ਹੋਲਾ ਮਹੱਲਾ ਤੋਂ ਆ ਰਹੇ ਮਾਪਿਆਂ ਦੇ ਜਵਾਨ ਪੁੱਤ ਨਾਲ ਵਾਪਰਿਆ ਵੱਡਾ ਹਾਦਸਾ, ਮੌਕੇ ''ਤੇ ਹੋਈ ਮੌਤ

Monday, Mar 17, 2025 - 06:38 PM (IST)

ਹੋਲਾ ਮਹੱਲਾ ਤੋਂ ਆ ਰਹੇ ਮਾਪਿਆਂ ਦੇ ਜਵਾਨ ਪੁੱਤ ਨਾਲ ਵਾਪਰਿਆ ਵੱਡਾ ਹਾਦਸਾ, ਮੌਕੇ ''ਤੇ ਹੋਈ ਮੌਤ

ਅੰਮ੍ਰਿਤਸਰ- ਅੰਮ੍ਰਿਤਸਰ ਦੇ ਹਲਕਾ ਬਾਬਾ ਬਕਾਲਾ ਦੇ ਪਿੰਡ ਫਤੂਵਾਲ ਵਿਖੇ ਅੱਜ ਸਵੇਰੇ ਸ੍ਰੀ ਅਨੰਦਪੁਰ ਸਾਹਿਬ ਤੋਂ ਹੋਲਾ ਮਹੱਲਾ ਵੇਖ ਕੇ ਟਰੈਕਟਰ ਟਰਾਲੀ 'ਤੇ ਸਵਾਰ ਸੰਗਤਾਂ ਅੰਮ੍ਰਿਤਸਰ ਵੱਲ ਨੂੰ ਆ ਰਹੀਆਂ ਸਨ, ਜੋ ਕਿ ਅੰਮ੍ਰਿਤਸਰ ਦੇ ਇਲਾਕਾ ਫਤੂਵਾਲ ਦੀਆਂ ਰਹਿਣ ਵਾਲੀਆਂ ਹਨ। ਇਸ ਦੌਰਾਨ ਪਿੰਡ ਫਤੂਵਾਲ ਵਿਖੇ ਇੱਕ ਟਰੱਕ ਸਵਾਰ ਨੇ ਟਰੈਕਟਰ ਟਰਾਲੀ ਨੇ ਬੜੀ ਜ਼ੋਰ ਨਾਲ ਟੱਕਰ ਮਾਰ ਦਿੱਤੀ ਤੇ ਟਰੈਕਟਰ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਬਾਕੀ ਸਾਥੀ ਗੰਭੀਰ ਵੀ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ- ਲੁਧਿਆਣਾ ਪਹੁੰਚੇ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ਇਹ ਸਿਰਫ਼ ਟ੍ਰੇਲਰ ਸੀ, ਪਿਕਚਰ ਅਜੇ ਬਾਕੀ ਹੈ

ਇਸ ਦੌਰਾਨ ਜ਼ਖ਼ਮੀਆਂ ਨੂੰ ਹਸਪਤਾਲ ਵੀ ਦਾਖਲ ਕਰਵਾਇਆ ਗਿਆ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਟਰੈਕਟਰ ਡਰਾਈਵਰ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਅੱਜ ਅੰਮ੍ਰਿਤਸਰ ਦੇ ਇਲਾਕਾ ਫਤੂਵਾਲ ਦੀ ਸੰਗਤ ਹੋਲਾ ਮਹੱਲਾ ਵੇਖ ਕੇ ਅੰਮ੍ਰਿਤਸਰ ਵੱਲ ਨੂੰ ਆ ਰਹੀ ਸੀ ਤੇ ਇਕ ਤੇਜ਼ ਰਫ਼ਤਾਰ ਟਰੱਕ ਡਰਾਈਵਰ ਨੇ ਟਰੈਕਟਰ ਟਰਾਲੀ ਨੂੰ ਬੜੀ ਜ਼ੋਰ ਨਾਲ ਟੱਕਰ ਮਾਰ ਦਿੱਤੀ, ਜਿਸ ਦੇ ਚਲਦੇ ਟਰੈਕਟਰ ਡਰਾਈਵਰ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਬਾਕੀ ਸਾਥੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਆਦੇਸ਼

ਇਸ ਮੌਕੇ ਥਾਣਾ ਖਲਚੀਆਂ ਦੇ ਪੁਲਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਵੇਰੇ ਸਾਰ ਇਸ ਘਟਨਾ ਦੀ ਸਾਨੂੰ ਸੂਚਨਾ ਮਿਲੀ ਸੀ। ਉਨ੍ਹਾਂ ਕਿਹਾ ਕਿ ਟਰੱਕ ਡਰਾਈਵਰ ਨੂੰ ਮੌਕੇ 'ਤੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਂਚ ਕੀਤੀ ਜਾਵੇ ਕਿ ਟਰੱਕ ਡਰਾਈਵਰ ਨੇ ਨਸ਼ਾ ਕੀਤਾ ਹੈ ਜਾਂ ਨਹੀਂ ਅਤੇ ਇਸਦਾ ਮੈਡੀਕਲ ਕਰਵਾਇਆ ਜਾਵੇਗਾ ਤਾਂ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News