ਲੌਂਗੋਵਾਲ ’ਚ ਵੱਡਾ ਹਾਦਸਾ, ਭਿਆਨਕ ਸੜਕ ਹਾਦਸੇ ’ਚ 3 ਨੌਜਵਾਨਾਂ ਦੀ ਮੌਤ

Saturday, Jan 22, 2022 - 05:22 PM (IST)

ਲੌਂਗੋਵਾਲ ’ਚ ਵੱਡਾ ਹਾਦਸਾ, ਭਿਆਨਕ ਸੜਕ ਹਾਦਸੇ ’ਚ 3 ਨੌਜਵਾਨਾਂ ਦੀ ਮੌਤ

ਲੌਂਗੋਵਾਲ (ਵਸ਼ਿਸ਼ਟ) : ਅੱਜ ਤੜਕਸਾਰ ਹੀ ਕਸਬੇ ’ਚ ਉਸ ਵੇਲੇ ਮਾਤਮ ਛਾ ਗਿਆ ਜਦੋਂ ਸੰਗਰੂਰ ਰੋਡ ’ਤੇ ਪਿੰਡ ਕਿਲਾ ਭਰੀਆਂ ਦੇ ਨਜ਼ਦੀਕ ਇਕ ਸੜਕ ਹਾਦਸੇ ’ਚ ਲੌਂਗੋਵਾਲ ਦੇ 3 ਨੌਜਵਾਨਾਂ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੜਕ ਹਾਦਸੇ ’ਚ  ਲੌਂਗੋਵਾਲ ਦੀ ਦੁੱਲਟ ਪੱਤੀ ਦੇ ਵਸਨੀਕ ਸੁਖਵਿੰਦਰ ਸਿੰਘ ਪੁੱਤਰ ਗੁਰਤੇਜ ਸਿੰਘ, ਮੰਗਲ ਸਿੰਘ ਪੁੱਤਰ ਗੁਰਜੰਟ ਸਿੰਘ ਅਤੇ ਝਾੜੋਂ ਪੱਤੀ ਦੇ ਵਸਨੀਕ ਬੇਅੰਤ ਸਿੰਘ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ ਰਾਹੀਂ ਜਾ ਰਹੇ ਸਨ ਕਿ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਇਕ ਦਰਖ਼ਤ ਨਾਲ ਟਕਰ ਗਈ।

ਇਹ ਵੀ ਪੜ੍ਹੋ : ਪਤਨੀ ਦੀ ਬੇਵਫਾਈ ਨਾ ਸਹਾਰ ਸਕਿਆ ਪਤੀ, ਕਰ ਲਈ ਖ਼ੁਦਕੁਸ਼ੀ 

ਟੱਕਰ ਇੰਨੀ ਭਿਆਨਕ ਸੀ ਕਿ ਕਾਰ ਚਕਨਾਚੂਰ ਹੋ ਗਈ ਅਤੇ ਤਿੰਨੇ ਨੌਜਵਾਨਾਂ ਦੀ ਘਟਨਾ ਵਾਲੀ ਥਾਂ ’ਤੇ ਹੀ ਮੌਤ ਹੋ ਗਈ। ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਨੂੰ ਡਾਕਟਰੀ ਮੁਆਇਨੇ ਲਈ ਸਿਵਲ ਹਸਪਤਾਲ ਸੰਗਰੂਰ ਵਿਖੇ ਲਿਜਾਇਆ ਗਿਆ ਹੈ। ਘਟਨਾ ਤੋਂ ਬਾਅਦ ਸ਼ਹਿਰ ’ਚ ਸੋਗ ਪਸਰ ਗਿਆ ਹੈ।

PunjabKesari

PunjabKesari

ਇਹ ਵੀ ਪੜ੍ਹੋ : ਜਾਣੋ ਕੀ ਹੈ ਹਰਪ੍ਰੀਤ ਸਿੱਧੂ ਦੀ ਬਿਕਰਮ ਮਜੀਠੀਆ ਨਾਲ ਕੁੜੱਤਣ?

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


author

Anuradha

Content Editor

Related News