ਪੰਜਾਬ ''ਚ ਵੱਡਾ ਹਾਦਸਾ, ਤੇਜ਼ ਰਫ਼ਤਾਰ ਬੱਸ ਨੇ ਤਿੰਨ ਵਾਹਨਾਂ ਨੂੰ ਲਪੇਟ ''ਚ ਲਿਆ
Thursday, Jan 23, 2025 - 05:05 PM (IST)
ਗੁਰਦਾਸਪੁਰ (ਹਰਮਨ)- ਬੀਤੇ ਦਿਨ ਪਠਾਨਕੋਟ ਨੈਸ਼ਨਲ ਹਾਈਵੇ ਤੇ ਧਾਰੀਵਾਲ ਦੇ ਐਂਟਰੀ ਪੁਆਇੰਟ 'ਤੇ ਇੱਕ ਨਿੱਜੀ ਕੰਪਨੀ ਦੀ ਤੇਜ਼ ਰਫਤਾਰ ਬੱਸ ਸਾਹਮਣੇ ਤੋਂ ਆ ਰਹੀ ਇੱਕ ਹੋਰ ਨਿਜੀ ਬੱਸ ਨੂੰ ਟੱਕਰ ਮਾਰੀ ਦਿੱਤੀ ਅਤੇ ਇਸ ਤੋਂ ਬਾਅਦ 'ਚ ਇੱਕ ਖੜ੍ਹੀ ਕਾਰ ਨੂੰ ਲਪੇਟ ਵਿੱਚ ਲੈ ਲਿਆ ਪਰ ਬੱਸ ਫਿਰ ਵੀ ਨਹੀਂ ਰੁਕੀ। ਇਸ ਦੌਰਾਨ ਗੁਰਦਾਸਪੁਰ ਸਾਈਡ ਤੋਂ ਆ ਰਹੀ ਇੱਕ ਹੋਰ ਐਕਟੀਵਾ ਸਵਾਰ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਬੱਸ ਸਵਾਰਾਂ ਨੂੰ ਮਾਮੂਲੀ ਸੱਟਾ ਲੱਗੀਆਂ ਜਦਕਿ ਐਕਟੀਵਾ ਸਵਾਰ ਵਿਅਕਤੀ ਵੀ ਜ਼ਖ਼ਮੀ ਹੋ ਗਿਆ ਤੇ ਖੜ੍ਹੀ ਸਵਿਫਟ ਕਾਰ ਦਾ ਵੀ ਕਾਫ਼ੀ ਨੁਕਸਾਨ ਕੀਤਾ ਹੈ। ਹਾਦਸੇ ਤੋਂ ਬਾਅਦ ਨਿੱਜੀ ਕੰਪਨੀ ਦੀ ਬੱਸ ਦਾ ਡਰਾਈਵਰ ਅਤੇ ਕੰਡਕਟਰ ਬੱਸ ਉੱਥੇ ਹੀ ਛੱਡ ਕੇ ਫ਼ਰਾਰ ਹੋ ਗਏ। ਧਾਰੀਵਾਲ ਥਾਣੇ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।
ਇਹ ਵੀ ਪੜ੍ਹੋ- CRPF ਦਾ ਜਵਾਨ ਤੇ ਪੰਜਾਬ ਪੁਲਸ ਹੋਈ ਆਹਮੋ-ਸਾਹਮਣੇ, ਵਜ੍ਹਾ ਜਾਣ ਹੋਵੋਗੇ ਹੈਰਾਨ
ਜਾਣਕਾਰੀ ਦਿੰਦਿਆਂ ਐਕਟੀਵਾ ਸਵਾਰ ਜ਼ਖ਼ਮੀ ਵਿਅਕਤੀ ਡੋਲੀ ਪਰਵੇਸ਼ ਕੁਮਾਰ ਦੇ ਪੁੱਤਰ ਰਾਹੁਲ ਨੇ ਦੱਸਿਆ ਕਿ ਉਸ ਨੂੰ ਕਿਸੇ ਵਿਅਕਤੀ ਨੇ ਫੋਨ ਕਰਕੇ ਦੱਸਿਆ ਕਿ ਉਸ ਦੇ ਪਿਤਾ ਨੂੰ ਪ੍ਰਾਈਵੇਟ ਬੱਸ ਨੇ ਟੱਕਰ ਮਾਰ ਦਿੱਤੀ ਹੈ, ਜਿਸ 'ਤੇ ਉਸ ਦੀ ਮੌਕੇ 'ਤੇ ਪਹੁੰਚ ਕੇ ਤੁਰੰਤ ਇਲਾਜ ਲਈ ਆਪਣੇ ਪਿਤਾ ਨੂੰ ਇੱਕ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ।
