ਪੰਜਾਬ 'ਚ ਵੱਡਾ ਹਾਦਸਾ, ਡਰੇਨ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ

Friday, Dec 27, 2024 - 05:27 PM (IST)

ਪੰਜਾਬ 'ਚ ਵੱਡਾ ਹਾਦਸਾ, ਡਰੇਨ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ

ਬਠਿੰਡਾ (ਵੈੱਬ ਡੈਸਕ)- ਬਠਿੰਡਾ ਵਿਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਜੀਵਨ ਸਿੰਘ ਵਾਲਾ ਅਤੇ ਕੋਟ ਸ਼ਮੀਰ ਦੇ ਵਿਚਾਲੇ ਵੱਗਦੀ ਡਰੇਨ ਵਿਚ ਸਵਾਰੀਆਂ ਨਾਲ ਭਰੀ ਬੱਸ ਡਿੱਗ ਗਈ। ਜਾਣਕਾਰੀ ਮੁਤਾਬਕ ਨਿੱਜੀ ਕੰਪਨੀ ਦੀ ਇਹ ਬੱਸ ਜਦੋਂ ਡਰੇਨ ਵਿਚ ਡਿੱਗੀ ਤਾਂ ਮੌਕੇ ਉਤੇ ਚੀਕ-ਚਿਹਾੜਾ ਪੈ ਗਿਆ। ਮੌਕੇ ਉਤੇ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋ ਗਏ, ਜਿਨ੍ਹਾਂ ਵੱਲੋਂ ਰੈਸਕਿਊ ਆਪਰੇਸ਼ਨ ਕੀਤਾ ਜਾ ਰਿਹਾ ਹੈ। ਹਾਲਾਂਕਿ ਹਾਦਸੇ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਸ਼ੀਸ਼ੇ ਤੋੜ ਕੇ ਸਵਾਰੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ, ਉਥੇ ਹੀ 8 ਲੋਕਾਂ ਦੀ ਮੌਤ ਹੋਣ ਦੀ ਵੀ ਗੱਲ ਸਾਹਮਣੇ ਆਈ ਹੈ। ਐੱਨ. ਡੀ. ਆਰ. ਐੱਫ਼. ਦੀਆਂ ਟੀਮਾਂ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰ ਸੰਸਥਾਵਾਂ ਮੌਕੇ 'ਤੇ ਪੁੱਜੀਆਂ ਹਨ। ਅਜੇ ਵੀ ਕਈ ਸਵਾਰੀਆਂ ਬੱਸ ਫਸੀਆਂ ਹਨ, ਜਿਨਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਇਹ ਹਾਦਸਾ ਮੀਂਹ ਦੇ ਕਾਰਨ ਬੱਸ ਦੇ ਬੇਕਾਬੂ ਹੋਣ ਕਾਰਨ ਵਾਪਰਿਆ। 

ਇਹ ਵੀ ਪੜ੍ਹੋ-  ਪੰਜਾਬ 'ਚ ਪੈ ਰਹੇ ਮੀਂਹ ਨੇ ਠਾਰੇ ਲੋਕ, ਹੋਰ ਜ਼ੋਰ ਫੜੇਗੀ ਠੰਡ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ

PunjabKesari

 

ਆਮ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਟਰੋਲ ਰੂਮ ਸਥਾਪਿਤ
ਮੌਕੇ ਉਤੇ ਮੌਜੂਦ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਦੂਲਗੜ੍ਹ ਤੋਂ ਬਠਿੰਡਾ ਨੂੰ ਆ ਰਹੀ ਇਕ ਪ੍ਰਾਈਵੇਟ ਬੱਸ ਜ਼ਿਲ੍ਹੇ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਗੰਦੇ ਨਾਲੇ ਵਿੱਚ ਡਿੱਗੀ। ਇਸ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਪਾਰਟੀਆਂ ਮੌਕੇ 'ਤੇ ਹੀ ਤੁਰੰਤ ਘਟਨਾ ਵਾਲੇ ਸਥਾਨ 'ਤੇ ਪਹੁੰਚੀਆਂ ਅਤੇ ਐੱਨ. ਡੀ. ਆਰ. ਐੱਫ਼. ਅਤੇ ਲੋਕਲ ਵਲੰਟੀਅਰਾਂ ਦੇ ਸਹਿਯੋਗ ਨਾਲ ਹਾਦਸਾਗ੍ਰਸਤ ਬੱਸ 'ਚੋਂ ਮੁਸਾਫ਼ਿਰਾਂ ਨੂੰ ਬਚਾਇਆ ਗਿਆ।

PunjabKesari

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ  46 ਸਵਾਰੀਆਂ ਇਸ ਹਾਦਸੇ ਦੀ ਲਪੇਟ ਵਿੱਚ ਆਏ ਹਨ, ਜਿਨਾਂ ਵਿੱਚੋਂ ਅੱਠ ਵਿਅਕਤੀਆਂ ਨੂੰ ਮ੍ਰਿਤਕ ਐਲਾਨਿਆ ਗਿਆ ਜਦਕਿ ਬਾਕੀਆਂ ਨੂੰ ਤਲਵੰਡੀ ਸਾਬੋ ਅਤੇ ਜ਼ਿਲ੍ਹਾ ਹਸਪਤਾਲ ਬਠਿੰਡਾ ਵਿਖੇ ਜੇਰੇ ਇਲਾਜ ਲਈ ਭੇਜਿਆ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਮ੍ਰਿਤਕਾਂ ਦੀ ਪਛਾਣ ਦਾ ਹਾਲੇ ਪਤਾ ਨਹੀਂ ਲਗਾਇਆ ਗਿਆ ਜਦੋਂ ਵੀ ਇਸ ਬਾਰੇ ਪਤਾ ਲਗਾਇਆ ਜਾਂਦਾ ਹੈ ਤਾਂ ਸਮੇਂ ਸਿਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ, ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪਬਲਿਕ ਦੀ ਸੁਵਿਧਾ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਨ੍ਹਾਂ ਦਾ ਮੋਬਾਇਲ ਨੰਬਰ 97801-00498 ਅਤੇ 96468-15951 ਹੈ।


ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News

News Hub