ਪੰਜਾਬ ''ਚ ਵੱਡਾ ਹਾਦਸਾ, ਪੈਲੇਸ ''ਚ ਲੱਗੀ ਭਿਆਨਕ ਅੱਗ

Wednesday, Sep 18, 2024 - 07:05 PM (IST)

ਪੰਜਾਬ ''ਚ ਵੱਡਾ ਹਾਦਸਾ, ਪੈਲੇਸ ''ਚ ਲੱਗੀ ਭਿਆਨਕ ਅੱਗ

ਬਟਾਲਾ (ਗੁਰਪ੍ਰੀਤ)- ਥਾਣਾ ਬਟਾਲਾ ਅਧੀਨ ਪੈਂਦੇ ਕਸਬਾ ਫਤਿਹਗੜ੍ਹ ਚੂੜੀਆਂ ਵਿੱਚ ਰੇਲਵੇ ਰੋਡ ’ਤੇ ਸਥਿਤ ਕਰਨ ਪੈਲੇਸ ਵਿੱਚ ਅੱਗ ਲੱਗ ਗਈ। ਜਿਸ ਕਾਰਨ ਪੈਲੇਸ ਵਿੱਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਮੌਕੇ 'ਤੇ ਵੱਡੀ ਗਿਣਤੀ 'ਚ ਪੁਲਸ ਅਤੇ ਸਥਾਨਕ ਲੋਕ ਇਕੱਠੇ ਹੋ ਗਏ।

PunjabKesari

ਜਾਣਕਾਰੀ ਦਿੰਦਿਆਂ ਮਾਲਕ ਤਰਸੇਮ ਸਿੰਘ ਦੇ ਭਤੀਜੇ ਗੁਰਿੰਦਰਬੀਰ ਸਿੰਘ ਰਾਜੂ ਨੇ ਦੱਸਿਆ ਕਿ ਪੈਲੇਸ ਵਿਚ ਵਿਆਹਾਂ ਸਮਾਰੋਹਾਂ ਦਾ ਕੰਮ ਬੰਦ ਹੋਣ ਕਾਰਨ ਅਜੇ ਪੈਲੇਸ ਬੰਦ ਪਿਆ ਸੀ। ਸਵੇਰੇ ਪੈਲੇਸ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਨੇ ਜਦੋਂ ਪੈਲੇਸ 'ਚੋਂ ਕਾਫ਼ੀ ਧੂੰਆਂ ਨਿਕਲਦਾ ਵੇਖਿਆ ਤਾਂ ਉਨ੍ਹਾਂ ਨੇ ਤੁਰੰਤ ਫੋਨ ਕਰਕੇ ਸੂਚਿਤ ਕੀਤਾ। ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਕਾਰਨ ਲੱਖਾਂ ਨੁਕਸਾਨ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ ਤੋਂ ਪਰਤਦਿਆਂ ਨੌਜਵਾਨਾਂ ਨਾਲ ਵਾਪਰਿਆ ਭਾਣਾ, ਦੋ ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News