ਨਸ਼ਾ ਤਸਕਰ ਦਾ ਪਿੱਛਾ ਕਰਦੇ ਪੁਲਸ ਮੁਲਾਜ਼ਮਾਂ ਨਾਲ ਵੱਡਾ ਹਾਦਸਾ, ਗੱਡੀ ਦਾ ਸ਼ੀਸ਼ਾ ਤੋੜ ਕੱਢਣੇ ਪਏ ਬਾਹਰ
Wednesday, Nov 26, 2025 - 10:24 AM (IST)
ਫਾਜ਼ਿਲਕਾ (ਸੁਨੀਲ ਨਾਗਪਾਲ) : ਫਾਜ਼ਿਲਕਾ 'ਚ ਨਸ਼ਾ ਤਸਕਰਾਂ ਦਾ ਪਿੱਛਾ ਕਰਦੇ ਹੋਏ ਪੁਲਸ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਦੌਰਾਨ 2 ਪੁਲਸ ਮੁਲਾਜ਼ਮ ਜ਼ਖਮੀ ਹੋ ਗਏ, ਜਦੋਂ ਕਿ ਇਕ ਮੁਲਾਜ਼ਮ ਦੀ ਬਾਂਹ ਟੁੱਟ ਗਈ। ਜਾਣਕਾਰੀ ਮੁਤਾਬਕ ਥਾਣਾ ਖੂਈਆਂ ਸਰਵਰ ਦੀ ਪੁਲਸ ਕੋਲ ਗੁਪਤ ਸੂਚਨਾ ਸੀ ਕਿ ਇਕ ਕਾਰ ਸਵਾਰ ਨਸ਼ਾ ਤਸਕਰ ਚੂਰਾ-ਪੋਸਤ ਲੈ ਕੇ ਜਾ ਰਿਹਾ ਹੈ, ਜੋ ਕਿ ਨਾਕਾ ਤੋੜ ਕੇ ਭੱਜਿਆ ਹੈ। ਉਸ ਦਾ ਪਿੱਛਾ ਥਾਣਾ ਖੂਈਆਂ ਸਰਵਰ ਦੀ ਪੁਲਸ ਵਲੋਂ ਕੀਤਾ ਜਾ ਰਿਹਾ ਸੀ ਕਿ ਅਚਾਨਕ ਅੱਗੇ ਬੇਸਹਾਰਾ ਪਸ਼ੂ ਆਉਣ ਨਾਲ ਪੁਲਸ ਦੀ ਗੱਡੀ ਬੇਕਾਬੂ ਹੋ ਗਈ ਅਤੇ ਪਲਟ ਗਈ। ਮੌਕੇ 'ਤੇ ਹਾਹਾਕਾਰ ਮਚ ਗਈ।
ਇਸ ਦੌਰਾਨ ਪਿੱਛਿਓਂ ਆ ਰਹੇ ਕਾਰ ਸਵਾਰ ਕੁੱਝ ਲੋਕਾਂ ਨੇ ਗੱਡੀ ਦਾ ਸ਼ੀਸ਼ਾ ਤੋੜ ਕੇ ਪੁਲਸ ਮੁਲਾਜ਼ਮਾਂ ਨੂੰ ਬਾਹਰ ਕੱਢਿਆ ਅਤੇ ਸਾਰਿਆਂ ਨੂੰ ਹਸਪਤਾਲ ਇਲਾਜ ਲਈ ਦਾਖ਼ਲ ਕਰਾਇਆ ਗਿਆ। ਜ਼ਖਮੀ ਪੁਲਸ ਮੁਲਾਜ਼ਮ ਸੀਨੀਅਰ ਸਿਪਾਹੀ ਬੰਸੀ ਲਾਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਨਸ਼ਾ ਤਸਕਰ ਨੂੰ ਫੜ੍ਹਨ ਲਈ ਉਸ ਦਾ ਪਿੱਛਾ ਕੀਤਾ ਜਾ ਰਿਹਾ ਸੀ ਕਿ ਉਨ੍ਹਾਂ ਦੀ ਗੱਡੀ ਰਾਹ 'ਚ ਹਾਦਸੇ ਦਾ ਸ਼ਿਕਾਰ ਹੋ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਆਈ ਨਵੀਂ ਖ਼ਬਰ! ਪਾਵਰਕਾਮ ਵਲੋਂ ਵੱਡੇ ਐਕਸ਼ਨ ਦੀ ਤਿਆਰੀ
ਹਾਲਾਂਕਿ ਪਿੱਛਿਓਂ ਵਿਆਹ ਸਮਾਰੋਹ ਤੋਂ ਆ ਰਹੇ ਕਾਰ ਚਾਲਕ ਸੁਨੀਲ ਸਹਾਰਨ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਦੇਖਿਆ ਕਿ ਹਾਦਸਾ ਹੋਇਆ ਹੈ ਤਾਂ ਮੌਕੇ 'ਤੇ ਉਨ੍ਹਾਂ ਨੇ ਗੱਡੀ ਦਾ ਸ਼ੀਸ਼ਾ ਤੋੜ ਕੇ ਜ਼ਖਮੀ ਪੁਲਸ ਮੁਲਾਜ਼ਮਾਂ ਨੂੰ ਬਾਹਰ ਕੱਢਿਆ ਅਤੇ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦਾਖ਼ਲ ਕਰਾਇਆ। ਇਸ ਹਾਦਸੇ ਦੌਰਾਨ ਇਕ ਪੁਲਸ ਮੁਲਾਜ਼ਮ ਦੀ ਬਾਂਹ ਟੁੱਟ ਗਈ ਹੈ ਅਤੇ ਦੂਜੇ ਦੇ ਸਿਰ 'ਤੇ ਸੱਟ ਲੱਗੀ ਹੈ। ਫਿਲਹਾਲ ਬਾਕੀ ਪੁਲਸ ਮੁਲਾਜ਼ਮ ਵੀ ਜ਼ੇਰੇ ਇਲਾਜ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
