ਗੋਰਾਇਆ 'ਚ ਵੱਡਾ ਹਾਦਸਾ, ਗੋਲ਼ੀ ਵਾਂਗ ਛੂਕਦੀ ਆਈ ਸਕੋਡਾ ਕਾਰ ਨੇ ਉਡਾ 'ਤੀਆਂ ਸ਼ੋਅਰੂਮ ਦੇ ਬਾਹਰ ਖੜ੍ਹੀਆਂ ਗੱਡੀਆਂ
Saturday, Mar 08, 2025 - 03:46 PM (IST)

ਗੋਰਾਇਆ (ਸੋਨੂੰ)- ਗੋਰਾਇਆ ਵਿਖੇ ਭਿਆਨਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੇ ਵਾਪਰੇ ਸੜਕ ਹਾਦਸੇ ਵਿਚ ਇਕ ਤੋਂ ਬਾਅਦ ਇਕ ਤਿੰਨ ਕਾਰਾਂ ਆਪਸ ਵਿੱਚ ਟਕਰਾ ਗਈਆਂ, ਜੋ ਬੁਰੀ ਤਰ੍ਹਾਂ ਨਾਲ ਨੁਕਸਾਨੀਆਂ ਗਈਆਂ। ਇਸ ਹਾਦਸੇ ਦੀ ਸੀ. ਸੀ. ਟੀ. ਵੀ. ਵੀ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇਨੋਵਾ ਕਾਰ ਦੇ ਮਾਲਕ ਨੇ ਦੱਸਿਆ ਕਿ ਉਹ ਗੋਰਾਇਆ ਵਿਖੇ ਆਪਣੀ ਇਨੋਵਾ ਕਾਰ ਦੇ ਕੇ ਨਵੀਂ ਗੱਡੀ ਲੈਣ ਲਈ ਸ਼ੋਅਰੂਮ ਵਿੱਚ ਆਏ ਸਨ।
ਇਹ ਵੀ ਪੜ੍ਹੋ : Punjab: ਸੈਲੂਨ 'ਤੇ ਵਾਲ ਕਟਵਾਉਣ ਗਿਆ ਨੌਜਵਾਨ, ਦੁਕਾਨ ਦੇ ਅੰਦਰਲਾ ਹਾਲ ਵੇਖ ਮਾਰਨ ਲੱਗ ਪਿਆ ਚੀਕਾਂ
ਉਨ੍ਹਾਂ ਦੀ ਇਨੋਵਾ ਕਾਰ ਸ਼ੋਅਰੂਮ ਦੇ ਬਾਹਰ ਖੜ੍ਹੀ ਸੀ ਕਿ ਫਗਵਾੜਾ ਸਾਈਡ ਤੋਂ ਗੋਰਾਇਆ ਵੱਲ ਨੂੰ ਆ ਰਹੀ ਇਕ ਤੇਜ਼ ਰਫ਼ਤਾਰ ਸਕੋਡਾ ਕਾਰ ਨੇ ਇਨੋਵਾ ਵਿੱਚ ਟੱਕਰ ਮਾਰ ਦਿੱਤੀ। ਇਸ ਦੇ ਨਾਲ ਹੀ ਸ਼ੋਅਰੂਮ ਦੇ ਬਾਹਰ ਖੜ੍ਹੀ ਇਕ ਸਵਿੱਫ਼ਟ ਕਾਰ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਤਿੰਨੇ ਹੀ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਸਵਿੱਫ਼ਟ ਕਾਰ ਦੇ ਮਾਲਕ ਨੇ ਦੱਸਿਆ ਕਿ ਉਨ੍ਹਾਂ ਦੀ ਕਾਰ ਬੁਰੀ ਤਰੀਕੇ ਨਾਲ ਨੁਕਸਾਨੀ ਗਈ ਹੈ, ਜਿਸ ਦਾ 50 ਤੋਂ 60 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਗੋਰਾਇਆ ਤੋਂ ਏ. ਐੱਸ. ਆਈ. ਬਾਵਾ ਸਿੰਘ ਮੌਕੇ 'ਤੇ ਪਹੁੰਚੇ, ਜਿਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਹਾਈ ਅਲਰਟ 'ਤੇ ਪੰਜਾਬ, ਇਸ ਇਲਾਕੇ 'ਚ 5000 ਪੁਲਸ ਮੁਲਾਜ਼ਮਾਂ ਦੀ ਕਰ 'ਤੀ ਤਾਇਨਾਤੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e