ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ NH ''ਤੇ ਵਾਪਰਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

Thursday, Apr 23, 2026 - 03:05 PM (IST)

ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ NH ''ਤੇ ਵਾਪਰਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

ਜਲੰਧਰ (ਸੋਨੂੰ)- ਜਲੰਧਰ-ਪਠਾਨਕੋਟ ਬਾਈਪਾਸ ਚੌਕ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਈਵੇਅ 'ਤੇ ਇਕ ਕਾਰ ਬੇਕਾਬੂ ਹੋ ਕੇ ਪਲਟ ਗਈ। ਹਾਦਸੇ 'ਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਮਿਲੀ ਜਾਣਕਾਰੀ ਮੁਤਾਬਕ ਬੋਲੇਨੋ ਕਾਰ 'ਚ ਦੋ ਲੋਕ ਸਵਾਰ ਸਨ ਅਤੇ ਅਚਾਨਕ ਕਾਰ ਬੇਕਾਬੂ ਹੋ ਗਈ। ਗੱਡੀ ਬੇਕਾਬੂ ਹੋਣ ਮਗਰੋਂ ਕਰੀਬ 3 ਪਲਟੀਆਂ ਖਾ ਕੇ ਪਲਟ ਗਈ। 

ਇਹ ਵੀ ਪੜ੍ਹੋ: ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

PunjabKesari

ਲੋਕ ਤੁਰੰਤ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਅਤੇ ਗੱਡੀ ਸਵਾਰਾਂ ਨੂੰ ਬਾਹਰ ਕੱਢਿਆ। ਇਸ ਤੋਂ ਬਾਅਦ ਪੁਲਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ। ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਬੋਲੇਨੋ ਕਾਰ 'ਚ ਦੋ ਨੌਜਵਾਨ ਸਵਾਰ ਸਨ। ਦੋਵੇਂ ਡਰਾਈਵਰ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਜਾ ਰਹੇ ਸਨ। ਗਨੀਮਤ ਇਹ ਰਹੀ ਕਿ ਦੋਵੇਂ ਨੌਜਵਾਨ ਵਾਲ-ਵਾਲ ਬਚ ਗਏ। ਟੋਅ ਵੈਨ ਦੀ ਮਦਦ ਨਾਲ ਕਾਰ ਨੂੰ ਸੜਕ ਤੋਂ ਹਟਾ ਦਿੱਤਾ ਗਿਆ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ 'ਚ ਕਾਰ ਦੇ ਪਰਖੱਚੇ ਉੱਡ ਗਏ। ਕਾਰ ਦੀ ਹਾਲਤ ਵੇਖ ਕੇ ਹਰ ਕੋਈ ਹੈਰਾਨ ਰਹਿ ਗਿਆ। 

PunjabKesari

ਇਹ ਵੀ ਪੜ੍ਹੋ: Punjab: ਰਜਿਸਟਰੀ ਕਰਵਾਉਣ ਵਾਲੇ ਦੇਣ ਧਿਆਨ! ਝੱਲਣੀ ਪਵੇਗੀ ਇਹ ਵੱਡੀ ਮੁਸੀਬਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News