ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ! ਕੁੱਲੂ ਦੁਸਹਿਰੇ ਤੋਂ ਪਰਤ ਰਹੀ ਬੱਸ ਡੂੰਘੀ ਖਾਈ 'ਚ ਡਿੱਗੀ, 4 ਲੋਕਾਂ ਦੀ ਮੌਤ
Wednesday, Oct 28, 2026 - 03:10 PM (IST)
ਸ੍ਰੀ ਕੀਰਤਪੁਰ ਸਾਹਿਬ /ਰੋਪੜ (ਚੋਵੇਸ਼ ਲਟਾਵਾ)- ਕੁੱਲੂ ਵਿਖੇ ਵਿਸ਼ਵ ਪ੍ਰਸਿੱਧ ਦੁਸਹਿਰਾ ਉਤਸਵ 'ਚ ਸ਼ਿਰਕਤ ਕਰਨ ਤੋਂ ਬਾਅਦ ਵਾਪਸ ਪਰਤ ਰਹੇ ਰੋਪੜ ਦੇ 4 ਵਿਅਕਤੀਆਂ ਨਾਲ ਇਕ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਾਊਂਡ (ਰੋਪੜ) ਦੀ ਬੱਸ ਗੱਡੀ ਰਾਤ ਦਾ ਫੰਕਸ਼ਨ ਖ਼ਤਮ ਕਰਕੇ ਕੁੱਲੂ-ਮਨਾਲੀ ਤੋਂ ਵਾਪਸ ਆ ਰਹੀ ਸੀ। ਜਿਵੇਂ ਹੀ ਬੱਸ ਪੰਜਾਬ ਬਾਰਡਰ ਟੋਲ ਪਲਾਜ਼ਾ 'ਗੜ੍ਹਾ ਮੋੜ' ਨੂੰ ਪਾਰ ਕਰਕੇ ਪਿੰਡ ਦੇਣੀ ਕੋਲ ਪਹੁੰਚੀ ਤਾਂ ਅਚਾਨਕ ਸੰਤੁਲਨ ਵਿਗੜਨ ਕਾਰਨ ਗੱਡੀ ਬੇਕਾਬੂ ਹੋ ਕੇ ਡੂੰਘੀ ਖਾਈ 'ਚ ਜਾ ਡਿੱਗੀ।
ਇਹ ਵੀ ਪੜ੍ਹੋ: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਸਹਿਮੇ ਲੋਕ

ਮੌਕੇ 'ਤੇ ਹੀ ਹੋਈ ਚਾਰ ਸਵਾਰਾਂ ਦੀ ਮੌਤ
ਇਹ ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ 'ਚ ਸਵਾਰ ਚਾਰ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 7 ਲੋਕ ਜ਼ਖ਼ਮੀ ਹੋਏ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਬਚਾਅ ਕਾਰਜ ਸ਼ੁਰੂ ਕੀਤੇ ਗਏ। ਕਾਫ਼ੀ ਮੁਸ਼ੱਕਤ ਤੋਂ ਬਾਅਦ ਹਾਈਡਰਾ ਮਸ਼ੀਨ ਦੀ ਮਦਦ ਨਾਲ ਖਾਈ 'ਚੋਂ ਗੱਡੀ ਅਤੇ ਮ੍ਰਿਤਕ ਦੇਹਾਂ ਨੂੰ ਬਾਹਰ ਕੱਢਿਆ ਗਿਆ। ਇਸ ਤੋਂ ਬਾਅਦ ਐਂਬੂਲੈਂਸ ਰਾਹੀਂ ਸਾਰਿਆਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੇ NH 'ਤੇ ਵੱਡਾ ਹਾਦਸਾ! ਇੰਡੋ-ਕੈਨੇਡੀਅਨ ਬੱਸ ਤੇ ਕਾਰ ਦੀ ਭਿਆਨਕ ਟੱਕਰ, ਉੱਡੇ ਪਰਖੱਚੇ

ਇਲਾਕੇ 'ਚ ਸੋਗ ਦੀ ਲਹਿਰ
ਦੱਸਿਆ ਜਾ ਰਿਹਾ ਹੈ ਕਿ ਰੋਪੜ ਸ਼ਹਿਰ ਨਾਲ ਸਬੰਧਤ ਇਹ ਵਿਅਕਤੀ ਆਪਣੀਆਂ ਗੱਡੀਆਂ ਦੇ ਕਾਫ਼ਲੇ ਨਾਲ ਕੁੱਲੂ ਤੋਂ ਵਾਪਸ ਪਰਤ ਰਹੇ ਸਨ। ਚੜ੍ਹਦੀ ਸਵੇਰ ਜਿਵੇਂ ਹੀ ਇਹ ਦਰਦਨਾਕ ਖ਼ਬਰ ਇਲਾਕੇ 'ਚ ਅੱਗ ਵਾਂਗ ਫੈਲੀ ਪੂਰੇ ਰੋਪੜ ਸ਼ਹਿਰ ਅਤੇ ਆਸ-ਪਾਸ ਦੇ ਖੇਤਰ ਵਿੱਚ ਸੋਗ ਦੀ ਲਹਿਰ ਦੌੜ ਗਈ।
ਇਹ ਵੀ ਪੜ੍ਹੋ: ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
