ਨਵੇਂ ਸਾਲ ਤੋਂ ਪਹਿਲਾਂ ਜਲੰਧਰ ''ਚ ਵੱਡਾ ਹਾਦਸਾ, ਬੁਝ ਗਏ ਤਿੰਨ ਘਰਾਂ ਦੇ ਚਿਰਾਗ
Wednesday, Dec 31, 2025 - 08:12 PM (IST)
ਜਲੰਧਰ (ਮਾਹੀ) : ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਜਲੰਧਰ ਪਠਾਨਕੋਟ ਹਾਈਵੇਅ ਉੱਤੇ ਸੜਕ ਹਾਦਸਾ ਹੋਣ ਦੀ ਸੂਚਨਾ ਮਿਲੀ ਹੈ। ਪਿੰਡ ਰਾਏਪੁਰ ਰਸੂਲਪੁਰ ਦੇ ਨੇੜੇ ਅਣਪਛਾਤੀ ਕਾਰ ਵੱਲੋਂ ਆਟੋ ਨੂੰ ਟੱਕਰ ਮਾਰਨ ਕਾਰਨ ਇਹ ਵੱਡਾ ਹਾਦਸਾ ਵਾਪਰਿਆ। ਇਸ ਦੌਰਾਨ 3 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਦੇ ਨਾਲ ਤਿੰਨ ਹੋਰ ਜਣੇ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਇਸ ਦੌਰਾਨ ਥਾਣਾ ਮਕਸੂਦਾਂ ਦੇ ਐੱਸਐੱਚਓ ਗੁਰਪ੍ਰੀਤ ਸਿੰਘ, ਡਿਊਟੀ ਅਫਸਰ ਏਐੱਸਆਈ ਹਰਬੰਸ ਸਿੰਘ ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ਉੱਤੇ ਪਹੁੰਚੀ ਤੇ ਗੰਭੀਰ ਜ਼ਖਮੀਆਂ ਨੂੰ ਹਸਪਤਾਲ ਪਹੁੰਚਿਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
