ਪੰਜਾਬ ''ਚ ਵੱਡਾ ਹਾਦਸਾ, ਬੱਸ ਨੇ ਐਕਟਿਵਾ ਸਵਾਰ ਵਿਅਕਤੀ ਨੂੰ ਦਰੜਿਆ, ਮੌਕੇ ''ਤੇ ਮੌਤ
Friday, Jan 03, 2025 - 05:20 PM (IST)
ਗੁਰਦਾਸਪੁਰ (ਵਿਨੋਦ)-ਅੱਜ ਸਵੇਰੇ ਐਕਟਿਵਾ ਤੇ ਆਪਣੇ ਕੰਮ ਜਾ ਰਹੇ ਇਕ ਵਿਅਕਤੀ ਨੂੰ ਮਿੰਨੀ ਬੱਸ ਚਾਲਕ ਨੇ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ। ਜਦਕਿ ਐਕਟਿਵਾ ਚਾਲਕ ਦੀ ਮੌਕੇ ’ਤੇ ਮੌਤ ਹੋ ਗਈ। ਇਸ ਸਬੰਧੀ ਥਾਣਾ ਸਦਰ ਪੁਲਸ ਗੁਰਦਾਸਪੁਰ ਨੇ ਮਿੰਨੀ ਬੱਸ ਚਾਲਕ ਦੀ ਭਾਲ ਕਰਕੇ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਬੱਸ ਨੂੰ ਕਬਜ਼ੇ ’ਚ ਲੈ ਕੇ ਮਾਮਲਾ ਦਰਜ ਕਰ ਲਿਆ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਸਖ਼ਤ ਫਰਮਾਨ ਜਾਰੀ, ਬੱਚਿਆਂ ਕਾਰਨ ਵੱਡੀ ਮੁਸੀਬਤ 'ਚ ਫਸ ਸਕਦੇ ਮਾਪੇ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ ਸੋਮ ਲਾਲ ਨੇ ਦੱਸਿਆ ਕਿ ਅੱਜ ਸਵੇਰੇ ਐਕਟਿਵਾ ਨੰਬਰ ਪੀਬੀ06ਏ.ਪੀ 0368 ’ਤੇ ਸਵਾਰ ਮ੍ਰਿਤਕ ਵਿਅਕਤੀ ਸੁਨੀਲ ਕੁਮਾਰ ਪੁੱਤਰ ਸ਼ੰਭੂ ਨਾਥ ਨਿਵਾਸੀ ਪਿੰਡ ਰਾਜਪੁਰਾ ਨਜ਼ਦੀਕ ਜੌੜਾ ਛੱਤਰਾ ਦਿਹਾੜੀ ਲਗਾਉਣ ਦੇ ਲਈ ਪਿੰਡ ਬਹਿਰਾਮਪੁਰ ਜਾ ਰਿਹਾ ਸੀ ਕਿ ਜਦ ਬਹਿਰਾਮਪੁਰ ਰੋਡ ’ਤੇ ਪੈਂਦੇ ਇਕ ਪ੍ਰਾਇਵੇਟ ਸਕੂਲ ਦੇ ਨਜ਼ਦੀਕ ਪਹੁੰਚਿਆਂ ਤਾਂ ਗੁਰਦਾਸਪੁਰ ਤੋਂ ਬਹਿਰਾਮਪੁਰ ਨੂੰ ਜਾ ਰਹੀ ਇਕ ਮਿੰਨੀ ਬੱਸ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਐਕਟਿਵਾ ਸਵਾਰ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਮਿੰਨੀ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ- ਹਸਪਤਾਲ 'ਚ ਗੈਂਗਸਟਰ ਨੂੰ ਇਕੱਲਾ ਛੱਡ ਗਏ ਪੁਲਸ ਮੁਲਾਜ਼ਮ, ਮਿਲਣ ਆਏ ਸਾਥੀਆਂ ਨੇ AK-47 ਨਾਲ ਬਣਾਈ ਵੀਡੀਓ
ਇਸ ਸਬੰਧੀ ਲੋਕਾਂ ਨੇ ਤੁਰੰਤ ਸੂਚਨਾ ਪੁਲਸ ਨੂੰ ਦਿੱਤੀ। ਜਿਸ ’ਤੇ ਪੁਲਸ ਨੇ ਮਿੰਨੀ ਬੱਸ ਚਾਲਕ ਦੀ ਭਾਲ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਕੇ ਬੱਸ ਨੂੰ ਕਬਜ਼ੇ ’ਚ ਲੈ ਲਿਆ ਹੈ । ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਗੁਰਦਾਸਪੁਰ ਰੱਖਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8