ਪੰਜਾਬ 'ਚ ਵੱਡਾ ਹਾਦਸਾ, ਕਾਰ ਛੱਪੜ 'ਚ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਮੌਕੇ 'ਤੇ ਪਈਆਂ ਚੀਕਾਂ

Thursday, Aug 13, 2026 - 10:50 AM (IST)

ਪੰਜਾਬ 'ਚ ਵੱਡਾ ਹਾਦਸਾ, ਕਾਰ ਛੱਪੜ 'ਚ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਮੌਕੇ 'ਤੇ ਪਈਆਂ ਚੀਕਾਂ

ਜਗਰਾਓਂ (ਵੈੱਬ ਡੈਸਕ, ਹਿਤੇਸ਼) : ਜਗਰਾਓਂ ਦੇ ਰਾਏਕੋਟ ਇਲਾਕੇ 'ਚ ਪੈਂਦੇ ਪਿੰਡ ਬੱਸੀਆਂ 'ਚ ਅਚਾਨਕ ਬੇਕਾਬੂ ਹੋ ਕੇ ਇੱਕ ਕਾਰ ਛੱਪੜ 'ਚ ਜਾ ਡਿੱਗੀ। ਇਸ ਹਾਦਸੇ ਦੌਰਾਨ 3 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਤਿੰਨੇਂ ਮ੍ਰਿਤਕ ਸੱਤਾਧਿਰ ਪਾਰਟੀ ਨਾਲ ਸਬੰਧਿਤ ਸਨ। ਪ੍ਰਾਪਤ ਜਾਣਕਾਰੀ ਅਨੁਸਾਰ 5 ਲੋਕ ਆਪਣੀ ਕਾਰ 'ਚ ਨਕੋਦਰ ਤੋਂ ਵਾਪਸ ਦਿੜਬਾ ਜਾ ਰਹੇ ਸਨ।

ਇਹ ਵੀ ਪੜ੍ਹੋ : 454 ਫਾਰਮਾਸਿਸਟਾਂ ਦੀ ਭਰਤੀ ’ਤੇ ਹਾਈਕੋਰਟ ਨੇ ਲਾਈ ਰੋਕ, ਪੜ੍ਹੋ ਕੀ ਹੈ ਪੂਰੀ ਖ਼ਬਰ

ਜਦੋਂ ਉਹ ਜਗਰਾਓਂ ਤੋਂ ਕਰੀਬ 12 ਕਿਲੋਮੀਟਰ ਦੂਰ ਰਾਏਕੋਟ ਨੇੜਲੇ ਕਸਬਾ ਵਾਸੀਆਂ ਦੇ ਛੱਪੜ ਨੇੜੇ ਪੁੱਜੇ ਤਾਂ ਅਚਾਨਕ ਤੜਕਸਾਰ ਕਰੀਬ ਸਵਾ ਇਕ ਵਜੇ ਉਨ੍ਹਾਂ ਦੀ ਕਾਰ ਛੱਪੜ 'ਚ ਜਾ ਡਿੱਗੀ।

ਇਹ ਵੀ ਪੜ੍ਹੋ : ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਖ਼ਬਰ, 2 ਦਿਨਾਂ ’ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ORDER!

ਇਸ ਹਾਦਸੇ 'ਚ ਕਾਰ ਸਵਾਰ ਤਿੰਨ ਵਿਅਕਤੀਆਂ ਬਲਕਾਰ ਸਿੰਘ, ਵਿਸ਼ਾਲ ਅਤੇ ਸੰਦੀਪ ਦੀ ਮੌਤ ਹੋ ਗਈ, ਜਦੋਂ ਕਿ ਉਨ੍ਹਾਂ ਦੇ ਦੋ ਸਾਥੀ ਵਾਲ-ਵਾਲ ਬਚ ਗਏ। ਇਸ ਹਾਦਸੇ ਤੋਂ ਬਾਅਦ ਮੌਕੇ 'ਤੇ ਚੀਕ-ਚਿਹਾੜਾ ਪੈ ਗਿਆ ਅਤੇ ਪੁਲਸ ਨੂੰ ਮਾਮਲੇ ਦੀ ਤੁਰੰਤ ਸੂਚਨਾ ਦਿੱਤੀ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News