ਸੰਘਣੀ ਧੁੰਦ ਕਾਰਨ ਜਲੰਧਰ-ਜੰਮੂ ਨੈਸ਼ਨਲ ਹਾਈਵੇਅ ''ਤੇ ਵੱਡਾ ਹਾਦਸਾ! ਭਿਆਨਕ ਮੰਜ਼ਰ ਵੇਖ ਸਹਿਮੇ ਲੋਕ

Thursday, Dec 18, 2025 - 02:03 PM (IST)

ਸੰਘਣੀ ਧੁੰਦ ਕਾਰਨ ਜਲੰਧਰ-ਜੰਮੂ ਨੈਸ਼ਨਲ ਹਾਈਵੇਅ ''ਤੇ ਵੱਡਾ ਹਾਦਸਾ! ਭਿਆਨਕ ਮੰਜ਼ਰ ਵੇਖ ਸਹਿਮੇ ਲੋਕ

ਜਲੰਧਰ (ਸੋਨੂੰ)-ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਜਿੱਥੇ ਅੱਜ ਸੰਘਣੀ ਧੁੰਦ ਛਾਈ ਰਹੀ, ਉਥੇ ਹਰੀ ਕੋਹਰੇ ਦੇ ਕਾਰਨ ਸੜਕ ਹਾਦਸੇ ਦੀਆਂ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ। ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਪਿੰਡ ਕਾਲਾ ਬਕਰਾ ਕੋਲ ਵੱਡਾ ਸੜਕ ਹਾਦਸਾ ਵਾਪਰ ਗਿਆ। ਸੰਘਣੀ ਧੁੰਦ ਦੇ ਕਾਰਨ 5 ਗੱਡੀਆਂ ਦੀ ਆਪਸ 'ਚ ਟੱਕਰ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਕ ਅਣਪਛਾਤਾ ਟਰੱਕ ਜਾ ਰਿਹਾ ਸੀ, ਜਿਸ ਦੇ ਪਿੱਛੇ ਇਕ ਟਿੱਪਰ ਦੀ ਟੱਕਰ ਹੋ ਗਈ। ਉਥੇ ਹੀ ਟਿੱਪਰ ਅਤੇ ਟਰੱਕ ਦੀ ਟੱਕਰ ਤੋਂ ਬਾਅਦ ਕਈ ਗੱਡੀਆਂ ਆਪਸ ਵਿਚ ਟਕਰਾ ਗਈਆਂ। ਇਸ ਹਾਦਸੇ ਵਿਚ ਗੱਡੀਆਂ ਬੇਹੱਦ ਨੁਕਸਾਨੀਆਂ ਗਈਆਂ ਹਨ। ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਹਾਈਵੇਅ 'ਤੇ ਵਾਹਨਾਂ ਦੀ ਟੱਕਰ ਮਗਰੋਂ ਲੰਬਾ ਜਾਮ ਲੱਗ ਗਿਆ। 

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਹੋਏ ਵਪਾਰ ਮੰਡਲ ਦੇ ਉੱਪ ਪ੍ਰਧਾਨ ਦੇ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ, ਨੌਕਰਾਣੀ ਨਾਲ...

ਉਥੇ ਹੀ ਘਟਨਾ ਦੀ  ਸੂਚਨਾ ਮਿਲਦੇ ਹੀ ਮੌਕੇ ਉਤੇ ਸੜਕ ਸੁਰੱਖਿਆ ਫੋਰਸ ਦੇ ਅਧਿਕਾਰੀ ਪਹੁੰਚੇ ਅਤੇ ਵਾਹਨਾਂ ਨੂੰ ਸਾਈਡ 'ਤੇ ਕਰਵਾਇਆ ਗਿਆ, ਜਿਸ ਤੋਂ ਬਾਅਦ ਹਾਈਵੇਅ ਨੂੰ ਦੋਬਾਰਾ ਚਾਲੂ ਕਰਵਾਇਆ ਗਿਆ। ਕੱਲ੍ਹ ਤੋਂ ਲਗਾਤਾਰ ਪੈ ਰਹੀ ਧੁੰਦ ਕਾਰਨ ਵੱਡੇ ਹਾਦਸਿਆਂ ਦਾ ਖ਼ਤਰਾ ਬਣਿਆ ਹੋਇਆ ਹੈ। ਅੱਜ ਵੀ ਜਲੰਧਰ ਜ਼ਿਲ੍ਹਾ ਸੰਘਣੀ ਧੁੰਦ ਦੀ ਚਿੱਟੀ ਚਾਦਰ ਦੀ ਲਪੇਟ ਵਿਚ ਦਿਸਿਆ। ਹਾਦਸੇ ਵਿੱਚ ਵਾਹਨਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਸੜਕ ਸੁਰੱਖਿਆ ਬਲ ਦੀ ਟੀਮ ਨੇ ਘਟਨਾ ਬਾਰੇ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

PunjabKesari

PunjabKesari

PunjabKesari

PunjabKesari

ਇਹ ਵੀ ਪੜ੍ਹੋ: ਜਲੰਧਰ ’ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਨਤੀਜੇ! 'ਆਪ' ਤੇ ਕਾਂਗਰਸ ’ਚ ਰਹੀ ਕਾਂਟੇ ਦੀ ਟੱਕਰ


author

shivani attri

Content Editor

Related News