ਪੰਜਾਬ ''ਚ ਵੱਡਾ ਹਾਦਸਾ! ਰਿਸ਼ਤੇਦਾਰ ਨੂੰ ਮਿਲਣ ਜਾ ਰਹੇ ਮਾਂ-ਪੁੱਤਰ ਦੀ ਦਰਦਨਾਕ ਮੌਤ

Monday, Nov 02, 2026 - 04:45 PM (IST)

ਪੰਜਾਬ ''ਚ ਵੱਡਾ ਹਾਦਸਾ! ਰਿਸ਼ਤੇਦਾਰ ਨੂੰ ਮਿਲਣ ਜਾ ਰਹੇ ਮਾਂ-ਪੁੱਤਰ ਦੀ ਦਰਦਨਾਕ ਮੌਤ

ਹੁਸ਼ਿਆਰਪੁਰ (ਅਮਰੀਕ, ਵਰਿੰਦਰ ਪੰਡਿਤ)- ਹੁਸ਼ਿਆਰਪੁਰ ਤੋਂ ਇਕ ਬੇਹੱਦ ਦੁੱਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਆਈ. ਟੀ. ਆਈ. ਹੁਸ਼ਿਆਰਪੁਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਮਾਂ ਅਤੇ ਉਸ ਦੇ ਮਾਸੂਮ ਪੁੱਤਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ।

ਇਹ ਵੀ ਪੜ੍ਹੋ: ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ ਨੂੰ ਮਿਲੇ ਲਾਇਸੈਂਸ

PunjabKesari

ਜਾਣਕਾਰੀ ਮੁਤਾਬਕ ਮਹਿਲਾ ਗਗਨਦੀਪ ਕੌਰ ਆਪਣੇ ਪੁੱਤਰ ਰਿਆਜ ਨੂੰ ਨਾਲ ਲੈ ਕੇ ਸਕੂਲ ਤੋਂ ਰਿਸ਼ਤੇਦਾਰਾਂ ਨੂੰ ਮਿਲਣ ਲਈ ਹਸਪਤਾਲ ਜਾ ਰਹੀ ਸੀ। ਜਦੋਂ ਉਹ ਆਈ. ਟੀ. ਆਈ. ਹੁਸ਼ਿਆਰਪੁਰ ਨੇੜੇ ਪਹੁੰਚੀ ਤਾਂ ਪਿੱਛੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਗਗਨਦੀਪ ਕੌਰ ਅਤੇ ਉਸ ਦੇ ਪੁੱਤਰ ਰਿਆਜ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ ਅਤੇ ਪਿੰਡ ਦੇ ਸਰਪੰਚ ਮੌਕੇ 'ਤੇ ਪਹੁੰਚ ਗਏ।

PunjabKesari

ਇਹ ਵੀ ਪੜ੍ਹੋ: ਸੋਸ਼ਲ ਮੀਡੀਆ 'ਤੇ ਮਸ਼ਹੂਰ ਪੰਜਾਬ ਦੇ ਇਸ ਇੰਫਲੂਐਂਸਰ 'ਤੇ ਪੁਲਸ ਦੀ ਵੱਡੀ ਕਾਰਵਾਈ

ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਉੱਧਰ, ਥਾਣਾ ਮਾਡਲ ਟਾਊਨ ਦੀ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਟਰੱਕ ਚਾਲਕ ਨੂੰ ਕਾਬੂ ਕਰ ਲਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

PunjabKesari

ਇਹ ਵੀ ਪੜ੍ਹੋ: ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ ਮਾਰ ਰੋਇਆ ਪਰਿਵਾਰ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News