ਪੰਜਾਬ 'ਚ ਵੱਡਾ ਹਾਦਸਾ, ਪਿਕਅੱਪ ਵੈਨ ਨੇ ਪਤੀ-ਪਤਨੀ ਨੂੰ ਦਰੜਿਆ, ਮੌਕੇ 'ਤੇ ਮੌਤ
Monday, May 18, 2026 - 11:59 AM (IST)
ਗੁਰਦਾਸਪੁਰ (ਵਿਨੋਦ, ਗੋਰਾਇਆ): ਗੁਰਦਾਸਪੁਰ-ਮੁਕੇਰੀਆਂ ਸੜਕ 'ਤੇ ਦਾਉਵਾਲ ਪੁਲਸ ਨਾਕੇ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪਿਕਅੱਪ ਵੈਨ ਨੇ ਮੋਟਰਸਾਈਕਲ 'ਚ ਜ਼ੋਰਦਾਰ ਟੱਕਰ ਮਾਰ ਦਿੱਤੀ ਜਿਸ ਕਾਰਨ ਇਹ ਹਾਦਸਾ ਵਾਪਰਿਆ। ਘਟਨਾ ਮਗਰੋਂ ਪਿਕਅੱਪ ਵੈਨ ਚਾਲਕ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ: ਇਨ੍ਹਾਂ ਵਾਹਨਾਂ 'ਤੇ ਮੁਕੰਮਲ ਪਾਬੰਦੀ ਦੇ ਹੁਕਮ, ਸੜਕਾਂ/ਜਨਤਕ ਥਾਵਾਂ ’ਤੇ ਚਲਾਉਣ ਦੀ ਮਨਾਹੀ
ਇਸ ਸਬੰਧੀ ਜਗਜੀਤ ਸਿੰਘ ਪੁੱਤਰ ਮਾਧੋ ਸਿੰਘ ਵਾਸੀ ਕੋਟਲੀ ਸੈਨੀਆ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸ ਦੇ ਮਾਤਾ-ਪਿਤਾ ਮਾਧੋ ਸਿੰਘ ਅਤੇ ਜਗਦੀਸ਼ ਕੌਰ ਉਸ ਨੂੰ ਮਿਲਣ ਲਈ ਮੁਕੇਰੀਆਂ ਆਏ ਹੋਏ ਸਨ। ਜਦੋਂ ਉਹ ਉਸ ਨੂੰ ਮਿਲ ਕੇ ਵਾਪਸ ਆਪਣੇ ਪਿੰਡ ਕੋਟਲੀ ਸੈਨੀਆ ਜਾ ਰਹੇ ਸਨ ਤਾਂ ਦਾਉਵਾਲ ਪੁਲਸ ਨਾਕੇ ਨੇੜੇ ਗੁਰਦਾਸਪੁਰ ਵੱਲੋਂ ਆ ਰਹੀ ਇੱਕ ਤੇਜ਼ ਰਫ਼ਤਾਰ ਪਿਕਅੱਪ ਵੈਨ ਨੇ ਬਿਨਾਂ ਹਾਰਨ ਦਿੱਤੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ- ਅੰਮ੍ਰਿਤਸਰ: 600 ਮੁਲਾਜ਼ਮਾਂ 'ਤੇ ਡਿੱਗੀ ਗਾਜ਼, ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ, ਜਾਣੋ ਪੂਰਾ ਮਾਮਲਾ
ਹਾਦਸਾ ਇੰਨਾ ਭਿਆਨਕ ਸੀ ਕਿ ਮਾਧੋ ਸਿੰਘ ਅਤੇ ਜਗਦੀਸ਼ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਮਗਰੋਂ ਦੋਸ਼ੀ ਚਾਲਕ ਵਾਹਨ ਸਮੇਤ ਫਰਾਰ ਹੋ ਗਿਆ। ਇਸ ਮਾਮਲੇ ਸਬੰਧੀ ਪੰਜਾਬ ਪੁਲਸ ਦੇ ਪੁਰਾਣਾ ਸ਼ਾਲਾ ਪੁਲਸ ਥਾਣੇ ਵਿੱਚ ਤਾਇਨਾਤ ਏਐਸਆਈ ਵਿਜੈ ਕੁਮਾਰ ਨੇ ਦੱਸਿਆ ਕਿ ਜਗਜੀਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 4 ਦਿਨਾਂ ਲਈ ‘ਹੀਟ ਵੇਵ’ ਦਾ ਯੈਲੋ ਅਲਰਟ, ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
