ਪੰਜਾਬ: ਰਾਈਸ ਮਿੱਲ 'ਚ ਵੱਡਾ ਹਾਦਸਾ! 25 ਫੁੱਟ ਡੂੰਘੀ ਖੂਹੀ 'ਚ ਡਿੱਗੇ 3 ਮਜ਼ਦੂਰ, ਪਈਆਂ ਭਾਜੜਾਂ
Sunday, Aug 16, 2026 - 11:30 AM (IST)
ਸੁਲਤਾਨਪੁਰ ਲੋਧੀ (ਗੁਰਪ੍ਰੀਤ)- ਸੁਲਤਾਨਪੁਰ ਲੋਧੀ-ਜੱਬੋਵਾਲ ਮਾਰਗ 'ਤੇ ਸਥਿਤ ਇਕ ਰਾਈਸ ਮਿੱਲ 'ਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਖੂਹੀ ਦੀ ਖੁਦਾਈ ਦੌਰਾਨ ਤਿੰਨ ਮਜ਼ਦੂਰ 25 ਫੁੱਟ ਡੂੰਘੇ ਟੋਏ 'ਚ ਡਿੱਗ ਗਏ। ਘਟਨਾ ਤੋਂ ਬਾਅਦ ਮੌਕੇ 'ਤੇ ਹਫ਼ੜਾ-ਦਫ਼ੜੀ ਦਾ ਮਾਹੌਲ ਬਣ ਗਿਆ ਅਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮਜ਼ਦੂਰ ਰਾਈਸ ਮਿੱਲ 'ਚ ਕਰੀਬ 5 ਫੁੱਟ ਚੌੜੀ ਅਤੇ 25 ਫੁੱਟ ਡੂੰਘੀ ਖੂਹੀ ਪੁੱਟਣ ਦਾ ਕੰਮ ਕਰ ਰਹੇ ਸਨ। ਇਸ ਦੌਰਾਨ ਅਚਾਨਕ ਸੰਤੁਲਨ ਵਿਗੜਨ ਕਾਰਨ ਤਿੰਨੇ ਮਜ਼ਦੂਰ ਖੂਹੀ 'ਚ ਜਾ ਡਿੱਗੇ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਹੋਰ ਰਾਹਤ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ।

ਇਹ ਵੀ ਪੜ੍ਹੋ: ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ ਅੰਗ
ਪ੍ਰਸ਼ਾਸਨ ਵੱਲੋਂ ਤੁਰੰਤ ਬਚਾਅ ਕਾਰਜ ਸ਼ੁਰੂ ਕੀਤਾ ਗਿਆ ਅਤੇ ਕਾਫ਼ੀ ਮੁਸ਼ੱਕਤ ਮਗਰੋਂ ਤਿੰਨਾਂ ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਜਾਂਚ ਕੀਤੀ ਗਈ। ਸਿਵਲ ਹਸਪਤਾਲ ਦੇ ਡਾਕਟਰ ਅਰਪਨ ਸੰਗਰ ਨੇ ਦੱਸਿਆ ਕਿ ਹਸਪਤਾਲ 'ਚ ਲਿਆਂਦੇ ਗਏ ਤਿੰਨਾਂ ਮਜ਼ਦੂਰਾਂ ਦੀ ਹਾਲਤ ਬਿਲਕੁਲ ਠੀਕ ਹੈ ਅਤੇ ਉਹ ਪੂਰੀ ਤਰ੍ਹਾਂ ਖ਼ਤਰੇ ਤੋਂ ਬਾਹਰ ਹਨ।

ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਏ ਸਾਰੇ ਮਜ਼ਦੂਰ ਹਰਿਆਣਾ ਦੇ ਜ਼ਿਲ੍ਹਾ ਸਿਰਸਾ ਦੇ ਪਿੰਡ ਰੋੜੀ ਦੇ ਰਹਿਣ ਵਾਲੇ ਹਨ। ਖ਼ੁਸ਼ਕਿਸਮਤੀ ਨਾਲ ਇਸ ਘਟਨਾ 'ਚ ਕਿਸੇ ਵੀ ਤਰ੍ਹਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਘਟਨਾ ਤੋਂ ਬਾਅਦ ਪੀੜਤ ਮਜ਼ਦੂਰਾਂ ਦੇ ਸਾਥੀ ਗੁਰਸੇਵਕ ਸਿੰਘ ਨੇ ਦੱਸਿਆ ਕਿ ਹਾਦਸਾ ਅਚਾਨਕ ਵਾਪਰਿਆ ਪਰ ਪ੍ਰਸ਼ਾਸਨ ਦੀ ਤੁਰੰਤ ਕਾਰਵਾਈ ਕਾਰਨ ਇਕ ਵੱਡਾ ਹਾਦਸਾ ਟਲ ਗਿਆ। ਉੱਥੇ ਹੀ ਡਿਊਟੀ ਅਫ਼ਸਰ ਮਹਾਂਵੀਰ ਸਿੰਘ ਨੇ ਕਿਹਾ ਕਿ ਸੂਚਨਾ ਮਿਲਦੇ ਹੀ ਟੀਮਾਂ ਨੂੰ ਮੌਕੇ 'ਤੇ ਭੇਜ ਦਿੱਤਾ ਗਿਆ ਸੀ ਅਤੇ ਸਮੇਂ ਸਿਰ ਕੀਤੀ ਗਈ ਕਾਰਵਾਈ ਕਾਰਨ ਤਿੰਨਾਂ ਮਜ਼ਦੂਰਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ।

ਇਹ ਵੀ ਪੜ੍ਹੋ: ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ Alert, ਮੌਸਮ ਦੀ ਤਾਜ਼ਾ ਅਪਡੇਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
