ਜਲੰਧਰ ''ਚ ਵਾਪਰਿਆ ਵੱਡਾ ਹਾਦਸਾ, ਨੌਜਵਾਨ ਦੀ ਮੌਤ (ਵੀਡੀਓ)
Thursday, Nov 14, 2024 - 05:31 AM (IST)
ਜਲੰਧਰ : ਜਲੰਧਰ ਵਿਚ ਵੱਡਾ ਹਾਦਸਾ ਵਾਪਰਣ ਦੀ ਖਬਰ ਮਿਲੀ ਹੈ। ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ ਵਿਚ ਇਕ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਘਟਨਾ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਪੀੜਤ ਦੀ ਉਮਰ 35 ਸਾਲ ਦੀ ਕਰੀਬ ਦੱਸੀ ਜਾ ਰਹੀ ਹੈ। ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ ਵਿਚ ਇਹ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਐਕਟਿਵਾ 'ਤੇ ਸਵਾਰ ਸੀ ਜਦੋਂ ਇਸ ਨੂੰ ਟਰੱਕ ਨੇ ਆਪਣੀ ਲਪੇਟ ਵਿਚ ਲੈ ਲਿਆ। ਮੌਕੇ 'ਤੇ ਪੁਲਸ ਵੀ ਮੌਜੂਦ ਹੈ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ।