ਪੰਜਾਬ ''ਚ ਸੰਘਣੀ ਧੁੰਦ ਕਾਰਨ ਨੈਸ਼ਨਲ ਹਾਈਵੇ ''ਤੇ ਏਅਰ ਫੋਰਸ ਜਵਾਨ ਨਾਲ ਵਾਪਰਿਆ ਵੱਡਾ ਹਾਦਸਾ
Saturday, Jan 04, 2025 - 04:51 PM (IST)
ਗੁਰਦਾਸਪੁਰ (ਹਰਮਨ, ਵਿਨੋਦ)-ਜੰਮੂ ਅੰਮ੍ਰਿਤਸਰ ਨੈਸ਼ਨਲ ਹਾਈਵੇ ਔਜਲਾ ਬਾਈਪਾਸ ’ਤੇ ਸੰਘਣੀ ਧੁੰਦ ਦੇ ਕਾਰਨ ਇੱਕ ਟਰੱਕ ਅਤੇ ਕਾਰ ਦੀ ਟੱਕਰ ਹੋ ਗਈ, ਜਿਸ ਕਾਰਨ ਕਾਰ ਵਿੱਚ ਸਵਾਰ ਏਅਰ ਫੋਰਸ ਦੇ ਜਵਾਨ ਦੀ ਪਤਨੀ ਜ਼ਖ਼ਮੀ ਹੋ ਗਈ, ਜਿਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਅਰ ਫੋਰਸ ਦੇ ਜਵਾਨ ਦੀ ਗੱਡੀ ਚਲਾ ਰਹੇ ਡਰਾਈਵਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਉਹ ਜਵਾਨ ਦੇ ਪਰਿਵਾਰ ਨੂੰ ਲੈ ਕੇ ਜੰਮੂ ਤੋਂ ਆ ਰਿਹਾ ਸੀ ਤੇ ਜਦੋਂ ਉਹ ਜ਼ਿਲ੍ਹਾ ਗੁਰਦਾਸਪੁਰ ਦੇ ਔਜਲਾ ਬਾਈਪਾਸ ਦੇ ਨਜ਼ਦੀਕ ਪਹੁੰਚਿਆ ਤਾਂ ਅਚਾਨਕ ਸਾਹਮਣੇ ਜਾ ਰਹੇ ਟਰੱਕ ਨੇ ਬਰੇਕ ਲਗਾ ਦਿੱਤੀ, ਜਿਸ ਨਾਲ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਬੇਕਾਬੂ ਹੋ ਕੇ ਟਰੱਕ ਨਾਲ ਜਾ ਟਕਰਾਈ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ੁਸ਼ਖਬਰੀ, ਸਰਕਾਰੀ ਬੱਸਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ
ਟੱਕਰ ਹੋਣ ਨਾਲ ਗੱਡੀ ਵਿੱਚ ਸਵਾਰ ਏਅਰ ਫੋਰਸ ਦੇ ਜਵਾਨ ਗੋਕੁਲ ਕੁਮਾਰ ਦੀ ਪਤਨੀ ਪਰੀਨਿਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ ਜਦੋਂ ਕਿ ਉਸ ਦੇ ਦੋ ਬੱਚੇ ਵੈਬਵ ਅਤੇ ਬੇਟੀ ਕੀਰਤੀ ਤੇ ਏਅਰ ਫੋਰਸ ਜਵਾਨ ਗੋਕੁਲ ਕੁਮਾਰ ਵਾਲ-ਵਾਲ ਬਚ ਗਏ।
ਇਹ ਵੀ ਪੜ੍ਹੋ- ਪੰਜਾਬ 'ਚ 3 ਦਿਨ ਮੀਂਹ ਪਵੇਗਾ ਮੀਂਹ! ਦੇਖੋ ਮੌਸਮ ਵਿਭਾਗ ਦਾ ਤਾਜ਼ਾ ਅਲਰਟ
ਇਸ ਦੌਰਾਨ ਮੌਕੇ ’ਤੇ ਮੌਜੂਦ ਟਰੱਕ ਡਰਾਈਵਰ ਯੂਸਫ ਪੁੱਤਰ ਜਮੀਲ ਵਾਸੀ ਟਾਂਡਾ ਨੇ ਦੱਸਿਆ ਕਿ ਉਹ ਟਰੱਕ ਵਿੱਚ ਸਾਮਾਨ ਲੈ ਕੇ ਗੁਰਦਾਸਪੁਰ ਤੋਂ ਪਠਾਨਕੋਟ ਨੂੰ ਜਾ ਰਿਹਾ ਸੀ। ਜਦੋਂ ਉਹ ਔਜਲਾ ਬਾਈਪਾਸ ’ਤੇ ਪਹੁੰਚਿਆ ਤਾਂ ਰਸਤੇ ਵਿੱਚ ਇੱਕ ਕਾਰ ਅਚਾਨਕ ਸੰਤੁਲਨ ਵਿਗੜਨ ਕਾਰਨ ਗੱਡੀ ਨਾਲ ਟਕਰਾ ਗਈ, ਜਿਸ ਨੂੰ ਉਸ ਨੇ ਬਚਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਕਾਰ ਅਤੇ ਟਰੱਕ ਦੀ ਟੱਕਰ ਹੋ ਗਈ। ਇਸ ਦੌਰਾਨ ਜਵਾਨ ਦੀ ਪਤਨੀ ਜ਼ਖ਼ਮੀ ਹੋ ਗਈ। ਹਾਦਸਾ ਹੋਣ ਉਪਰੰਤ ਤੁਰੰਤ ਜਵਾਨ ਦੀ ਪਤਨੀ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ- ਹਸਪਤਾਲ 'ਚ ਗੈਂਗਸਟਰ ਨੂੰ ਇਕੱਲਾ ਛੱਡ ਗਏ ਪੁਲਸ ਮੁਲਾਜ਼ਮ, ਮਿਲਣ ਆਏ ਸਾਥੀਆਂ ਨੇ AK-47 ਨਾਲ ਬਣਾਈ ਵੀਡੀਓ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8