ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, 3 ਲੋਕਾਂ ਦੀ ਮੌਤ
Sunday, May 10, 2026 - 11:19 AM (IST)
ਫਤਿਹਗੜ੍ਹ ਸਾਹਿਬ (ਵਿਪਨ)- ਪੰਜਾਬ ਵਿਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪਿੰਡ ਹਿੰਦੂਪੁਰ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਦੇਰ ਰਾਤ ਉਸ ਵੇਲੇ ਵਾਪਰਿਆ ਜਦੋਂ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਪਿੱਛੋਂ ਜ਼ੋਰਦਾਰ ਟੱਕਰ ਮਾਰ ਦਿੱਤੀ।

ਥਾਣਾ ਬਡਾਲੀ ਆਲਾ ਸਿੰਘ ਦੇ ਸਹਾਇਕ ਥਾਣੇਦਾਰ ਰਾਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅਵਤਾਰ ਸਿੰਘ, ਸਤਵਿੰਦਰ ਸਿੰਘ ਅਤੇ ਮੋਹਨ ਸਿੰਘ ਵਜੋਂ ਹੋਈ ਹੈ, ਜੋਕਿ ਪਿੰਡ ਬੀਬੀਪੁਰ ਦੇ ਰਹਿਣ ਵਾਲੇ ਸਨ। ਇਹ ਤਿੰਨੋਂ ਵਿਅਕਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਬਡਾਲੀ ਆਲਾ ਸਿੰਘ ਵਾਲੀ ਸਾਈਡ ਤੋਂ ਆਪਣੇ ਪਿੰਡ ਬੀਬੀਪੁਰ ਵੱਲ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਪਿੰਡ ਹਿੰਦੂਪੁਰ ਕੋਲ ਪਹੁੰਚੇ ਤਾਂ ਪਿੱਛੋਂ ਆ ਰਹੀ ਇਕ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ।
ਇਹ ਵੀ ਪੜ੍ਹੋ: ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ ਸੁਰੱਖਿਆ, ਸਖ਼ਤ ਹੁਕਮ ਜਾਰੀ

ਟੱਕਰ ਇੰਨੀ ਜ਼ਬਰਦਸਤ ਸੀ ਕਿ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਵੱਲੋਂ ਫਰਾਰ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਇਸ ਘਟਨਾ ਕਾਰਨ ਪਿੰਡ ਬੀਬੀਪੁਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਇਹ ਵੀ ਪੜ੍ਹੋ: ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਮਗਰੋਂ ED ਚੰਡੀਗੜ੍ਹ ਤੋਂ ਦਿੱਲੀ ਹੋਈ ਰਵਾਨਾ, ਜਾਇਦਾਦਾਂ ਜ਼ਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
