ਪੰਜਾਬ ''ਚ ਵੱਡਾ ਹਾਦਸਾ, ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ
Thursday, Jul 03, 2025 - 11:43 AM (IST)

ਬਟਾਲਾ/ਨੌਸ਼ਹਿਰਾ ਮੱਝਾ ਸਿੰਘ(ਗੋਰਾਇਆ)- ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕ ਕੇ ਵਾਪਸ ਆ ਰਹੇ ਜੰਮੂ ਦੇ ਇਕ ਪਰਿਵਾਰ ਦੀ ਕਾਰ ਗੁਰਦਾਸਪੁਰ ਰੋਡ ’ਤੇ ਸ਼ੂਗਰ ਮਿੱਲ ਬਟਾਲਾ ਨੇੜੇ ਇਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ- ਪੰਜਾਬ 'ਚ ਪੈਦਾ ਹੋ ਸਕਦੈ ਗੰਭੀਰ ਸੰਕਟ ! ਇੱਟਾਂ ਵਾਲੇ ਭੱਠਿਆਂ ਦੇ ਰਾਹ ’ਚ ਪ੍ਰੇਸ਼ਾਨੀਆਂ ਦੇ ਰੋੜੇ
ਜ਼ਖਮੀਆਂ ਨੂੰ ਇਲਾਜ ਲਈ ਬਟਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਔਰਤ ਦੀ ਪਛਾਣ ਜਸ਼ਨਪ੍ਰੀਤ ਕੌਰ (25) ਪਤਨੀ ਹਰਪ੍ਰੀਤ ਸਿੰਘ, ਵਾਸੀ ਨੌਸ਼ਹਿਰਾ (ਰਾਜੌਰੀ), ਜੰਮੂ ਵਜੋਂ ਹੋਈ ਹੈ। ਇਸ ਹਾਦਸੇ ’ਚ ਮ੍ਰਿਤਕਾ ਦੇ ਪਤੀ ਹਰਪ੍ਰੀਤ ਸਿੰਘ, ਜਗਮੋਹਨ ਸਿੰਘ, ਸਮਰਪ੍ਰੀਤ ਸਿੰਘ, ਸਾਰੇ ਵਾਸੀ ਨੌਸ਼ਹਿਰਾ ਜੰਮੂ ਜ਼ਖਮੀ ਹੋ ਗਏ ਹਨ। ਸਮਰਪ੍ਰੀਤ ਸਿੰਘ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਹਥਿਆਰ ਬਰਾਮਦਗੀ ਦੌਰਾਨ ਮੁਲਜ਼ਮ ਨੇ ਚਲਾਈਆਂ ਗੋਲੀਆਂ
ਜਾਣਕਾਰੀ ਦਿੰਦਿਆਂ ਜੰਮੂ ਦੇ ਰਹਿਣ ਵਾਲੇ ਜਗਮੋਹਨ ਸਿੰਘ ਫ਼ੌਜੀ ਨੇ ਦੱਸਿਆ ਕਿ ਉਹ ਸੋਮਵਾਰ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰ ਕੇ ਆਪਣੇ ਪਰਿਵਾਰ ਨਾਲ ਜੰਮੂ ਵਾਪਸ ਆ ਰਿਹਾ ਸੀ। ਜਦੋਂ ਉਹ ਬਟਾਲਾ ਤੋਂ ਥੋੜ੍ਹਾ ਅੱਗੇ ਸ਼ੂਗਰ ਮਿੱਲ ਦੇ ਨੇੜੇ ਪਹੁੰਚਿਆ ਤਾਂ ਅਚਾਨਕ ਉਸਦੀ ਕਾਰ ਟਾਟਾ ਹੈਰੀਅਰ ਨੰ: ਜੇ.ਕੇ 11 ਈ 4829) ਅੱਗੇ ਜਾ ਰਹੇ ਇਕ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਥਾਣਾ ਸਦਰ ਦੀ ਪੁਲਸ ਨੇ ਲਾਸ਼ ਦਾ ਸਿਵਲ ਹਸਪਤਾਲ ਬਟਾਲਾ ਵਿਖੇ ਪੋਸਟ ਮਾਰਟਮ ਕਰਾਉਣ ਉਪਰੰਤ ਵਾਰਿਸਾਂ ਦੇ ਹਵਾਲੇ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਅਰੰਭ ਦਿੱਤੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਖ਼ਤਰੇ ਦੀ ਘੰਟੀ! ਇਸ ਨਹਿਰ 'ਚ ਪੈ ਗਿਆ ਪਾੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8