ਇਹ ਵੀ ਪੜ੍ਹੋ- ਪੰਜਾਬ 'ਚ ਫਿਰ ਪ੍ਰਾਈਵੇਟ ਸਕੂਲ ਦੇ ਅਧਿਆਪਕ ਵੱਲੋਂ ਮਾਸੂਮ ਬੱਚੇ 'ਤੇ ਤਸ਼ੱਦਦ, ਮਾਪਿਆਂ ਦਾ ਨਿਕਲਿਆ ਤ੍ਰਾਹ
ਉੱਥੇ ਹੀ ਕਾਰ ਚਾਲਕ ਬੰਟੀ ਨੇ ਦੱਸਿਆ ਕਿ ਉਹ ਪਠਾਨਕੋਟ ਇਲਾਕੇ ਦਾ ਰਹਿਣ ਵਾਲਾ ਹੈ ਤੇ ਆਪਣੇ ਪਰਿਵਾਰ ਨਾਲ ਅੰਮ੍ਰਿਤਸਰ ਵਿਖੇ ਦਵਾਈ ਲੈ ਕੇ ਜਦੋਂ ਵਾਪਸ ਆਪਣੇ ਘਰ ਨੂੰ ਜਾ ਰਹੇ ਸਨ ਤਾਂ ਤੇਜ਼ ਰਫਤਾਰ ਆਈ ਬੱਸ ਨੇ ਉਨ੍ਹਾਂ ਦੀ ਸੜਕ ਕਿਨਾਰੇ ਖੜੀ ਸਵਿਫਟ ਕਾਰ ਨੂੰ ਇੱਕ ਪਾਸੇ ਤੋਂ ਤਾਂ ਦਰੜ ਦਿੱਤਾ, ਜਿਸ ਕਾਰਨ ਉਹ ਬੁਰੀ ਤਰ੍ਹਾਂ ਨੁਕਸਾਨੀ ਗਈ ਤੇ ਕਾਰ ਵਿੱਚ ਬੈਠੇ ਚਾਰ ਮੈਂਬਰਾਂ ਦੀ ਜਾਨ ਬਹੁਤ ਹੀ ਮੁਸ਼ਕਿਲ ਦੇ ਨਾਲ ਬਚੀ। ਉੱਥੇ ਹੀ ਮੌਕੇ 'ਤੇ ਪਹੁੰਚੇ ਥਾਣਾ ਧਾਰੀਵਾਲ ਦੇ ਪੁਲਸ ਅਧਿਕਾਰੀ ਸਬ ਇੰਸਪੈਕਟਰ ਸੁਲੱਖਣ ਰਾਮ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਐਕਸੀਡੈਂਟ ਦੀ ਸੂਚਨਾ ਮਿਲੀ। ਮੌਕੇ 'ਤੇ ਆ ਕੇ ਉਨ੍ਹਾਂ ਨੇ ਨਿਜੀ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਬੱਸ ਦਾ ਡਰਾਈਵਰ ਤੇ ਕੰਡੈਕਟਰ ਮੌਕੇ ਤੋਂ ਫਰਾਰ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ ਕਾਨੂੰਨਾਂ ਅਨੁਸਾਰ ਇਸ ਬੱਸ ਚਾਲਕ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਭਾਖੜਾ ਨਹਿਰ 'ਚੋਂ ਮਿਲੀ ਮਾਡਲ ਕੁੜੀ ਦੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8