ਪੰਜਾਬ ''ਚ ਵੱਡਾ ਹਾਦਸਾ! ਮਾਤਾ ਵੈਸ਼ਨੋ ਦੇਵੀ ਜਾ ਰਹੇ ਪਰਿਵਾਰ ਦੀ ਕਾਰ ਖੱਡ ''ਚ ਪਲਟੀ, ਨਾਨੀ ਤੇ ਦੋਹਤੀ ਦੀ ਮੌਤ
Friday, Nov 20, 2026 - 07:45 PM (IST)
ਮੁਕੇਰੀਆਂ (ਬਲਬੀਰ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ’ਤੇ ਸਥਿਤ ਕਸਬਾ ਐਮਾਂ ਮਾਂਗਟ ਨੇੜੇ ਬੀਤੇ ਦਿਨ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਸ਼ਰਧਾਲੂਆਂ ਦੀ ਇਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਡੂੰਘੀ ਖੱਡ 'ਚ ਪਲਟ ਗਈ। ਇਸ ਦਰਦਨਾਕ ਹਾਦਸੇ 'ਚ ਇਕ ਔਰਤ ਅਤੇ 8 ਸਾਲਾ ਮਾਸੂਮ ਬੱਚੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਪਰਿਵਾਰ ਦੇ ਤਿੰਨ ਹੋਰ ਜੀਅ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ।
ਪ੍ਰਾਪਤ ਜਾਣਕਾਰੀ ਮੁਤਾਬਕ ਸਿਪਾਹੀ ਉਮੇਸ਼ ਕੁਮਾਰ ਵਾਸੀ ਪਿੰਡ ਗੰਗਾ ਹਰੀ, ਜ਼ਿਲ੍ਹਾ ਬੁਲੰਦਸ਼ਹਿਰ (ਉੱਤਰ ਪ੍ਰਦੇਸ਼) ਆਪਣੀ ਪਤਨੀ, ਸੱਸ ਰਜਨੀ ਦੇਵੀ ਅਤੇ ਚਾਰ ਧੀਆਂ ਸਮੇਤ ਕਾਰ 'ਚ ਸਵਾਰ ਹੋ ਕੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਿਹਾ ਸੀ। ਜਦੋਂ ਉਨ੍ਹਾਂ ਦੀ ਕਾਰ ਐਮਾਂ ਮਾਂਗਟ ਨੇੜੇ ਪਹੁੰਚੀ ਤਾਂ ਅਚਾਨਕ ਡਰਾਈਵਰ ਨੂੰ ਨੀਂਦ ਦੀ ਝਪਕੀ ਆ ਗਈ, ਜਿਸ ਕਾਰਨ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਡੂੰਘੀ ਖੱਡ 'ਚ ਜਾ ਪਲਟੀ।
ਇਹ ਵੀ ਪੜ੍ਹੋ: ਪੰਜਾਬ: ਦੁਸਹਿਰਾ ਗਰਾਊਂਡ ਨੇੜੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ! ਸਹਿਮੇ ਲੋਕ

ਇਸ ਹਾਦਸੇ 'ਚ ਮਹਿਕ ਸਿੰਘ ਦੀ ਪਤਨੀ ਰਜਨੀ ਦੇਵੀ (55) ਅਤੇ ਉਮੇਸ਼ ਕੁਮਾਰ ਦੀ ਅੱਠ ਸਾਲਾ ਧੀ ਸ੍ਰਿਸ਼ਟੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿਚ ਨਾਨੀ-ਦੋਹਤੀ ਦੀ ਮੌਤ ਹੋਈ। ਹਾਦਸੇ ’ਚ ਉਮੇਸ਼ ਕੁਮਾਰ (40) ਅਤੇ ਉਸ ਦੀਆਂ 2 ਧੀਆਂ ਅੰਸ਼ੀ (10) ਅਤੇ ਆਰੂਸ਼ੀ (6) ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈਆਂ, ਜਦਕਿ ਉਨ੍ਹਾਂ ਦੀ 10 ਮਹੀਨੇ ਦੀ ਮਾਸੂਮ ਧੀ ਇਸ ਹਾਦਸੇ ’ਚ ਵਾਲ-ਵਾਲ ਬਚ ਗਈ।
ਇਹ ਵੀ ਪੜ੍ਹੋ: ਜਲੰਧਰ ਵਿਖੇ ਸਤਿਸੰਗ ਘਰ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ, ਦਰਸ਼ਨਾਂ ਲਈ ਸੰਗਤ ਦਾ ਉਮੜਿਆ ਸੈਲਾਬ
ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਦੇ ਏ. ਐੱਸ. ਆਈ. ਬੂਟਾ ਸਿੰਘ, ਕਾਂਸਟੇਬਲ ਰਣਜੀਤ ਸਿੰਘ ਅਤੇ ਕਾਂਸਟੇਬਲ ਰੋਹਿਤ ਕੁਮਾਰ ਤੁਰੰਤ ਮੌਕੇ ’ਤੇ ਪਹੁੰਚੇ। ਟੀਮ ਵੱਲੋਂ ਬੜੀ ਮੁਸ਼ੱਕਤ ਨਾਲ ਹਾਦਸਾਗ੍ਰਸਤ ਕਾਰ 'ਚ ਫਸੇ ਜ਼ਖ਼ਮੀਆਂ ਨੂੰ ਬਾਹਰ ਕੱਢ ਕੇ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਪਹੁੰਚਾਇਆ ਗਿਆ, ਜਦਕਿ ਦੋਵਾਂ ਮ੍ਰਿਤਕਾਂ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੋਰਚਰੀ ’ਚ ਰੱਖਵਾਇਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਹੈਰਾਨ ਕਰਦਾ ਮਾਮਲਾ! ਪ੍ਰੀ-ਵੈਡਿੰਗ ਸ਼ੂਟ ਤੋਂ ਫਰਾਰ ਹੋਇਆ ਮੁੰਡਾ, ਵਿਆਹ ਤੋਂ ਕਰੀਬ 5 ਦਿਨ ਪਹਿਲਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
