ਪੰਜਾਬ ''ਚ ਫਿਰ ਵਾਪਰਿਆ ਵੱਡਾ ਹਾਦਸਾ, ਮੌਕੇ ''ਤੇ ਤਿੰਨ ਵਿਅਕਤੀਆਂ ਦੀ ਮੌਤ

Tuesday, Jun 11, 2024 - 06:27 PM (IST)

ਪੰਜਾਬ ''ਚ ਫਿਰ ਵਾਪਰਿਆ ਵੱਡਾ ਹਾਦਸਾ, ਮੌਕੇ ''ਤੇ ਤਿੰਨ ਵਿਅਕਤੀਆਂ ਦੀ ਮੌਤ

ਗੜ੍ਹਸ਼ੰਕਰ (ਅਮਰੀਕ) : ਬੀਤੀ ਰਾਤ ਗੜ੍ਹਸ਼ੰਕਰ ਦੇ ਨਾਲ ਲੱਗਦੇ ਪਿੰਡ ਟੋਰੋਵਾਲ ਵਿੱਖੇ ਕੈਂਟਰ ਪਲਟਣ ਨਾਲ 3 ਵਿਅਕਤੀਆਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਉੱਡਣ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਦੀ ਸੰਗਤ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਮੱਥਾ ਟੇਕਣ ਉਪਰੰਤ ਵਾਪਸ ਜਾ ਰਹੀ ਸੀ ਤਾਂ ਗੜ੍ਹਸ਼ੰਕਰ ਨੇੜੇ ਪਿੰਡ ਟੋਰੋਵਾਲ ਦੇ ਨਜ਼ਦੀਕ ਕੈਂਟਰ ਦੀ ਬ੍ਰੇਕ ਫੇਲ੍ਹ ਹੋਣ ਕਾਰਣ ਕੈਂਟਰ ਬੇਕਾਬੂ ਹੋ ਕੇ ਪਲਟ ਗਿਆ ਜਿਸ ਕਾਰਨ 3 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। 

ਇਹ ਵੀ ਪੜ੍ਹੋ : ਕੰਗਨਾ ਰਣੌਤ ਦੇ ਥੱਪੜ ਮਾਰੇ ਜਾਣ ਦੇ ਮਾਮਲੇ 'ਚ ਨਵਾਂ ਮੋੜ, ਕੁਲਵਿੰਦਰ ਕੌਰ ਦਾ ਬਿਆਨ ਆਇਆ ਸਾਹਮਣੇ

ਮਿਲੀ ਜਾਣਕਾਰੀ ਮੁਤਾਬਕ ਹਾਦਸੇ ਤੋਂ ਬਾਅਦ ਮੌਕੇ 'ਤੇ ਚੀਕ ਚਿਹਾੜਾ ਮਚ ਗਿਆ। ਲੋਕਾਂ ਵਲੋਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਤੋਂ ਇਲਾਵਾ ਹੋਰ ਥਾਵਾਂ 'ਤੇ ਭੇਜਿਆ ਗਿਆ ਹੈ। ਮ੍ਰਿਤਕਾਂ ਵਿਚੋਂ 2 ਵਿਅਕਤੀਆਂ ਦੀ ਪਹਿਚਾਣ ਗੁਰਮੁਖ ਸਿੰਘ ਪੁੱਤਰ ਨਜਾ ਰਾਮ ਅਤੇ ਨਵਜੋਤ ਕੌਰ ਲਾਡੋ ਪੁੱਤਰੀ ਜਾਗਰ ਸਿੰਘ ਪਿੰਡ ਉੱਡਣ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਸਾਹਮਣੇ ਆਈ ਵੱਡੀ ਅਪਡੇਟ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News