ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ ਦਰਦਨਾਕ ਮੌਤ

Monday, May 18, 2026 - 11:28 AM (IST)

ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ ਦਰਦਨਾਕ ਮੌਤ

ਗੋਰਾਇਆ (ਸੋਨੂੰ)- ਗੋਰਾਇਆ ਤੋਂ ਫਿਲੌਰ ਨੈਸ਼ਨਲ ਹਾਈਵੇਅ 'ਤੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਨਿੱਜੀ ਢਾਬੇ ਤੋਂ ਫੋਨ ਰਾਹੀਂ ਸੂਚਨਾ ਮਿਲੀ ਸੀ ਕਿ ਨੈਸ਼ਨਲ ਹਾਈਵੇਅ 'ਤੇ ਟਰਾਲੇ ਅਤੇ ਮੋਟਰਸਾਈਕਲ ਵਿਚਕਾਰ ਭਿਆਨਕ ਹਾਦਸਾ ਹੋ ਗਿਆ ਹੈ। ਮੋਟਰਸਾਈਕਲ ਸਵਾਰ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੇ ਸਨ। ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ‘ਤੇ ਪਹੁੰਚੀ। ਉਨ੍ਹਾਂ ਨੇ ਵੇਖਿਆ ਕਿ ਮੋਟਰਸਾਈਕਲ ਟਰਾਲੇ ਦੇ ਹੇਠਾਂ ਫਸਿਆ ਹੋਇਆ ਸੀ। ਹਾਦਸੇ 'ਚ ਜ਼ਖ਼ਮੀ ਵਿਅਕਤੀ, ਇਕ ਔਰਤ ਅਤੇ ਬੱਚੇ ਨੂੰ ਤੁਰੰਤ ਸੜਕ ਸੁਰੱਖਿਆ ਫੋਰਸ ਦੀ ਸਰਕਾਰੀ ਗੱਡੀ ਰਾਹੀਂ ਸਿਵਲ ਹਸਪਤਾਲ ਫਿਲੌਰ ਲਿਜਾਇਆ ਗਿਆ।

ਇਹ ਵੀ ਪੜ੍ਹੋ:  ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਡਾਕਟਰਾਂ ਵੱਲੋਂ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ, ਜਿਸ ਦੀ ਪਛਾਣ ਗੁਰਦੀਪ ਸਿੰਘ ਵਜੋਂ ਹੋਈ ਹੈ, ਜੋਕਿ ਲੁਧਿਆਣਾ ਦੇ ਰਹਿਣ ਵਾਲੇ ਸਨ। ਜਦਕਿ ਉਨ੍ਹਾਂ ਦੀ ਸਾਲੀ ਸੁੱਖੀ ਅਤੇ ਬੱਚੀ ਪ੍ਰਭ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਪਲੈਟਿਨਾ ਨੰਬਰ PB 10 JF 4649 ਟਰਾਲੇ ਦੇ ਹੇਠਾਂ ਜਾ ਫਸਿਆ। ਇਸ ਘਟਨਾ ਸਬੰਧੀ ਜਾਣਕਾਰੀ ਥਾਣਾ ਫਿਲੌਰ ਪੁਲਸ ਨੂੰ ਦੇ ਦਿੱਤੀ ਗਈ ਹੈ ਅਤੇ ਪੁਲਸ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Punjab: ਬੋਰਵੈੱਲ 'ਚ ਜਵਾਕ ਦੇ ਡਿੱਗਣ ਮਗਰੋਂ ਜਾਰੀ ਕੀਤੇ ਗਏ ਸਖ਼ਤ ਹੁਕਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News