ਪੰਜਾਬ: ਮੋਬਾਇਲ ਚਾਰਜ ਲਾਉਂਦੇ ਵਾਪਰਿਆ ਵੱਡਾ ਹਾਦਸਾ! ਨੌਜਵਾਨ ਦੀ ਪਲਾਂ 'ਚ ਨਿਕਲੀ ਜਾਨ
Wednesday, Sep 23, 2026 - 04:41 PM (IST)
ਕਪੂਰਥਲਾ (ਓਬਰਾਏ)- ਕਪੂਰਥਲਾ ਦੇ ਪਿੰਡ ਸੁਰਖਪੁਰ ਅਕਬਰਪੁਰ ਤੋਂ ਇਕ ਬੇਹੱਦ ਦੁੱਖ਼ਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕਰੰਟ ਲੱਗਣ ਕਾਰਨ 25 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਾਗਰ ਪੁੱਤਰ ਮੰਗਾ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਸਾਗਰ ਆਪਣੇ ਘਰ ਵਿੱਚ ਇਨਵਰਟਰ ’ਤੇ ਮੋਬਾਇਲ ਫੋਨ ਚਾਰਜ ਲਗਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਉਸ ਨੂੰ ਕਰੰਟ ਲੱਗ ਗਿਆ। ਕਰੰਟ ਦਾ ਝਟਕਾ ਇੰਨਾ ਜ਼ਬਰਦਸਤ ਸੀ ਕਿ ਸਾਗਰ ਗੰਭੀਰ ਰੂਪ 'ਚ ਪ੍ਰਭਾਵਿਤ ਹੋ ਗਿਆ। ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
ਨੌਜਵਾਨ ਦੀ ਅਚਾਨਕ ਹੋਈ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ 'ਚ ਮਾਤਮ ਛਾ ਗਿਆ। ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ 'ਚ ਵੀ ਸੋਗ ਦੀ ਲਹਿਰ ਦੌੜ ਗਈ। ਨੌਜਵਾਨ ਦੀ ਮੌਤ ਕਾਰਨ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਮੌਕੇ ਪਰਿਵਾਰਕ ਮੈਂਬਰਾਂ ਅਤੇ ਸਾਬਕਾ ਸਰਪੰਚ ਸਰਦਾਰ ਮੇਜਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬਿਜਲੀ ਦੇ ਉਪਕਰਨਾਂ ਦੀ ਵਰਤੋਂ ਕਰਦੇ ਸਮੇਂ ਪੂਰੀ ਸਾਵਧਾਨੀ ਵਰਤੀ ਜਾਵੇ ਅਤੇ ਖ਼ਾਸ ਕਰਕੇ ਬੱਚਿਆਂ ਅਤੇ ਨੌਜਵਾਨਾਂ ਨੂੰ ਬਿਜਲੀ ਨਾਲ ਸਬੰਧਤ ਕੰਮਾਂ ਤੋਂ ਦੂਰ ਰੱਖਿਆ ਜਾਵੇ ਤਾਂ ਜੋ ਅਜਿਹੇ ਦਰਦਨਾਕ ਹਾਦਸਿਆਂ ਤੋਂ ਬਚਿਆ ਜਾ ਸਕੇ। ਇਸ ਦੁੱਖ਼ਦਾਈ ਘਟਨਾ ਤੋਂ ਬਾਅਦ ਪਿੰਡ ਸੁਰਖਪੁਰ ਅਕਬਰਪੁਰ ਅਤੇ ਆਸ-ਪਾਸ ਦੇ ਇਲਾਕੇ 'ਚ ਸੋਗ ਦਾ ਮਾਹੌਲ ਹੈ।

ਇਹ ਵੀ ਪੜ੍ਹੋ- ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
