ਬਾਬਾ ਬੁੱਢਾ ਸਾਹਿਬ ਜੀ ਤੋਂ ਮੱਥਾ ਟੇਕ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ, ਔਰਤ ਦੀ ਮੌਤ, 3 ਜ਼ਖ਼ਮੀ
Monday, Jun 15, 2026 - 06:03 PM (IST)
ਝਬਾਲ (ਨਰਿੰਦਰ)- ਸੰਗਰਾਦ ਦੇ ਦਿਹਾੜੇ 'ਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਤਮਸਤਕ ਹੋ ਕੇ ਵਾਪਸ ਆਪਣੇ ਪਿੰਡ ਨੂੰ ਜਾ ਰਹੇ ਸ਼ਰਧਾਲੂਆਂ ਨਾਲ ਵੱਡਾ ਸੜਕ ਹਾਦਸਾ ਵਾਪਰ ਗਿਆ। ਦਰਅਸਲ ਸ਼ਰਧਾਲੂਆਂ ਦੀ ਸਵਿਫਟ ਕਾਰ ਸਾਹਮਣੇ ਤੋਂ ਆ ਰਹੇ ਇਕ ਟਿੱਪਰ (ਟਰੱਕ) ਨਾਲ ਜਾ ਟਕਰਾਈ, ਜਿਸ 'ਚ ਇਕ ਔਰਤ ਦੀ ਮੌਤ ਅਤੇ ਦੋ ਬੱਚੀਆਂ ਸਮੇਤ ਕਾਰ ਚਾਲਕ ਦੇ ਗੰਭੀਰ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...
ਜਾਣਕਾਰੀ ਅਨੁਸਾਰ ਪਿੰਡ ਬਹਿਕ ਗੁਜਰਾ ਤਹਿਸੀਲ ਜੀਰਾ, ਜ਼ਿਲ੍ਹਾ ਫਿਰੋਜ਼ਪੁਰ ਤੋਂ ਇਕ ਪਰਿਵਾਰ ਸਵਿਫਟ ਕਾਰ 'ਤੇ ਸੰਗਰਾਂਦ ਦੇ ਦਿਹਾੜੇ 'ਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਤਮਸਤਕ ਹੋਣ ਆਇਆ ਸੀ। ਜਦੋਂ ਉਹ ਮੱਥਾ ਟੇਕ ਕੇ ਵਾਪਸ ਜਾ ਰਹੇ ਸਨ ਕਿ ਅੱਡਾ ਗੱਗੋਬੂਹਾ ਨੇੜੇ ਸਾਹਮਣੇ ਭਿੱਖੀਵਿੰਡ ਵੱਲੋਂ ਆ ਰਹੇ ਇੱਕ ਟਿੱਪਰ ਨਾਲ ਜ਼ੋਰਦਾਰ ਟੱਕਰ ਹੋ ਗਈ। ਜਿਸ ਨਾਲ ਸਵਿਫਟ ਕਾਰ ਵਿੱਚ ਬੈਠੀ ਜਸਵਿੰਦਰ ਕੌਰ ਪਤਨੀ ਅੰਗਰੇਜ਼ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ ਜਦੋਂ ਕਿ ਕਾਰ ਚਾਲਕ ਅੰਗਰੇਜ਼ ਸਿੰਘ ਪੁੱਤਰ ਨਿਸ਼ਾਨ ਸਿੰਘ ਅਤੇ ਦੋ ਬੱਚੀਆਂ ਲਗਭਗ 8 ਅਤੇ 12 ਸਾਲ ਗੰਭੀਰ ਜ਼ਖ਼ਮੀ ਹੋ ਗਈਆਂ । ਇਸ ਦੌਰਾਨ ਜ਼ਖ਼ਮੀਆਂ ਇਲਾਜ ਲਈ ਭਿੱਖੀਵਿੰਡ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਘਟਨਾ ਦਾ ਪਤਾ ਚਲਦਿਆਂ ਮੌਕੇ 'ਤੇ ਥਾਣਾ ਝਬਾਲ ਦੀ ਪੁਲਸ ਨੇ ਪਹੁੰਚ ਕੇ ਮ੍ਰਿਤਕ ਔਰਤ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ : ਗੁਰਦੁਆਰਾ ਸਾਹਿਬ 'ਚ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ ਕੇ ਕੀਤਾ ਪੁਲਸ ਹਵਾਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
