ਪੰਜਾਬ 'ਚ ਵਾਪਰਿਆ ਵੱਡਾ ਹਾਦਸਾ! ਸਾਬਕਾ ਸਰਪੰਚ ਦੀ ਹੋਈ ਭਿਆਨਕ ਮੌਤ

Thursday, Feb 26, 2026 - 01:32 PM (IST)

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ! ਸਾਬਕਾ ਸਰਪੰਚ ਦੀ ਹੋਈ ਭਿਆਨਕ ਮੌਤ

ਗੜ੍ਹਸ਼ੰਕਰ (ਅਮਰੀਕ,ਬ੍ਰਹਮਪੁਰੀ)-ਗੜ੍ਹਸ਼ੰਕਰ-ਨੰਗਲ ਰੋਡ ਪਿੰਡ ਸ਼ਾਹਪੁਰ ਦੇ ਘਾਟੇ ਤੇ ਪਿੰਡ ਅਚਲਪੁਰ ਦੇ ਸਾਬਕਾ ਸਰਪੰਚ ਨੂੰ ਓਵਰਲੋਡ ਟਿੱਪਰ ਨੇ ਦਰੜ ਕੇ ਮੌਤ ਤੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਛਾਣ ਸਾਬਕਾ ਸਰਪੰਚ ਚੂਹੜ ਸਿੰਘ ਵਜੋਂ ਹੋਈ ਹੈ।  ਮਿਲੀ ਜਾਣਕਾਰੀ ਮੁਤਾਬਕ ਸਾਬਕਾ ਸਰਪੰਚ ਚੂਹੜ ਸਿੰਘ ਸ਼ਹਿਰ ਗੜ੍ਹਸ਼ੰਕਰ ਤੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਪਿੰਡ ਨੂੰ ਜਾ ਰਿਹਾ ਸੀ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਹਾਦਸਾ: ਘਰ ਦੇ ਬਾਹਰ ਖੇਡ ਰਹੇ ਜਵਾਕ 'ਤੇ ਚੜ੍ਹਾਈ ਟਰੈਕਟਰ-ਟਰਾਲੀ, ਤੜਫ਼-ਤੜਫ਼ ਕੇ ਨਿਕਲੀ ਜਾਨ

PunjabKesari

ਜਦੋਂ ਉਕਤ ਥਾਂ 'ਤੇ ਪੁੱਜਾ ਤਾਂ ਪਿੱਛਿਓਂ ਆ ਰਹੇ ਓਵਰਲੋਡ ਟਿੱਪਰ ਨੇ ਦਰੜ ਦਿੱਤਾ, ਜਿਸ ਦੇ ਕਾਰਨ ਉਨ੍ਹਾਂ ਦੀ ਮੌਕੇ 'ਤੇ ਮੌਤ ਹੋ ਗਈ। ਹਾਦਸੇ ਉਪਰੰਤ ਅਮਰਪ੍ਰੀਤ ਸਿੰਘ ਲਾਲੀ ਹਲਕਾ ਇੰਚਾਰਜ ਕਾਂਗਰਸ, ਦਰਸ਼ਨ ਸਿੰਘ ਮੱਟੂ ਸੂਬਾਈ ਆਗੂ ਕੰਢੀ ਸੰਗਰਸ਼ ਕਮੇਟੀ, ਜਸਵੀਰ ਔਲਖ ਕਾਂਗਰਸ ਆਗੂ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਟਿੱਪਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਦਸੇ ਉਪਰੰਤ ਇਲਾਕੇ ਦੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮੌਕੇ ਡੀ. ਐੱਸ. ਪੀ. ਗੜ੍ਹਸ਼ੰਕਰ ਦਲਜੀਤ ਸਿੰਘ ਖੱਖ ਪੁਲਸ ਪਾਰਟੀ ਨੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਨੇ ਕੀਤੀ 1 ਮਾਰਚ ਤੱਕ ਵੱਡੀ ਭਵਿੱਖਬਾਣੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News