ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਮੌਕੇ 'ਤੇ ਹੀ 3 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

Sunday, Nov 09, 2025 - 05:02 PM (IST)

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਮੌਕੇ 'ਤੇ ਹੀ 3 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

ਜੈਤੋਂ (ਸਤਵਿੰਦਰ ਸੱਤੀ, ਰਘੂਨੰਦਨ) : ਇੱਥੋਂ ਕਰੀਬ ਪੰਜ ਕਿਲੋਮੀਟਰ ਦੂਰ ਜੈਤੋ-ਬਠਿੰਡਾ ਮਾਰਗ ’ਤੇ ਸਥਿਤ ਪਿੰਡ ਚੰਦਭਾਨ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਕਾਰ ਸਵਾਰ 2 ਔਰਤਾਂ ਅਤੇ ਇੱਕ 11 ਸਾਲਾ ਬੱਚੇ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸਾ ਦਿਨੇ ਕਰੀਬ 2 ਵਜੇ ਵਾਪਰਿਆ ਅਤੇ ਪਰਿਵਾਰ ਦੇ ਲੋਕ ਕਾਰ ਵਿਚ ਸਵਾਰ ਹੋ ਕੇ ਪਿੰਡ ਚੰਦਭਾਨ ਤੋਂ ਜੈਤੋ ‘ਬਰਾੜ ਪੈਲੇਸ’ ਵਿੱਚ ਇੱਕ ਵਿਆਹ ਦੀ ਰਸਮ ’ਚ ਸ਼ਾਮਲ ਹੋਣ ਆ ਰਹੇ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਬੁਢਾਪਾ ਪੈਨਸ਼ਨ ਲੈਣ ਵਾਲਿਆਂ ਲਈ ਰਾਹਤ ਭਰੀ ਖ਼ਬਰ, ਲੱਖਾਂ ਬਜ਼ੁਰਗਾਂ ਨੂੰ ਮਿਲਿਆ ਲਾਭ

ਉਨ੍ਹਾਂ ਦੀ ਕਾਰ ਹਾਲੇ ਪਿੰਡ ਤੋਂ ਤਕਰੀਬਨ ਇੱਕ ਕਿਲੋਮੀਟਰ ਜੈਤੋ ਵੱਲ ਆਈ ਹੀ ਸੀ ਕਿ ਸੜਕ ਕਿਨਾਰੇ ਲੱਗੇ ਸਫ਼ੈਦੇ ਦੇ ਦਰਖ਼ਤਾਂ ਨਾਲ ਟਕਰਾ ਕੇ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ’ਚ ਤਿੰਨ ਜਣੇ ਮੌਕੇ ’ਤੇ ਹੀ ਮਾਰੇ ਗਏ, ਜਦ ਕਿ ਗੰਭੀਰ ਹਾਲਤ ’ਚ 4 ਜਣਿਆਂ ਨੂੰ ਮੌਕੇ ’ਤੇ ਪੁੱਜੀਆਂ ਜੈਤੋ ਦੇ ਸਮਾਜ ਸੇਵੀ ਸੰਗਠਨਾਂ ਦੀਆਂ ਐਂਬੂਲੈਂਸਾਂ ਰਾਹੀਂ ਇੱਥੇ ਸਿਵਲ ਹਸਪਤਾਲ ਲਿਆਂਦਾ ਗਿਆ।

ਇਹ ਵੀ ਪੜ੍ਹੋ : ਪੰਜਾਬ ਲਈ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ, ਠੰਡ ਨੂੰ ਲੈ ਕੇ ਜਾਰੀ ਕੀਤਾ ਵੱਡਾ ਅਲਰਟ

ਸਥਿਤੀ ਦੀ ਨਾਜ਼ੁਕਤਾ ਦੇ ਮੱਦੇਨਜ਼ਰ ਸਟਾਫ਼ ਨਰਸ ਨੇ ਉਨ੍ਹਾਂ ਨੂੰ ਅੱਗੇ ਸਿਵਲ ਹਸਪਤਾਲ ਕੋਟਕਪੂਰਾ ਰੈਫ਼ਰ ਕਰ ਦਿੱਤਾ। ਹਾਦਸੇ ਦੀ ਵਜ੍ਹਾ ਬਾਰੇ ਹਾਲੇ ਪਤਾ ਨਹੀਂ ਲੱਗ ਸਕਿਆ।

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 

 


author

Babita

Content Editor

Related News