ਪੰਜਾਬ ''ਚ ਵੱਡਾ ਹਾਦਸਾ, ਸਕੂਲ ਬੱਸ ਨੇ ਵਿਦਿਆਰਥੀ ਨੂੰ ਦਰੜਿਆ
Tuesday, Feb 18, 2025 - 06:38 PM (IST)

ਅੰਮ੍ਰਿਤਸਰ- ਅੰਮ੍ਰਿਤਸਰ ਦੇ ਗੁਮਟਾਲਾ ਵਿਖੇ ਵੱਡਾ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦਰਅਸਲ ਇਕ ਨਿੱਜੀ ਸਕੂਲ ਦੀ ਬੱਸ ਨੇ ਸਕੂਲ ਦੇ ਹੀ ਵਿਦਿਆਰਥੀ ਨੂੰ ਬੱਸ 'ਚੋਂ ਉਤਾਰਨ ਲੱਗਿਆਂ ਬੱਸ ਥੱਲੇ ਦੇ ਦਿੱਤਾ, ਜਿਸ 'ਚ ਵਿਦਿਆਰਥੀ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਮੌਸਮ ਨੇ ਮਿਜਾਜ਼, ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਕਦੋਂ ਪਵੇਗਾ ਮੀਂਹ
ਇਸ ਦੌਰਾਨ ਜ਼ਖ਼ਮੀ ਹੋਏ ਵਿਦਿਆਰਥੀ ਜੈਰਾਜ ਨੇ ਦੱਸਿਆ ਕਿ ਜਦੋਂ ਰੋਜ਼ ਦੀ ਤਰ੍ਹਾਂ ਸਕੂਲ ਬੱਸ 'ਚ ਆਪਣੇ ਘਰ ਆਇਆ ਤਾਂ ਅਜੇ ਬੱਸ ਤੋਂ ਉਤਰ ਹੀ ਰਿਹਾ ਸੀ ਕਿ ਡਰਾਈਵਰ ਨੇ ਬੱਸ ਚਲਾ ਦਿੱਤੀ, ਜਿਸ ਦੌਰਾਨ ਕਿ ਉਸਦੀਆਂ ਲੱਤਾਂ ਬੱਸ ਦੇ ਪਿਛਲੇ ਟਾਇਰਾਂ ਹੇਠ ਆ ਗਈਆਂ ਅਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ। ਇਸ ਦੇ ਨਾਲ ਹੀ ਜ਼ਖ਼ਮੀ ਬੱਚੇ ਨੇ ਦੱਸਿਆ ਕਿ ਬੱਸ ਡਰਾਈਵਰ ਹਰ ਵਾਰ ਬਦਲ ਜਾਂਦਾ ਹੈ ਅਤੇ ਹਰ ਵਾਰ ਬੱਸ ਡਰਾਈਵਰ ਜਲਦੀ 'ਚ ਹੁੰਦਾ ਹੈ ਜਿਸ ਨਾਲ ਇਹ ਹਾਦਸਾ ਹੋਇਆ ਹੈ।
ਇਹ ਵੀ ਪੜ੍ਹੋ- ਡਿਪੋਰਟ ਹੋਏ ਨੌਜਵਾਨਾਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਸੁਣੋ ਕੀ ਬੋਲੇ
ਇਸ ਦੇ ਨਾਲ ਹੀ ਬੱਚੇ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਪਹਿਲਾਂ ਵੀ ਸਕੂਲ ਬੱਸ ਡਰਾਈਵਰ ਦੀ ਵੱਡੀ ਨਲਾਇਕੀ ਸਾਹਮਣੇ ਆਈਆਂ ਹਨ ਤੇ ਹੁਣ ਅੱਜ ਇਹ ਹਾਦਸਾ ਵਾਪਰਨ ਕਾਰਨ ਬੱਚਾ ਜ਼ਖ਼ਮੀ ਹਸਪਤਾਲ ਦਾਖ਼ਲ ਹੈ। ਇਸ ਤਰ੍ਹਾਂ ਸਾਡੇ ਬੱਚੇ ਦਾ ਆਉਣ ਵਾਲਾ ਭਵਿੱਖ ਵੀ ਖ਼ਰਾਬ ਹੋਇਆ ਹੈ। ਉਨ੍ਹਾਂ ਕਿਹਾ ਕਿ ਸਕੂਲ ਬੱਸ ਡਰਾਈਵਰ ਅਤੇ ਬੱਸ ਹੈਲਪਰ ਦਾ ਫਰਜ਼ ਬਣਦਾ ਸੀ ਕਿ ਬੱਚੇ ਨੂੰ ਉਸਦੇ ਘਰ ਤੱਕ ਛੱਡਿਆ ਜਾਵੇ ਪਰ ਇਹ ਜਲਦਬਾਜ਼ੀ ਵਿੱਚ ਬੱਚੇ ਨੂੰ ਦੂਰ ਉਤਾਰ ਕੇ ਚੱਲੇ ਸੀ। ਉਨ੍ਹਾਂ ਕਿਹਾ ਕਿ ਅਜਿਹੇ ਬੱਸ ਡਰਾਈਵਰ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਦੂਜੇ ਪਾਸੇ ਇਸ ਮਾਮਲੇ 'ਚ ਪੁਲਸ ਚੌਂਕੀ ਗੁਮਟਾਲਾ ਦੇ ਪੁਲਸ ਅਧਿਕਾਰੀ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਬੱਚੇ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਸਾਡੀ ਸਕੂਲ ਪ੍ਰਬੰਧਕਾਂ ਨਾਲ ਗੱਲ ਚੱਲ ਰਹੀ ਹੈ ਅਤੇ ਫਿਰ ਵੀ ਜੇਕਰ ਸਾਨੂੰ ਕੋਈ ਇਨਸਾਫ਼ ਨਾ ਮਿਲਿਆ ਤਾਂ ਅਸੀਂ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਾਂਗੇ।
ਇਹ ਵੀ ਪੜ੍ਹੋ- PSEB ਪ੍ਰੀਖਿਆਵਾਂ ਨੂੰ ਲੈ ਕੇ ਤਿਆਰੀਆਂ ਮੁਕੰਮਲ, ਵਿਦਿਆਰਥੀ ਪੜ੍ਹ ਲੈਣ ਪੂਰੀ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8