ਸ੍ਰੀ ਹਰਿਮੰਦਰ ਸਾਹਿਬ ਤੋਂ ਮੱਥਾ ਟੇਕ ਵਾਪਸ ਆ ਰਹੇ ਦੋਸਤਾਂ ਨਾਲ ਰੂਹ ਕੰਬਾਊ ਹਾਦਸਾ, ਚੱਲਦੀ Thar ਨੂੰ ਲੱਗੀ ਅੱਗ
Wednesday, Mar 19, 2025 - 03:53 PM (IST)

ਅੰਮ੍ਰਿਤਸਰ (ਰਮਨ)- ਇਥੋਂ ਦੇ ਕੰਪਨੀ ਬਾਗ ਨੇੜੇ ਚੱਲਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਪੈਟਰੋਲ ਲੀਕ ਹੋਣ ਕਾਰਨ ਇਕ ਥਾਰ ਕਾਰ ਨੂੰ ਅੱਗ ਲੱਗੀ, ਜਿਸ ਕਾਰਨ ਡਰਾਈਵਰ ਸਮੇਤ ਤਿੰਨ ਲੋਕ ਵਾਲ-ਵਾਲ ਬੱਚ ਗਏ। ਗੱਡੀ ਦੇ ਡਰਾਈਵਰ ਸੰਜੀਤ ਨੇ ਕਿਹਾ ਕਿ ਜਿੱਥੋਂ ਉਹ ਲੰਘ ਰਹੇ ਸਨ ਗੱਡੀ ਵਿੱਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ, ਜਿਸ ਕਾਰਨ ਉਨ੍ਹਾਂ ਨੂੰ ਅਹਿਸਾਸ ਹੋਇਆ ਕਿ ਪੈਟਰੋਲ ਲੀਕ ਹੋ ਰਿਹਾ ਹੈ ਅਤੇ ਇਸ ਨਾਲ ਅੱਗ ਲੱਗ ਗਈ।
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਮੌਕੇ ‘ਤੇ ਪਹੁੰਚੀ ਅਤੇ ਫਾਇਰ ਬ੍ਰਿਗੇਡ ਨੂੰ ਵੀ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਥਾਰ ਦੇ ਮਾਲਕ ਸੰਜੀਤ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਹ ਥਾਰ ਗੱਡੀ 15 ਦਿਨ ਪਹਿਲਾਂ ਖ਼ਰੀਦੀ ਸੀ। ਜਿਹੜੀ ਕਿ ਹੁਣ ਪੁਰੀ ਤਰ੍ਹਾਂ ਤੋਂ ਸੜ ਕੇ ਸੁਆਹ ਹੋ ਗਈ ਹੈ ਪਰ ਪ੍ਰਮਾਤਮਾ ਦਾ ਸ਼ੁਕਰ ਹੈ ਮੈਨੂੰ ਅਤੇ ਮੇਰੇ ਦੋਸਤਾਂ ਨੂੰ ਕੋਈ ਵੀ ਨੁਕਸਾਨ ਨਹੀਂ ਪੰਹੁਚੀਆ ਹੈ।
ਇਹ ਵੀ ਪੜ੍ਹੋ : ਜਲੰਧਰ 'ਚ YouTuber ਦੇ ਘਰ 'ਤੇ ਹੋਏ ਗ੍ਰਨੇਡ ਹਮਲੇ 'ਚ ਪੁਲਸ ਦੀ ਵੱਡੀ ਕਾਰਵਾਈ, ਐਨਕਾਊਂਟਰ ਮਗਰੋਂ...
ਇੰਝ ਬਚੀ ਜਾਨ
ਜਾਣਕਾਰੀ ਮੁਤਾਬਕ ਜੰਮੂ ਦਾ ਰਹਿਣ ਵਾਲਾ ਸੰਜੀਤ ਕੁਮਾਰ ਫ਼ੌਜ 'ਚ ਤਾਇਨਾਤ ਹੈ ਅਤੇ ਆਪਣੇ ਦੋ ਦੋਸਤਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਅੰਮ੍ਰਿਤਸਰ ਆਇਆ ਸੀ ਅਤੇ ਵਾਪਸ ਜੰਮੂ ਜਾ ਰਹੇ ਸਨ। ਜਿਵੇਂ ਹੀ ਗੱਡੀ ਕੰਪਨੀ ਬਾਗ ਨੇੜੇ ਪਹੁੰਚੀ, ਅਚਾਨਕ ਗੱਡੀ ਵਿੱਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਜਿਵੇਂ ਹੀ ਕਾਰ ਨੂੰ ਅੱਗ ਲੱਗੀ, ਤਿੰਨੋਂ ਨੌਜਵਾਨ ਤੁਰੰਤ ਬਾਹਰ ਨਿਕਲ ਆਏ ਅਤੇ ਆਪਣੀ ਜਾਨ ਬਚਾਈ। ਅਚਾਨਕ ਕਾਰ ਵਿੱਚ ਅੱਗ ਦੀਆਂ ਲਪਟਾਂ ਤੇਜ਼ ਹੋ ਗਈਆਂ ਪਰ ਜਦੋਂ ਤੱਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ, ਉਦੋਂ ਤੱਕ ਗੱਡੀ ਸੜ ਕੇ ਸੁਆਹ ਹੋ ਚੁੱਕੀ ਸੀ।
ਇਹ ਵੀ ਪੜ੍ਹੋ : Punjab: ਘਰ 'ਚ ਛਾਪਾ ਮਾਰਨ ਪੁੱਜੀ ਪੁਲਸ ਪੂਰੇ ਟੱਬਰ ਦਾ ਕਾਰਨਾਮਾ ਵੇਖ ਰਹਿ ਗਈ ਹੈਰਾਨ, ਪੁੱਤ ਦੀ ਪ੍ਰੇਮਿਕਾ ਵੀ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e