ਕਪੂਰਥਲਾ ''ਚ ਵੱਡਾ ਹਾਦਸਾ, ਤੇਜ਼ ਰਫ਼ਤਾਰ ਟਰੱਕ ਨੇ ਕੁਚਲ ਦਿੱਤੇ ਦੋ ਨੌਜਵਾਨ, ਇਕ ਦੀ ਮੌਤ
Sunday, Feb 23, 2025 - 02:24 PM (IST)

ਸੁਲਤਾਨਪੁਰ ਲੋਧੀ/ਕਪੂਰਥਲਾ (ਧੀਰ/ਮਹਾਜਨ)-ਸੁਲਤਾਨਪੁਰ ਲੋਧੀ-ਕਪੂਰਥਲਾ ਰੋਡ ’ਤੇ ਪਿੰਡ ਖੇੜਾ ਦੋਨਾ ਨੇੜੇ ਇਕ ਦਰਦਨਾਕ ਹਾਦਸਾ ਵਾਪਰ ਗਿਆ। ਇਸ ਸਮੇਂ ਡਾਕ ਵਿਭਾਗ ਨਾਲ ਸਬੰਧਤ ਇਕ ਬੇਕਾਬੂ ਟਰੱਕ ਨੇ 2 ਪ੍ਰਵਾਸੀ ਨੌਜਵਾਨਾਂ ਨੂੰ ਕੁਚਲ ਦਿੱਤਾ ਹੈ, ਜਿਸ ਕਾਰਨ ਇਕ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਦਾ ਇਲਾਜ ਜਲੰਧਰ ਦੇ ਇਕ ਨਿੱਜੀ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ।
ਇਸ ਤੋਂ ਬਾਅਦ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਸੁਲਤਾਨਪੁਰ ਲੋਧੀ-ਕਪੂਰਥਲਾ ਸੜਕ ਜਾਮ ਕਰ ਦਿੱਤੀ ਅਤੇ ਧਰਨਾ ਸ਼ੁਰੂ ਕਰ ਦਿੱਤਾ। ਧਰਨੇ ਦੌਰਾਨ ਕੁਝ ਗੁੱਸੇ ਵਿਚ ਆਏ ਪ੍ਰਦਰਸ਼ਨਕਾਰੀਆਂ ਨੇ ਟਰੱਕ ਦੀ ਭੰਨਤੋੜ ਕੀਤੀ ਅਤੇ ਇਸ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਵੀ ਕੀਤੀ ਪਰ ਖ਼ੁਸ਼ਕਿਸਮਤੀ ਨਾਲ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਇਸ ਨੂੰ ਬਚਾ ਲਿਆ ਅਤੇ ਟਰੱਕ ਨੂੰ ਅੱਗ ਨਹੀਂ ਲੱਗਣ ਦਿੱਤੀ ਗਈ।
ਇਹ ਵੀ ਪੜ੍ਹੋ : ਜਾਗੋ 'ਚ ਚੱਲੀਆਂ ਗੋਲ਼ੀਆਂ ਦੌਰਾਨ ਹੋਈ ਪਿਓ ਦੀ ਮੌਤ ਦਾ ਪੁੱਤ ਨੇ ਅੱਖੀਂ ਵੇਖਿਆ ਖ਼ੌਫ਼ਨਾਕ ਮੰਜ਼ਰ, ਸਕੂਲ ਪਹੁੰਚ ਬੋਲਿਆ...
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਮਾਂ ਫੂਲਨ ਦੇਵੀ ਨੇ ਦੱਸਿਆ ਕਿ ਬਿਹਾਰ ਦੇ ਰਹਿਣ ਵਾਲੇ ਦੁਖੋਮਾਤੂ ਦਾ ਪੁੱਤਰ ਧਨਸਾਗਰ ਪਾਣੀ ਲੈਣ ਜਾ ਰਿਹਾ ਸੀ। ਇਸ ਦੌਰਾਨ ਧਨਸਾਗਰ ਅਤੇ ਉਸ ਦੇ ਦੋਸਤ ਅਸਤਿਤਵ, ਪੁੱਤਰ ਗੌਤਮ ਮਾਤਮ, ਸੜਕ ’ਤੇ ਆ ਰਹੇ ਇਕ ਵਾਹਨ ਨਾਲ ਟਕਰਾ ਗਏ। ਇਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਕੁਚਲ ਦਿੱਤਾ ਅਤੇ ਧਨਸਾਗਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਅਸਤਿਤਵਾ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਕਪੂਰਥਲਾ ਦੇ ਇਕ ਹਸਪਤਾਲ ਲਿਜਾਇਆ ਗਿਆ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ 65 ਪ੍ਰਧਾਨਾਂ 'ਤੇ ਡਿੱਗੀ ਗਾਜ, ਨੋਟਿਸ ਹੋਏ ਜਾਰੀ
ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਰੈਫਰ ਕਰ ਦਿੱਤਾ ਗਿਆ ਹੈ ਅਤੇ ਪਰਿਵਾਰ ਇਨਸਾਫ਼ ਅਤੇ ਕਾਨੂੰਨੀ ਕਾਰਵਾਈ ਦੀ ਮੰਗ ਕਰ ਰਿਹਾ ਹੈ। ਉਸ ਨੇ ਦੱਸਿਆ ਕਿ ਧਨਸਾਗਰ ਵਿਆਹਿਆ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਹਨ। ਮੌਕੇ ’ਤੇ ਮੌਜੂਦ ਭੁਲਾਣਾ ਪੁਲਸ ਚੌਂਕੀ ਦੇ ਇੰਚਾਰਜ ਏਐਸਆਈ ਦਵਿੰਦਰ ਪਾਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਟਰੱਕ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਮਗਰੋਂ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਨਾਲ ਗੱਲ ਕਰਨ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਖ਼ਤਮ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਆਪਣੇ ਹੀ ਮੁਲਾਜ਼ਮ ਨੂੰ ਕੀਤਾ ਗ੍ਰਿਫ਼ਤਾਰ, DGP ਵੱਲੋਂ ਵੱਡਾ ਖ਼ੁਲਾਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e