ਪੰਜਾਬ ਵਿਚ ਦਿਲ ਕੰਬਾਅ ਦੇਣ ਵਾਲਾ ਹਾਦਸਾ, ਦੋ ਔਰਤਾਂ ਸਮੇਤ 5 ਲੋਕਾਂ ਦੀ ਮੌਕੇ ''ਤੇ ਮੌਤ

04/05/2024 6:15:01 PM

ਕੋਟਕਪੂਰਾ/ਫਰੀਦਕੋਟ (ਰਾਜਨ) : ਕੋਟਕਪੂਰਾ ਦੇ ਨਜ਼ਦੀਕੀ ਪਿੰਡ ਪੰਜਗਰਾਈਂ ਖੁਰਦ ਨੇੜੇ ਸ਼ੁੱਕਰਵਾਰ ਰਾਤ 2 ਵਜੇ ਦੇ ਕਰੀਬ ਟਾਟਾ ਐੱਸ ਸਵਾਰ ਸੰਗਤ ਅਤੇ ਇੱਟਾਂ ਦੇ ਭਰੇ ਟਰਾਲੇ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਦਿਲ ਕੰਬਾਅ ਦੇਣ ਵਾਲੇ ਹਾਦਸੇ ਵਿਚ ਦੋ ਔਰਤਾਂ ਸਮੇਤ 5 ਲੋਕਾਂ ਦੀ ਮੌਤ ਹੋ ਗਈ, ਜਦਕਿ 8 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਕੋਟਕਪੂਰਾ ਅਤੇ ਫਰੀਦਕੋਟ ਦੇ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ : ਕੇਕ ਖਾਣ ਤੋਂ ਬਾਅਦ 10 ਸਾਲਾ ਕੁੜੀ ਦੀ ਮੌਤ ਹੋਣ ਦੇ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ ਆਈ ਸਾਹਮਣੇ

ਮਿਲੀ ਜਾਣਕਾਰੀ ਮੁਤਾਬਕ ਇਹ ਸਾਰੇ ਵਿਅਕਤੀ ਮੁਕਤਸਰ ਦੇ ਪਿੰਡ ਮਰਾੜ ਕਲਾਂ ਦੇ ਵਸਨੀਕ ਹਨ, ਜੋ ਕਿ ਬਾਘਾ ਪੁਰਾਣਾ ਦੇ ਪਿੰਡ ਨਿਗਾਹਾ ਵਿਖੇ ਇੱਕ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਤੋਂ ਬਾਅਦ ਟਾਟਾ ਐੱਸ ਗੱਡੀ (ਛੋਟੇ ਹਾਥੀ) ਵਿਚ ਸਵਾਰ ਹੋ ਕੇ ਵਾਪਸ ਆ ਰਹੇ ਸਨ। ਇਸ ਦੌਰਾਨ ਜਦੋਂ ਇਹ ਪੰਜਗਰਾਈਂ ਖੁਰਦ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰਾਲੇ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਚੀਖ ਚਿਹਾੜਾ ਮਚ ਗਿਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਛੋਟੇ ਹਾਥੀ ਦੇ ਪਰਖੱਚੇ ਹੀ ਉਡ ਗਏ। ਫਿਲਹਾਲ ਪੁਲਸ ਵਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ ’ਚ ਛੁੱਟੀ ਦਾ ਐਲਾਨ, ਸਕੂਲ, ਕਾਲਜ ਅਤੇ ਦਫਤਰ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News