ਫੈਕਟਰੀ ''ਚ ਵੱਡਾ ਹਾਦਸਾ! ਕੰਮ ਕਰਦੇ ਸਮੇਂ ਮਸ਼ੀਨ ''ਚ ਆ ਗਈ ਔਰਤ ਦੀ ਧੌਣ, ਹੋਈ ਮੌਤ

Thursday, Aug 27, 2026 - 04:17 PM (IST)

ਫੈਕਟਰੀ ''ਚ ਵੱਡਾ ਹਾਦਸਾ! ਕੰਮ ਕਰਦੇ ਸਮੇਂ ਮਸ਼ੀਨ ''ਚ ਆ ਗਈ ਔਰਤ ਦੀ ਧੌਣ, ਹੋਈ ਮੌਤ

ਜਲੰਧਰ (ਮਾਹੀ,ਸੁਨੀਲ)- ਮਕਸੂਦਾਂ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ 'ਚ ਪੈਂਦੇ ਪਿੰਡ ਨੂਰਪੁਰ 'ਚ ਇਕ ਫੈਕਟਰੀ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਫੈਕਟਰੀ ਵਿਚ ਕੰਮ ਕਰਦੇ ਸਮੇਂ ਇਕ ਔਰਤ ਦੀ ਮਸ਼ੀਨ ਵਿਚ ਧੌਣ ਆਉਣ ਕਰਕੇ ਦਰਦਨਾਕ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਵੇਖਣ ਵਾਲੇ ਵੀ ਹੈਰਾਨ ਰਹਿ ਗਏ। ਮਸ਼ੀਨ ਵਿਚ ਗਰਦਨ ਆਉਣ ਦੌਰਾਨ ਔਰਤ ਜ਼ਮੀਨ 'ਤੇ ਡਿੱਗ ਪਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਪਾ ਕੇ ਸਬੰਧਤ ਥਾਣੇ ਦੀ ਪੁਲਸ ਮੌਕੇ ਉਤੇ ਪਹੁੰਚੀ। ਏ. ਐੱਸ. ਆਈ. ਭੁਪਿੰਦਰ ਸਿੰਘ ਅਤੇ ਪੁਲਸ ਟੀਮ ਨੇ ਮੌਕੇ ਉਤੇ ਪਹੁੰਚ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਰਾਸ਼ਨ ਕਾਰਡ ਧਾਰਕ ਦੇਣ ਧਿਆਨ! ਆਪਣਾ ਨਾਮ ਦਰਜ ਕਰਵਾਉਣ ਨੂੰ ਲੈ ਕੇ ਪੰਜਾਬ 'ਚ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News