ਪੰਜਾਬ 'ਚ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Friday, Jul 31, 2026 - 06:21 PM (IST)

ਪੰਜਾਬ 'ਚ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਅੱਡਾ ਡਵਿਡਾ ਰਿਹਾਣਾ ਵਿਖੇ ਬੀਤੀ ਦੇਰ ਰਾਤ ਵਾਪਰੇ ਇਕ ਭਿਆਨਕ ਹਾਦਸੇ ਵਿਚ ਇਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ। ਚਸ਼ਮਦੀਦ ਸੁਖਜੀਤ ਭੁੱਲਰ ਨੇ ਦੱਸਿਆ ਕਿ ਉਹ ਲੁਧਿਆਣਾ ਤੋਂ ਪਰਿਵਾਰ ਸਮੇਤ ਹਿਮਾਚਲ ਘੁੰਮਣ ਜਾ ਰਹੇ ਸਨ ਤਾਂ ਉਨ੍ਹਾਂ ਦੀ ਨਜ਼ਰ ਰਸਤੇ ਵਿਚ ਬੁਰੀ ਤਰ੍ਹਾਂ ਨੁਕਸਾਨੇ ਇਕ ਮੋਟਰਸਾਈਕਲ 'ਤੇ ਪਈ। ਉਨ੍ਹਾਂ ਰੁਕ ਕਿ ਵੇਖਿਆ ਕਿ ਪਰਿਵਾਰ ਦੇ ਤਿੰਨ ਜੀਅ ਮ੍ਰਿਤਕ ਹਾਲਾਤ ਵਿਚ ਪਏ ਸਨ ਅਤੇ ਇਕ ਛੋਟੀ ਬੱਚੀ ਗੰਭੀਰ ਹਾਲਾਤ ਵਿਚ ਇਕ ਪਾਸੇ ਪਈ ਹੋਈ ਸੀ। ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਕਰਕੇ ਇਹ ਦਰਦਨਾਕ ਹਾਦਸਾ ਵਾਪਰਿਆ। 

PunjabKesari

ਇਹ ਵੀ ਪੜ੍ਹੋ: ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ ਵਰੁਣ ਦਾ ਸ਼ਹਾਦਤ ਨੂੰ ਸਿੱਜਦਾ

ਉਨ੍ਹਾਂ ਤੁਰੰਤ ਮੁਸਤੈਦੀ ਵਿਖਾਉਂਦੇ ਐਮਰਜੈਂਸੀ ਐਂਬੂਲੈਂਸ ਨੂੰ ਸੂਚਿਤ ਕੀਤਾ ਅਤੇ ਨਾਲ ਹੀ ਪੁਲਸ ਨੂੰ ਵੀ ਸੂਚਿਤ ਕਰ ਦਿੱਤਾ। ਜਿਸ ਤੋਂ ਬਾਅਦ ਮ੍ਰਿਤਕ ਦੇਹਾਂ ਅਤੇ ਜ਼ਖ਼ਮੀ ਬੱਚੀ ਨੂੰ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਲਿਆਂਦਾ ਗਿਆ। ਮ੍ਰਿਤਕਾਂ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਬੱਚੀ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਦਾ ਜੰਮੂ ਕਸ਼ਮੀਰ ਤੋਂ ਆਉਣ ਤੱਕ ਇੰਤਜ਼ਾਰ ਕੀਤਾ ਜਾਵੇਗਾ ਅਤੇ ਦੇਹਾਂ ਨੂੰ ਮੋਰਚਰੀ ਵਿਚ ਰੱਖਿਆ ਗਿਆ ਹੈ।

PunjabKesari

ਉਨ੍ਹਾਂ ਦੱਸਿਆ ਕੀ ਉਕਤ ਪਰਿਵਾਰ ਚੱਬੇਵਾਲ ਵਿਖੇ ਰਹਿ ਕੇ ਮਿਹਨਤ ਮਜ਼ਦੂਰੀ ਕਰਦੇ ਸਨ ਅਤੇ ਉਨ੍ਹਾਂ ਦਾ ਪਿਛੋਕੜ ਜੰਮੂ ਕਸ਼ਮੀਰ ਤੋਂ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਪਤੀ-ਪਤਨੀ ਦੀ ਉਮਰ 30-35 ਸਾਲ ਦੇ ਕਰੀਬ ਸੀ ਅਤੇ ਇਸ ਹਾਦਸੇ ਵਿਚ ਉਨ੍ਹਾਂ ਨਾਲ ਮਾਰੇ ਗਏ ਇਕਲੌਤੇ ਪੁੱਤਰ ਦੀ ਉਮਰ ਕਰੀਬ ਪੰਜ ਸਾਲ ਅਤੇ ਹਾਦਸੇ ਵਿਚ ਰਾਹਗੀਰਾਂ ਦੀ ਮੁਸਤੈਦੀ ਕਾਰਨ ਬਚੀ ਨੰਨ੍ਹੀ ਬੱਚੀ ਦੀ ਉਮਰ ਕਰੀਬ ਦੋ ਤਿੰਨ ਸਾਲ ਹੈ। ਪੁਲਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। 

PunjabKesari

ਇਹ ਵੀ ਪੜ੍ਹੋ: ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News