ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਐਕਟਿਵਾ ਵਿਚਾਲੇ ਭਿਆਨਕ ਟੱਕਰ, ਰੈਸਟੋਰੈਂਟ ਮਾਲਕ ਦੀ ਮੌਤ
Monday, Nov 16, 2026 - 03:42 PM (IST)
ਸੁਲਤਾਨਪੁਰ ਲੋਧੀ (ਓਬਰਾਏ)- ਜਲੰਧਰ ਰੋਡ 'ਤੇ ਸੁਲਤਾਨਪੁਰ ਲੋਧੀ ਬਾਈਪਾਸ ਨੇੜੇ ਕਾਰ ਅਤੇ ਐਕਟਿਵਾ ਵਿਚਾਲੇ ਹੋਈ ਭਿਆਨਕ ਟੱਕਰ ਦੌਰਾਨ ਇਕ ਰੈਸਟੋਰੈਂਟ ਮਾਲਕ ਦੀ ਮੌਤ ਹੋ ਗਈ, ਜਦਕਿ ਉਸ ਦਾ ਮੁਲਾਜ਼ਮ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਜ਼ਖ਼ਮੀ ਸ਼ਿਵਰਾਜ ਨੇ ਦੱਸਿਆ ਕਿ ਉਹ ਆਪਣੇ ਮਾਲਕ ਗੁਰਵਿੰਦਰਪਾਲ ਸਿੰਘ ਕਾਹਲੋਂ ਨਾਲ ਐਕਟਿਵਾ ’ਤੇ ਸਵਾਰ ਹੋ ਕੇ ਕੰਮ ਤੋਂ ਵਾਪਸ ਘਰ ਜਾ ਰਹੇ ਸਨ। ਜਦੋਂ ਉਹ ਜਲੰਧਰ ਰੋਡ ’ਤੇ ਸੁਲਤਾਨਪੁਰ ਲੋਧੀ ਬਾਈਪਾਸ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਐਕਟਿਵਾ ਦੀ ਇਕ ਕਾਰ ਨਾਲ ਟੱਕਰ ਹੋ ਗਈ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਹਾਦਸਾ! ਛੱਠ ਪੂਜਾ ਮੇਲੇ ਦੌਰਾਨ ਪਟਾਕਿਆਂ ਨਾਲ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ

ਇਸ ਹਾਦਸੇ 'ਚ ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਰਾਹਗੀਰਾਂ ਵੱਲੋਂ ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਪਹੁੰਚਾਇਆ ਗਿਆ, ਜਿੱਥੇ ਡਿਊਟੀ ਡਾਕਟਰ ਯੁਕਤਾ ਨੇ ਗੁਰਵਿੰਦਰਪਾਲ ਸਿੰਘ ਕਾਹਲੋਂ ਨੂੰ ਜਾਂਚ ਉਪਰੰਤ ਮ੍ਰਿਤਕ ਐਲਾਨ ਦਿੱਤਾ, ਜਦਕਿ ਜ਼ਖ਼ਮੀ ਸ਼ਿਵਰਾਜ ਦਾ ਇਲਾਜ ਜਾਰੀ ਹੈ। ਮੌਕੇ ’ਤੇ ਪਹੁੰਚੇ ਪੀ. ਸੀ. ਆਰ. ਇੰਚਾਰਜ ਰਣਜੀਤ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਸਬੰਧੀ ਥਾਣਾ ਸਿਟੀ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਸ ਵੱਲੋਂ ਮਾਮਲੇ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ED ਵੱਲੋਂ ਗ੍ਰਿਫ਼ਤਾਰ ਸਾਬਕਾ ADC ਕੁਲਦੀਪ ਸਿੰਘ ਦੀ ਜਲੰਧਰ ਵਿਖੇ ਅਦਾਲਤ 'ਚ ਪੇਸ਼ੀ, ਸੁਣਾਇਆ ਇਹ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
