ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਉਜਾੜ ਦਿੱਤੇ ਦੋ ਪਰਿਵਾਰ

Monday, Feb 10, 2025 - 03:03 PM (IST)

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਉਜਾੜ ਦਿੱਤੇ ਦੋ ਪਰਿਵਾਰ

ਸਮਰਾਲਾ (ਵਿਪਨ)- ਬੀਤੀ ਰਾਤ ਸਮਰਾਲਾ ਰੋਡ ’ਤੇ ਸ਼ਿਵਾ ਪੈਲੇਸ ਨੇੜ੍ਹੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ 2 ਮੋਟਰਸਾਈਕਲ ਸਵਾਰ ਗੋਬਿੰਦਾ ਕੁਮਾਰ (29), ਮਿਥਨ ਕੁਮਾਰ (32) ਵਾਸੀ ਗੁਰੋ ਕਾਲੋਨੀ ਮਾਛੀਵਾੜਾ ਦੀ ਮੌਤ ਹੋ ਗਈ, ਜਦਕਿ ਇਸ ਹਾਦਸੇ ਵਿਚ ਰਾਮ ਭਰੋਸੇ ਸਾਹਨੀ ਜਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਗੋਬਿੰਦਾ ਕੁਮਾਰ ਤੇ ਮਿਥਨ ਕੁਮਾਰ ਗੜ੍ਹੀ ਪੁਲ ਨੇੜ੍ਹੇ ਸਥਿਤ ਕੋਲਡ ਸਟੋਰ ਵਿਚ ਕੰਮ ਕਰਕੇ ਰਾਤ ਕਰੀਬ 9.30 ਵਜੇ ਆਪਣੇ ਘਰ ਪਰਤ ਰਹੇ ਸਨ ਕਿ ਸ਼ਿਵਾ ਪੈਲੇਸ ਨੇੜ੍ਹੇ ਮਾਛੀਵਾੜਾ ਵਲੋਂ ਆ ਰਹੀ ਇੱਕ ਕਾਰ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਇਹ ਦੋਵੇਂ ਮੋਟਰਸਾਈਕਲ ਸਵਾਰ ਸੜਕ ’ਤੇ ਜਾ ਡਿੱਗੇ  ਅਤੇ ਮੌਕੇ 'ਤੇ ਹੀ ਦੋਵਾਂ ਦੀ ਮੌਤ ਹੋ ਗਈ। ਜਦਕਿ ਨੇੜ੍ਹੇ ਇੱਕ ਪੈਦਲ ਤੁਰਿਆ ਆ ਰਿਹਾ ਵਿਅਕਤੀ ਭਰੋਸੇ ਸਾਹਨੀ ਵੀ ਇਸ ਹਾਦਸੇ ਦੀ ਲਪੇਟ ਵਿਚ ਆ ਗਿਆ ਜੋ ਕਿ ਜਖ਼ਮੀ ਹੋ ਗਿਆ, ਜਿਸ ਦਾ ਇਲਾਜ ਹਸਪਤਾਲ 'ਚ ਚੱਲ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਘਰ 'ਚ ਰੱਖੇ ਪਾਠ ਦੌਰਾਨ ਡਿੱਗੀ ਛੱਤ, 22 ਲੋਕ ਦੱਬੇ ਗਏ ਹੇਠਾਂ

ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਕਰਨੈਲ ਸਿੰਘ ਨੇ ਦੱਸਿਆ ਕਿ ਕਾਰ ਨੂੰ ਕਬਜ਼ੇ ’ਚ ਲੈ ਲਿਆ ਗਿਆ ਹੈ ਅਤੇ  ਚਾਲਕ ਸਤੀਸ਼ ਕੁਮਾਰ ਵਾਸੀ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਤੀਸ਼ ਕੁਮਾਰ ਵੀ ਇਸ ਹਾਦਸੇ ਵਿਚ ਜਖ਼ਮੀ ਹੋ ਗਿਆ ਹੈ ਜਿਸ ਨੂੰ ਮੁੱਢਲੇ ਸਹਾਇਤਾ ਉਪਰੰਤ ਰੈਫ਼ਰ ਕਰ ਦਿੱਤਾ ਗਿਆ ਹੈ। ਪੁਲਸ ਅਨੁਸਾਰ ਦੋਵੇਂ ਮ੍ਰਿਤਕ ਵਿਅਕਤੀ ਗੋਬਿੰਦਾ ਕੁਮਾਰ ਤੇ ਮਿਥਨ ਕੁਮਾਰ ਦੀਆਂ ਲਾਸ਼ਾਂ ਦਾ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ। ਹਾਦਸੇ ਵਿਚ ਮਾਰੇ ਗਏ ਦੋਵੇਂ ਨੌਜਵਾਨ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧ ਰੱਖਦੇ ਹਨ। ਮ੍ਰਿਤਕ ਗੋਬਿੰਦਾ ਕੁਮਾਰ ਆਪਣੇ ਪਿੱਛੇ ਪਤਨੀ ਤੋਂ ਇਲਾਵਾ 3 ਬੱਚੇ ਅਤੇ ਮਿਥਨ ਕੁਮਾਰ ਪਤਨੀ ਤੋਂ ਇਲਾਵਾ 2 ਬੱਚੇ ਛੱਡ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ 'ਚ ਹੋਣ ਜਾ ਰਿਹਾ ਵੱਡਾ ਬਦਲਾਅ, ਜਾਣੋ ਅਗਲੇ 5 ਦਿਨਾਂ ਦਾ ਹਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News