ਸੰਘਣੀ ਧੁੰਦ ਕਾਰਨ ਪੰਜਾਬ ''ਚ ਵੱਡਾ ਹਾਦਸਾ, ਇਕ ਨੌਜਵਾਨ ਦੀ ਦਰਦਨਾਕ ਮੌਤ
Sunday, Jan 19, 2025 - 03:27 PM (IST)
ਜਲਾਲਾਬਾਦ (ਆਦਰਸ਼ ਜੋਸਨ, ਜਤਿੰਦਰ)-ਸਰਦੀ ਦੇ ਮੌਸਮ ਦੇ ’ਚ ਵੱਧ ਰਹੀ ਧੁੰਦ ਦੌਰਾਨ ਅੱਜ ਤੜਕਸਾਰ ਹੀ ਜਲਾਲਾਬਾਦ ਨੇੜੇ ਫਲੀਆਂ ਵਾਲਾ ਪਿੰਡ ਕੋਲ ਵਾਪਰੇ ਦਰਦਨਾਕ ਹਾਦਸੇ ’ਚ 1 ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਜਦਕਿ 2 ਨੌਜਵਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਘਟਨਾ ਸਥਾਨ ਤੋਂ ਮਿਲੀ ਜਾਣਕਾਰੀ ਅਨੁਸਾਰ ਤਿੰਨ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਸ੍ਰੀ ਮੁਕਤਸਰ ਸਾਹਿਬ ਤੋਂ ਰੋਟੀਆਂ ਪਕਾ ਕੇ ਵਾਪਸ ਪਰਤ ਰਹੇ ਸਨ ਤਾਂ ਜਦੋਂ ਉਹ ਪਿੰਡ ਫਲੀਆਂ ਵਾਲਾ ਨੇੜੇ ਬੀ. ਐੱਸ. ਐੱਫ਼. ਸੈਕਟਰ ਨੇੜੇ ਪੁੱਜੇ ਤਾਂ ਜਲਾਲਾਬਾਦ ਵਾਲੀ ਸਾਈਡ ਤੋਂ ਆ ਰਹੇ ਇਕ ਛੋਟੇ ਹਾਥੀ ਨਾਲ ਜ਼ਬਰਦਸਤ ਟੱਕਰ ਹੋਈ, ਜਿਸ ਦੌਰਾਨ ਮੋਟਰਸਾਈਕਲ ਸਵਾਰ 1 ਵਿਅਕਤੀ ਦੀ ਮੌਕੇ 'ਤੇ ਹੋਈ ਮੌਤ ਅਤੇ 2 ਵਿਅਕਤੀ ਗੰਭੀਰ ਰੂਪ ਦੇ ਵਿੱਚ ਜ਼ਖ਼ਮੀ ਹੋਏ।
ਇਹ ਵੀ ਪੜ੍ਹੋ : ਅਸਥੀਆਂ ਲੈ ਕੇ ਬਿਆਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਭੈਣ-ਭਰਾ ਦੀ ਦਰਦਨਾਕ ਮੌਤ
ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਵਿਅਕਤੀ ਸੰਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਪਿੰਡ ਛਾਂਗਾ ਖੁਰਦ ਦੀ ਮੌਤ ਹੋ ਗਈ। ਲੋਕਾਂ ਅਨੁਸਾਰ ਮ੍ਰਿਤਕ ਪ੍ਰੋਗਰਾਮਾਂ ’ਚ ਰੋਟੀਆਂ ਪਕਾਉਣ ਦਾ ਕੰਮ ਕਰਦਾ ਸੀ। ਇਸ ਘਟਨਾ ਦੀ ਜਾਣਕਾਰੀ ਮਿਲਣ 'ਤੇ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਘਟਨਾ ਵਾਲੀ ਥਾਂ 'ਤੇ ਪਹੁੰਚੇ। ਦੂਜੇ ਪਾਸੇ ਇਹ ਹਾਦਸੇ ਦੀ ਜਾਣਕਾਰੀ ਮਿਲਣ 'ਤੇ ਜਲਾਲਾਬਾਦ ਥਾਣਾ ਸਿਟੀ ਦੀ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲ਼ੀਆਂ, ਗੈਂਗਸਟਰ ਦਾ ਹੋਇਆ ਐਨਕਾਊਂਟਰ
ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਜਲਾਲਾਬਾਦ ਦੇ ਏ. ਐੱਸ. ਆਈ. ਮਲਕੀਤ ਸਿੰਘ ਨੇ ਦੱਸਿਆ ਕਿ ਅੱਜ ਮੋਟਰਸਾਈਕਲ ਅਤੇ ਛੋਟਾ ਹਾਥੀ ਦੇ ਵਿਚਕਾਰ ਟੱਕਰ ਹੋਈ ਹੈ, ਇਸ ਹਾਦਸੇ ‘ਚ 1 ਨੌਜਵਾਨ ਦੀ ਮੌਤ ਹੋਈ ਅਤੇ 2 ਜਣੇ ਗੰਭੀਰ ਰੂਪ ’ਚ ਜ਼ਖ਼ਮੀ ਹੋਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਤਫ਼ਤੀਸ਼ੀ ਅਧਿਕਾਰੀ ਨੇ ਕਿਹਾ ਕਿ ਨੇ ਲਾਸ਼ ਨੂੰ ਕਬਜ਼ੇ ਦੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਵਾਰਸਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਡੱਲੇਵਾਲ ਦੀ ਹਮਾਇਤ 'ਚ ਬੈਠੇ 121 ਕਿਸਾਨਾਂ ਵੱਲੋਂ ਮਰਨ ਵਰਤ ਖ਼ਤਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e