ਜਲੰਧਰ ''ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ, ਪਤੀ-ਪਤਨੀ ਜ਼ਖ਼ਮੀ

Monday, Apr 13, 2026 - 11:17 AM (IST)

ਜਲੰਧਰ ''ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ, ਪਤੀ-ਪਤਨੀ ਜ਼ਖ਼ਮੀ

ਮਲਸੀਆਂ (ਅਰਸ਼ਦੀਪ)-ਮਲਸੀਆਂ ਦੇ ਲੋਹੀਆਂ ਰੋਡ ’ਤੇ ਵਾਪਰੇ ਇਕ ਸੜਕ ਹਾਦਸੇ ’ਚ 2 ਜਣਿਆਂ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਪਤੀ-ਪਤਨੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਉੱਥੇ ਹੀ ਹਾਦਸੇ ’ਚ ਇਕ ਛੋਟੀ ਬੱਚੀ ਦਾ ਵਾਲ-ਵਾਲ ਬਚਾਅ ਹੋ ਗਿਆ। ਜਾਣਕਾਰੀ ਅਨੁਸਾਰ ਰਾਹੁਲ (32) ਪੁੱਤਰ ਗੁਰਮੇਜ, ਮੋਹਿਤ (22) ਪੁੱਤਰ ਪਰਮਜੀਤ ਦੋਵੇਂ ਵਾਸੀ ਲੋਹੀਆਂ ਖ਼ਾਸ, ਕਾਲਾ ਰਾਮ ਪੁੱਤਰ ਧਰਮ ਚੰਦ, ਰਾਣੀ ਪਤਨੀ ਕਾਲਾ ਰਾਮ, ਇਕ ਛੋਟੀ ਬੱਚੀ ਵਾਸੀ ਮਹੱਲਾ ਰਵਿਦਾਸਪੁਰਾ ਨਕੋਦਰ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਲੋਹੀਆਂ ਤੋਂ ਨਕੋਦਰ ਜਾ ਰਹੇ ਸਨ।

ਇਹ ਵੀ ਪੜ੍ਹੋ: ਪੰਜਾਬ 'ਚ ਅਨੋਖਾ ਮਾਮਲਾ! 25 ਸਾਲਾਂ ਬਾਅਦ ਜਦ ਘਰ ਪਹੁੰਚਿਆ 'ਮਰ ਚੁੱਕਾ' ਪਤੀ ਤਾਂ ਪਤਨੀ ਨੇ ਕੀਤਾ...

PunjabKesari

ਜਦ ਇਹ ਮਲਸੀਆਂ ਦੇ ਲੋਹੀਆਂ ਰੋਡ ’ਤੇ ਸਥਿਤ ਪੰਜਾਬ ਨੈਸ਼ਨਲ ਬੈਂਕ ਨਜ਼ਦੀਕ ਪਹੁੰਚੇ ਤਾਂ ਸਾਹਮਣਿਓਂ ਮੋਟਰਸਾਈਕਲ ’ਤੇ ਆ ਰਹੇ ਲਤੀਫ ਅਲੀ ਪੁੱਤਰ ਪਰਮਜੀਤ ਵਾਸੀ ਪੰਡੋਰੀ ਮੱਟੂਆ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਮੋਟਰਸਾਈਕਲ ਸਵਾਰ ਰਾਹੁਲ ਪੁੱਤਰ ਗੁਰਮੇਜ ਅਤੇ ਮੋਹਿਤ ਪੁੱਤਰ ਪਰਮਜੀਤ ਦੀ ਸ਼ਾਹਕੋਟ ਤੋਂ ਲੋਹੀਆਂ ਵਾਲੀ ਸਾਈਡ ਨੂੰ ਜਾ ਰਹੀ ਰੇਤ ਨਾਲ ਓਵਰਲੋਡ ਟਰਾਲੀ ਹੇਠਾਂ ਆਉਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ।

PunjabKesari

ਹਾਦਸੇ ’ਚ ਜ਼ਖ਼ਮੀ ਕਾਲਾ ਰਾਮ ਪੁੱਤਰ ਧਰਮ ਚੰਦ ਅਤੇ ਰਾਣੀ ਪਤਨੀ ਕਾਲਾ ਰਾਮ ਨੂੰ ਨਕੋਦਰ ਦੇ ਸਰਕਾਰੀ ਹਸਪਤਾਲ ਵਿਖੇ ਭੇਜਿਆ ਗਿਆ, ਜਿੱਥੋਂ ਡਾਕਟਰਾਂ ਨੇ ਉਨ੍ਹਾਂ ਨੂੰ ਜਲੰਧਰ ਦੇ ਸਰਕਾਰੀ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ। ਹਾਦਸੇ ਉਪਰੰਤ ਟਰੈਕਟਰ-ਟਰਾਲੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮਲਸੀਆਂ ਚੌਕੀ ਦੇ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਰਾਹੁਲ ਦੇ ਪਿਤਾ ਗੁਰਮੇਜ ਦੇ ਬਿਆਨਾਂ ’ਤੇ ਟਰੈਕਟਰ-ਟਰਾਲੀ ਚਾਲਕ ਖ਼ਿਲਾਫ਼ ਪਰਚਾ ਦਰਜ ਕਰਕੇ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: 5 ਦਿਨਾਂ 'ਚ ਮੁੜ ਬਦਲੇਗਾ ਮੌਸਮ! 17 ਅਪ੍ਰੈਲ ਤੱਕ ਪੰਜਾਬ ਦੇ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News