Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ ਵਾਰ ਤੈਰਾਕੀ ਸਿੱਖਣ ਗਿਆ ਵਿਦਿਆਰਥੀ ਪਾਣੀ 'ਚ ਡੁੱਬਿਆ

Saturday, May 09, 2026 - 12:27 PM (IST)

Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ ਵਾਰ ਤੈਰਾਕੀ ਸਿੱਖਣ ਗਿਆ ਵਿਦਿਆਰਥੀ ਪਾਣੀ 'ਚ ਡੁੱਬਿਆ

ਕਪੂਰਥਲਾ (ਓਬਰਾਏ)- ਕਪੂਰਥਲਾ ਦੇ ਰੇਲ ਕੋਚ ਫੈਕਟਰੀ ਕੰਪਲੈਕਸ 'ਚ ਬੀਤੇ ਦਿਨ ਇਕ 11 ਸਾਲਾ ਵਿਦਿਆਰਥੀ ਦੇ ਸਵੀਮਿੰਗ ਪੂਲ 'ਚ ਡੁੱਬਣ ਨਾਲ ਮੌਤ ਹੋਣ ਦੀ ਖ਼ਬਰ ਮਿਲੀ ਹੈ। ਹਾਲਾਂਕਿ ਮ੍ਰਿਤਕ ਬੱਚੇ ਦੇ ਪਰਿਵਾਰ ਨੇ ਇਸ ਮਾਮਲੇ 'ਚ ਪੁਲਸ ਕਾਰਵਾਈ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ ਅਤੇ ਅੱਜ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਆਰ. ਸੀ. ਐੱਫ਼. ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਪ੍ਰਸ਼ਾਸਨਿਕ ਪ੍ਰਣਾਲੀ 'ਤੇ ਗੰਭੀਰ ਸਵਾਲ ਉਠਾਏ ਹਨ। ਡੀ. ਐੱਸ. ਪੀ. ਸ਼ੀਤਲ ਸਿੰਘ ਨੇ ਕਿਹਾ ਕਿ ਪੀੜਤ ਪਰਿਵਾਰ ਨੇ ਕੋਈ ਕਾਰਵਾਈ ਨਾ ਕਰਨ ਦੀ ਗੱਲ ਕਹੀ ਹੈ।  ਯੂਨੀਅਨ ਆਗੂਆਂ ਦਾ ਦੋਸ਼ ਹੈ ਕਿ ਹਾਦਸੇ ਤੋਂ ਬਾਅਦ ਜਦੋਂ ਐਮਰਜੈਂਸੀ ਐਂਬੂਲੈਂਸ ਬੁਲਾਈ ਗਈ ਤਾਂ ਉਹ ਸਮੇਂ 'ਤੇ ਸਟਾਰਟ ਨਹੀਂ ਹੋ ਸਕੀ ਅਤੇ ਬੇਹੋਸ਼ ਬੱਚੇ ਨੂੰ ਸਾਈਕਲ 'ਤੇ ਆਰ. ਸੀ. ਐੱਫ਼. ਸਿਵਲ ਹਸਪਤਾਲ ਲਿਆਉਣਾ ਪਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ ਸੁਰੱਖਿਆ, ਸਖ਼ਤ ਹੁਕਮ ਜਾਰੀ

PunjabKesari

ਯੂਨੀਅਨ ਆਗੂ ਭਰਤ ਰਾਜ ਨੇ ਦੱਸਿਆ ਕਿ ਆਰ. ਸੀ. ਐੱਫ਼. ਕਰਮਚਾਰੀ ਸੱਤਿਆ ਪ੍ਰਕਾਸ਼ ਮੀਣਾ ਦਾ 11 ਸਾਲਾ ਪੁੱਤਰ ਵੀਰਵਾਰ ਨੂੰ ਪਹਿਲੀ ਵਾਰ ਤੈਰਾਕੀ ਸਿੱਖਣ ਲਈ ਸਵੀਮਿੰਗ ਪੂਲ ਗਿਆ ਸੀ। ਇਸੇ ਦੌਰਾਨ ਉਹ ਪਾਣੀ ਵਿਚ ਡੁੱਬ ਗਿਆ ਅਤੇ ਉਸ ਦੀ ਹਾਲਤ ਗੰਭੀਰ ਹੋ ਗਈ। ਮੌਕੇ 'ਤੇ ਮੌਜੂਦ ਲੋਕਾਂ ਨੇ ਤੁਰੰਤ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਐਂਬੂਲੈਂਸ ਬੁਲਾਈ ਪਰ ਐਂਬੂਲੈਂਸ ਚਾਲੂ ਨਾ ਹੋਣ ਕਾਰਨ ਬੱਚੇ ਦੀ ਜਾਨ ਚਲੀ ਗਈ। 

PunjabKesari

ਇਸ ਘਟਨਾ ਤੋਂ ਬਾਅਦ ਆਰ. ਸੀ. ਐੱਫ਼. ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਆਰ. ਸੀ. ਐੱਫ਼. ਦੇ ਜਨਰਲ ਮੈਨੇਜਰ ਨੂੰ ਪੱਤਰ ਲਿਖ ਕੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ। ਯੂਨੀਅਨ ਨੇ ਭਵਿੱਖ ਵਿੱਚ ਅਜਿਹੀਆਂ ਦੁਖ਼ਦਾਈ ਘਟਨਾਵਾਂ ਨੂੰ ਰੋਕਣ ਲਈ ਸਵੀਮਿੰਗ ਪੂਲ 'ਤੇ ਸਿਖਲਾਈ ਪ੍ਰਾਪਤ ਲਾਈਫਗਾਰਡਾਂ ਅਤੇ ਤੈਰਾਕੀ ਟ੍ਰੇਨਰਾਂ ਦੀ ਸਥਾਈ ਤਾਇਨਾਤੀ ਦੀ ਵੀ ਮੰਗ ਕੀਤੀ।

ਇਹ ਵੀ ਪੜ੍ਹੋ: ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪਵੇਗਾ ਮੀਂਹ

ਯੂਨੀਅਨ ਆਗੂ ਭਰਤ ਰਾਜ ਨੇ ਕਿਹਾ ਕਿ ਮ੍ਰਿਤਕ ਬੱਚੇ ਦੇ ਪਰਿਵਾਰ ਨੇ ਕੋਈ ਵੀ ਪੁਲਸ ਕਾਰਵਾਈ ਦਰਜ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰ ਨੇ ਅੱਜ ਬੱਚੇ ਦਾ ਅੰਤਿਮ ਸੰਸਕਾਰ ਕੀਤਾ। ਸੀ. ਪੀ. ਆਰ. ਓ. ਅਮਨ ਕੁਮਾਰ ਨੇ ਕਿਹਾ ਕਿ ਪ੍ਰਿੰਸੀਪਲ ਚੀਫ਼ ਮੈਡੀਕਲ ਅਫ਼ਸਰ ਨੇ ਐਂਬੂਲੈਂਸ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਘਟਨਾ ਦੀ ਵੀ ਜਾਂਚ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News