ਪੰਜਾਬ ''ਚ ਵੱਡਾ ਹਾਦਸਾ! ਸ਼ੂਟਿੰਗ ਦੌਰਾਨ ਟੀਮ ਮੈਂਬਰ ਦੀ ਮੌਤ, ਪੈ ਗਈਆਂ ਭਾਜੜਾਂ
Sunday, Jun 29, 2025 - 05:48 PM (IST)

ਫਤਿਹਗੜ੍ਹ ਸਾਹਿਬ (ਜਗਦੇਵ)- ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ਅਧੀਨ ਆਉਂਦੇ ਪਿੰਡ ਨੰਦਪੁਰ ਕਲੌੜ ਵਿਖੇ ਸ਼ੂਟਿੰਗ ਕਰਨ ਆਈ ਪ੍ਰੋਡਕਸ਼ਨ ਟੀਮ ਦੇ ਇਕ ਮੈਂਬਰ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਾਜਨ ਕੁਮਾਰ ਵਾਸੀ ਕੁਰੂਕਸ਼ੇਤਰ ਵਜੋਂ ਹੋਈ ਹੈ। ਇਸ ਕੁਦਰਤੀ ਹਾਦਸੇ 'ਚ ਜ਼ਖ਼ਮੀ ਹੋਣ ਮਗਰੋਂ ਸਾਜਨ ਕੁਮਾਰ ਨੂੰ ਇਲਾਜ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।
ਇਹ ਵੀ ਪੜ੍ਹੋ: ਸ਼ਰਾਬ ਪੀਣ ਦੇ ਸ਼ੌਕੀਨਾਂ ਲਈ ਅਹਿਮ ਖ਼ਬਰ, ਸਰਕਾਰ ਨੇ ਐਕਸਾਈਜ਼ ਡਿਊਟੀ ਤਾਂ ਵਧਾਈ ਪਰ...
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਿੰਡ ਨੰਦਪੁਰ ਵਿਖੇ ਟੀਮ ਸ਼ੂਟਿੰਗ ਕਰਨ ਆਈ ਸੀ, ਜਿੱਥੇ ਪੈ ਰਹੇ ਮੀਂਹ ਦੌਰਾਨ ਲੜਕੇ ਸਾਜਨ ਕੁਮਾਰ ਨੂੰ ਅਚਾਨਕ ਕਰੰਟ ਲੱਗ ਗਿਆ। ਇਸ ਕੁਦਰਤੀ ਹਾਦਸੇ 'ਚ ਜ਼ਖ਼ਮੀ ਹੋਏ ਸਾਜਨ ਕੁਮਾਰ ਨੂੰ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਦਾਖ਼ਲ ਕਰਵਾਇਆ ਗਿਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਉਧਰ ਥਾਣਾ ਬੱਸੀ ਪਠਾਣਾ ਦੇ ਸਹਾਇਕ ਥਾਣੇਦਾਰ ਹਰਪਿੰਦਰ ਸਿੰਘ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।
ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11 ਜ਼ਿਲ੍ਹਿਆਂ ਲਈ Alert ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e