ਪੰਜਾਬ ''ਚ ਵੱਡਾ ਹਾਦਸਾ, ਮੌਕੇ ''ਤੇ 4 ਜਣਿਆਂ ਦੀ ਮੌਤ
Friday, May 02, 2025 - 04:40 PM (IST)

ਅੰਮ੍ਰਿਤਸਰ- ਅੰਮ੍ਰਿਤਸਰ 'ਚ ਵੱਡਾ ਹਾਦਸਾ ਵਾਪਰਨ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਮਹਿਤਾ ਰੋਡ ਪਿੰਡ ਜੀਵਨ ਪੰਧੇਰ ਨਜ਼ਦੀਕ ਵਰਨਾ ਕਾਰ ਤੇ ਟਿੱਪਰ ਦੀ ਟੱਕਰ ’ਚ ਦੋ ਔਰਤਾਂ ਤੇ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੌਰਾਨ ਲੋਕਾਂ ਵੱਲੋਂ ਤਰੁੰਤ ਪੁਲਸ ਨੂੰ ਸੂਚਨਾ ਦਿੱਤੀ ਗਈ। ਮੌਕੇ 'ਤੇ ਪਹੁੰਚੀ ਥਾਣਾ ਤਰਸਿੱਕਾ ਦੀ ਪੁਲਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਡੇਰਾ ਬਾਬਾ ਨਾਨਕ 'ਚ ਅੱਗ ਨੇ ਮਚਾਈ ਭਾਰੀ ਤਬਾਹੀ, ਅੱਖਾਂ ਦੇ ਸਾਹਮਣੇ ਸੜ ਗਏ ਗਰੀਬਾਂ ਦੇ ਆਸ਼ਿਆਨੇ
ਮ੍ਰਿਤਕਾਂ ਦੀ ਪਛਾਣ ਗੁਰਦੇਵ ਸਿੰਘ (60) ਪੁੱਤਰ ਜਗੀਰ ਸਿੰਘ ਵਾਸੀ ਪਿੰਡ ਬੋਜਾ ਥਾਣਾ ਘੁਮਾਣ, ਧਰਮਿੰਦਰ ਸਿੰਘ (38) ਪੁੱਤਰ ਅਜਮੇਰ ਸਿੰਘ ਪਿੰਡ ਬੋਜਾ, ਮਲਕੀਅਤ ਕੌਰ (65) ਪਤਨੀ ਗੁਰਦੇਵ ਸਿੰਘ, ਪਰਮਜੀਤ ਕੌਰ (45) ਪਤਨੀ ਭੁਪਿੰਦਰ ਸਿੰਘ ਵਾਸੀ ਪਿੰਡ ਬੱਲਪੁਰੀਆਂ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਰੇਲ ਯਾਤਰੀਆਂ ਲਈ ਰਾਹਤ ਦੀ ਖ਼ਬਰ, ਇਹ ਟਰੇਨਾਂ ਮੁੜ ਹੋਈਆਂ ਸ਼ੁਰੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8