ਜਲੰਧਰ ਦੇ NH ''ਤੇ ਵੱਡਾ ਹਾਦਸਾ, ਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਦੀ ਟਰਾਲੇ ਨਾਲ ਟੱਕਰ
Saturday, Dec 28, 2024 - 01:56 PM (IST)
ਜਲੰਧਰ- ਜਲੰਧਰ ਵਿਖੇ ਚੁਗਿੱਟੀ ਫਲਾਈਓਵਰ ਨੇੜੇ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਚੁਗਿੱਟੀ ਫਲਾਈਓਵਰ ਦੇ ਕੋਲ ਮਰੀਜ਼ ਨੂੰ ਹਸਪਤਾਲ ਲੈ ਕੇ ਜਾ ਰਹੀ ਐਂਬੂਲੈਂਸ ਨੂੰ ਤੇਜ਼ ਰਫ਼ਤਾਰ ਚਾਲਕ ਦੀ ਮੌਤ ਹੋ ਗਈ। ਉਥੇ ਹੀ ਇਲਾਜ ਲਈ ਜਲੰਧਰ ਲਿਆਂਦਾ ਜਾ ਰਿਹਾ ਮਰੀਜ਼ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਹੈ। ਜ਼ਖ਼ਮੀ ਮਰੀਜ਼ ਨੂੰ ਤੁਰੰਤ ਇਕ ਹੋਰ ਐਂਬੂਲੈਂਸ ਤੋਂ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ- ਕਪੂਰਥਲਾ ਨਾਲ ਸੀ ਡਾ. ਮਨਮੋਹਨ ਸਿੰਘ ਦਾ ਪੁਰਾਣਾ ਨਾਤਾ, ਭੈਣ ਅਮਰਜੀਤ ਕੌਰ ਨੇ ਦੱਸੀਆਂ ਦਿਲਚਸਪ ਗੱਲਾਂ
ਜਾਣਕਾਰੀ ਮੁਤਾਬਕ ਸ਼ਨੀਵਾਰ ਸਵੇਰੇ ਇਕ ਐਂਬੂਲੈਂਸ ਜਲੰਧਰ ਵੱਲੋਂ ਮਰੀਜ਼ ਨੂੰ ਲੈ ਕੇ ਜਾ ਰਹੀ ਸੀ। ਇਸ ਦੌਰਾਨ ਟਰਾਲੇ ਨੇ ਪਿੱਛੇ ਤੋਂ ਐਂਬੂਲੈਂਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਟਰਾਲੇ ਦੀ ਟੱਕਰ ਮਗਰੋਂ ਐਂਬੂਲੈਂਸ ਕੰਟਰੋਲ ਹੋ ਕੇ ਬਾਹਰ ਪਲਟ ਗਈ। ਹਾਦਸੇ ਵਿਚ ਚਾਲਕ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਐਂਬੂਲੈਂਸ ਵਿਚ ਸਵਾਰ ਮਰੀਜ਼ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰਾਮਾਮੰਡੀ ਦੇ ਪੁਲਸ ਅਧਿਕਾਰੀ ਮੌਕੇ ਉਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਗਿਆ। ਐਂਬੂਲੈਂਸ ਨੂੰ ਕਰੇਨ ਦੀ ਮਦਦ ਨਾਲ ਸੜਕ ਕਿਨਾਰੇ ਖੜ੍ਹਾ ਕਰਕੇ ਆਵਾਜਾਈ ਨੂੰ ਚਾਲੂ ਕੀਤਾ ਗਿਆ।
ਇਹ ਵੀ ਪੜ੍ਹੋ- ਸਾਵਧਾਨ ! ਘਰ ਬੈਠੇ ਬਿਠਾਏ ਸਾਬਕਾ ਫ਼ੌਜੀ ਨਾਲ ਹੋ ਗਿਆ ਵੱਡਾ ਕਾਂਡ, ਹੋਸ਼ ਉਡਾ ਦੇਵੇਗੀ ਇਹ ਘਟਨਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e