ਪੰਜਾਬ 'ਚ ਵੱਡਾ ਹਾਦਸਾ! ਨਿੱਜੀ ਸਕੂਲ ਬੱਸ ਤੇ ਟਿੱਪਰ ਵਿਚਾਲੇ ਜ਼ਬਰਦਸਤ ਟੱਕਰ, ਪਿਆ ਚੀਕ-ਚਿਹਾੜਾ

Saturday, May 23, 2026 - 06:07 AM (IST)

ਪੰਜਾਬ 'ਚ ਵੱਡਾ ਹਾਦਸਾ! ਨਿੱਜੀ ਸਕੂਲ ਬੱਸ ਤੇ ਟਿੱਪਰ ਵਿਚਾਲੇ ਜ਼ਬਰਦਸਤ ਟੱਕਰ, ਪਿਆ ਚੀਕ-ਚਿਹਾੜਾ

ਹੁਸ਼ਿਆਰਪੁਰ (ਵੈੱਬ ਡੈਸਕ)- ਹੁਸ਼ਿਆਰਪੁਰ ਦੇ ਸ਼ਾਮ ਚੁਰਾਸੀ ਇਲਾਕੇ 'ਚ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਇਕ ਨਿੱਜੀ ਸਕੂਲ ਦੀ ਬੱਸ ਅਤੇ ਇਕ ਟਿੱਪਰ ਵਿਚਾਲੇ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਬੱਸ ਵਿੱਚ ਸਵਾਰ 12 ਸਕੂਲੀ ਬੱਚੇ ਜ਼ਖ਼ਮੀ ਹੋ ਗਏ ਹਨ।  ਪ੍ਰਾਪਤ ਜਾਣਕਾਰੀ ਮੁਤਾਬਕ ਇਸ ਟੱਕਰ ਵਿੱਚ 5 ਵਿਦਿਆਰਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ।

 

PunjabKesari

ਹਾਦਸੇ ਤੋਂ ਤੁਰੰਤ ਬਾਅਦ ਸਾਰੇ ਜ਼ਖ਼ਮੀ ਬੱਚਿਆਂ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਅਤੇ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਖ਼ੁਸ਼ਕਿਸਮਤੀ ਰਹੀ ਕਿ ਇਸ ਭਿਆਨਕ ਟੱਕਰ ਦੌਰਾਨ ਸਾਰੇ ਬੱਚਿਆਂ ਦਾ ਬਚਾਅ ਹੋ ਗਿਆ, ਹਾਲਾਂਕਿ ਕੁਝ ਬੱਚਿਆਂ ਅਤੇ ਬੱਸ ਚਾਲਕ ਨੂੰ ਸੱਟਾਂ ਲੱਗੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਟਿੱਪਰ ਚਾਲਕ ਦੀ ਲਾਪਰਵਾਹੀ ਕਾਰਨ ਵਾਪਰਿਆ ਹੈ। ਟਿੱਪਰ ਗਲਤ ਦਿਸ਼ਾ ਤੋਂ ਆ ਰਿਹਾ ਸੀ, ਜਿਸ ਨੇ ਮਾਸੂਮ ਬੱਚਿਆਂ ਦੀ ਬੱਸ ਨੂੰ ਟੱਕਰ ਮਾਰ ਦਿੱਤੀ। 

PunjabKesari

PunjabKesari

ਇਹ ਵੀ ਪੜ੍ਹੋ:  ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ ਕਰ ਲਓ ਇਹ ਕੰਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

shivani attri

Content Editor

Related News