ਭਾਰੀ ਬਾਰਿਸ਼ ਦੌਰਾਨ ਜਲੰਧਰ-ਪਠਾਨਕੋਟ NH 'ਤੇ ਵੱਡਾ ਹਾਦਸਾ, ਕਈ ਵਾਹਨਾਂ ਦੀ ਟੱਕਰ, ਮਚਿਆ ਚੀਕ-ਚਿਹਾੜਾ
Monday, Aug 25, 2025 - 05:15 PM (IST)

ਜਲੰਧਰ (ਸੋਨੂੰ)- ਜਲੰਧਰ-ਪਠਾਨਕੋਟ ਹਾਈਵੇਅ ‘ਤੇ ਭਿਆਨਕ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਮੁਤਾਬਕ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ‘ਤੇ ਕਰੀਬ 6 ਵਾਹਨਾਂ ਦੀ ਭਿਆਨਕ ਟੱਕਰ ਹੋ ਗਈ। ਇਸ ਘਟਨਾ ‘ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 3 ਲੋਕ ਜ਼ਖ਼ਮੀ ਹੋ ਗਏ। ਇਹ ਹਾਦਸਾ ਖ਼ਰਾਬ ਟਰੱਕ ਸੜਕ ਕਿਨਾਰੇ ਖੜ੍ਹੇ ਹੋਣ ਵਾਪਰਿਆ। ਘਟਨਾ ‘ਚ ਇਕ ਤੋਂ ਬਾਅਦ ਇਕ ਕਰਦੇ 6 ਵਾਹਨ ਆਪਸ ‘ਚ ਟਕਰਾ ਗਏ। ਹਾਦਸੇ ਮਗਰੋਂ ਹਾਈਵੇਅ 'ਤੇ ਜਾਮ ਦੀ ਸਥਿਤੀ ਪੈਦਾ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਸੜਕ ਸਰੱਖਿਆ ਫੋਰਸ ਨੇ ਟਰੈਫ਼ਿਕ ਨੂੰ ਸਰਵਿਸ ਰੋਡ ‘ਤੇ ਡਾਇਵਰਟ ਕੀਤਾ ਅਤੇ ਥਾਣਾ 8 ਪੁਲਸ ਨੂੰ ਸੂਚਨਾ ਦਿੱਤੀ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਭਾਰੀ ਬਾਰਿਸ਼ ਕਾਰਨ ਉਫਾਨ 'ਤੇ ਸਤਲੁਜ ਦਰਿਆ, ਪੁਲ ਤੱਕ ਪਹੁੰਚਿਆ ਪਾਣੀ
ਐੱਸ. ਐੱਸ. ਐੱਫ਼. ਕਾਂਸਟੇਬਲ ਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਹਾਦਸੇ ਦੀ ਸੂਚਨਾ ਮਿਲੀ ਸੀ। ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਵੇਖਿਆ ਕਿ ਲੰਬਾ ਜਾਮ ਲੱਗਿਆ ਹੋਇਆ ਸੀ। ਸੜਕ ਕਿਨਾਰੇ ਇਕ ਖਰਾਬ ਟਰੱਕ ਖੜ੍ਹਾ ਸੀ। ਇਸ ਨੂੰ ਇਕ ਹੋਰ ਟਰੱਕ ਚਾਲਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਹ ਟਰੱਕ ਵਿਪਨ ਕੁਮਾਰ ਨਾਮ ਦਾ ਚਾਲਕ ਚਲਾ ਰਿਹਾ ਸੀ।
ਇਹ ਵੀ ਪੜ੍ਹੋ: ਰਾੜਾ ਸਾਹਿਬ ਦੇ ਸੰਪਰਦਾਇਕ ਮੁਖੀ ਸੰਤ ਬਲਜਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ CM ਮਾਨ ਨੇ ਜਤਾਇਆ ਦੁੱਖ਼
ਇਸ ਤੋਂ ਬਾਅਦ ਪਿੱਛੇ ਤੋਂ ਆਰਟਿਗਾ ਅਤੇ ਫਿਰ ਸਵਿੱਫਟ ਕਾਰ ਨੇ ਟੱਕਰ ਮਾਰ ਦਿੱਤੀ। ਇਸ ਦੌਰਾਨ ਇਕ ਹੋਰ ਟਰੱਕ ਚਾਲਕ ਨੇ ਕਾਰਾਂ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਟਰੱਕ ਪਲਟੀਆਂ ਖਾਦਾ ਹੋਇਆ ਦੂਜੀ ਸੜਕ ‘ਤੇ ਚਲਾ ਗਿਆ, ਜਿੱਥੇ ਉਸ ਨੇ ਬਾਈਕ ਸਵਾਰ ਨੂੰ ਕੁਚਲ ਦਿੱਤਾ ਅਤੇ ਉਸ ਦੀ ਮੌਤ ਹੋ ਗਈ। ਬਾਈਕ ਸਵਾਰ ਦੀ ਪਛਾਣ ਬੰਟੀ ਨਿਵਾਸੀ ਕਰਤਾਰਪੁਰ ਵਜੋਂ ਹੋਈ ਹੈ, ਉਥੇ ਹੀ ਜ਼ਖ਼ਮੀਆਂ ਦੀ ਪਛਾਣ ਅਨਿਲ ਨਿਵਾਸੀ ਹਿਮਾਚਲ ਪ੍ਰਦੇਸ਼, ਅਰਜੁਨ ਨਿਵਾਸੀ ਬਟਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਡਿਵਾਈਡਰ ਟੱਪ ਕੇ ਮੋਟਰਸਾਈਕਲ ਸਵਾਰ ਨੂੰ ਕੁਚਲਣ ਵਾਲਾ ਟਰੱਕ ਡਰਾਈਵਰ ਨਸ਼ੇ ‘ਚ ਸੀ। ਉਸ ਨੂੰ ਥਾਣਾ 8 ਦੇ ਹਵਾਲੇ ਕਰ ਦਿੱਤਾ ਗਿਆ ਹੈ। ਮੁਲਜ਼ਮ ਡਰਾਈਵਰ ਦੀ ਪਛਾਣ ਗੁਰਭੇਨ ਸਿੰਘ ਵਜੋਂ ਹੋਈ ਹੈ। ਇਸ ਹਾਦਸੇ ਤੋਂ ਬਾਅਦ ਮੌਕੇ ਤੋਂ ਇਕ ਕਾਰ ਚਾਲਕ ਵੀ ਫਰਾਰ ਹੋ ਗਿਆ ਹੈ। ਪੁਲਸ ਨੇ ਕਾਰ ਚਾਲਕ ਖਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਰਾਸ਼ਨ ਕਾਰਡ ਦੇ ਮੁੱਦੇ 'ਤੇ CM ਭਗਵੰਤ ਮਾਨ ਦੀ ਪੰਜਾਬੀਆਂ ਨੂੰ ਖੁੱਲ੍ਹੀ ਚਿੱਠੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e