ਪੰਜਾਬ ''ਚ ਵੱਡਾ ਹਾਦਸਾ, ਬੱਸ ਤੇ ਮੋਟਰਸਾਈਕਲ ਦੀ ਟੱਕਰ ’ਚ ਨੌਜਵਾਨ ਦੀ ਮੌਤ

Friday, Mar 14, 2025 - 02:20 PM (IST)

ਪੰਜਾਬ ''ਚ ਵੱਡਾ ਹਾਦਸਾ, ਬੱਸ ਤੇ ਮੋਟਰਸਾਈਕਲ ਦੀ ਟੱਕਰ ’ਚ ਨੌਜਵਾਨ ਦੀ ਮੌਤ

ਕੋਟਕਪੂਰਾ (ਨਰਿੰਦਰ)- ਬੀਤੀ ਰਾਤ ਸਥਾਨਕ ਮੁਕਤਸਰ ਰੋਡ ’ਤੇ ਨਿੱਜੀ ਕੰਪਨੀ ਦੀ ਇਕ ਬੱਸ ਤੇ ਮੋਟਰਸਾਈਕਲ ਦੀ ਆਪਸੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਮੁਕਤਸਰ ਜ਼ਿਲ੍ਹੇ ਦੇ ਪਿੰਡ ਵੱਟੂ ਦੇ ਰਹਿਣ ਵਾਲੇ ਅਮਨਿੰਦਰ ਸਿੰਘ (24) ਪੁੱਤਰ ਹਰਚਰਨ ਸਿੰਘ ਵਜੋਂ ਹੋਈ ਹੈ। ਇਸ ਮਾਮਲੇ ’ਚ ਸੂਚਨਾ ਤੋਂ ਬਾਅਦ ਥਾਣਾ ਸਿਟੀ ਕੋਟਕਪੂਰਾ ਪੁਲਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਭੂਆ ਘਰ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਜਾਣਕਾਰੀ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਵੱਟੂ ਦਾ ਰਹਿਣ ਵਾਲਾ ਨੌਜਵਾਨ ਅਮਰਿੰਦਰ ਸਿੰਘ ਕੋਟਕਪੂਰਾ ਵਿਖੇ ਇਕ ਨਿੱਜੀ ਫਾਈਨੈਂਸ ਕੰਪਨੀ ’ਚ ਕੰਮ ਕਰਦਾ ਸੀ, ਜੋ ਕਿ ਲੰਘੀ ਰਾਤ ਮੋਟਰਸਾਈਕਲ ’ਤੇ ਸਵਾਰ ਹੋ ਕੇ ਕੋਟਕਪੂਰਾ ਵੱਲ ਨੂੰ ਆ ਰਿਹਾ ਸੀ। ਇਸ ਦੌਰਾਨ ਜਦ ਉਹ ਮੁਕਤਸਰ ਰੋਡ ’ਤੇ ਸ਼ਹਿਰ ਦੇ ਨੇੜ੍ਹੇ ਪੁੱਜਾ ਤਾਂ ਸਾਹਮਣੇ ਤੋਂ ਆ ਰਹੀ ਇਕ ਨਿੱਜੀ ਕੰਪਨੀ ਦੀ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੇ ਗੰਭੀਰ ਸੱਟਾਂ ਵੱਜੀਆਂ।

ਇਹ ਵੀ ਪੜ੍ਹੋ-  ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ

ਗੰਭੀਰ ਜ਼ਖ਼ਮੀ ਹੋਏ ਅਮਨਿੰਦਰ ਸਿੰਘ ਨੂੰ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਤਫਤੀਸ਼ੀ ਅਧਿਕਾਰੀ ਏ. ਐੱਸ. ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਸਬੰਧ ’ਚ ਮਾਮਲਾ ਦਰਜ ਕਰ ਕੇ ਮ੍ਰਿਤਕ ਨੌਜਵਾਨ ਦੀ ਲਾਸ਼ ਦਾ ਪੋਸਟ ਮਾਰਟਮ ਕਰਵਾ ਕੇ ਲਾਸ਼ ਨੂੰ ਵਾਰਿਸਾਂ ਹਵਾਲੇ ਕਰ ਦਿੱਤਾ ਗਿਆ ਹੈ ਤੇ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ- ਰੇਡ ਕਰਨ ਆਈ ਪੰਜਾਬ ਪੁਲਸ ਨੂੰ ਵੇਖ ਮੁੰਡੇ ਨੇ ਜੋ ਕੀਤਾ ਉੱਡ ਜਾਣਗੇ ਹੋਸ਼, ਵੇਖੋ ਮੌਕੇ ਦੀ ਵੀਡੀਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News