ਪੰਜਾਬ ''ਚ ਵੱਡਾ ਹਾਦਸਾ! ਧਰਨੇ ''ਤੇ ਬੈਠੇ ਟਿੱਪਰ ਚਾਲਕ ਤੇ ਮਾਲਕਾਂ ਨੂੰ ਤੇਲ ਟੈਂਕਰ ਨੇ ਕੁਚਲਿਆ, ਪਿਆ ਚੀਕ-ਚਿਹਾੜਾ
Monday, Aug 04, 2025 - 10:59 AM (IST)

ਮੁਕੇਰੀਆਂ (ਬਲਬੀਰ)-ਮੁਕੇਰੀਆਂ ਤੋਂ 4 ਕਿਲੋਮੀਟਰ ਦੂਰ ਨੈਸ਼ਨਲ ਹਾਈਵੇਅ-ਜਲੰਧਰ ਪਠਾਨਕੋਟ ’ਤੇ ਸਥਿਤ ਕਸਬਾ ਐਮਾਂ ਮਾਂਗਟ, ਗਿੱਲ ਫਾਰਮ ਦੇ ਨੇੜੇ ਟਿੱਪਰ ਚਾਲਕ ਅਤੇ ਮਾਲਕ ਪਿਛਲੇ 3 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ’ਤੇ ਬੈਠੇ ਸਨ। ਬੀਤੀ ਰਾਤ ਲਗਭਗ 11 ਵਜੇ ਪਠਾਨਕੋਟ ਵੱਲੋਂ ਆ ਰਹੇ ਇਕ ਤੇਲ ਟੈਂਕਰ ਨੇ ਧਰਨੇ ’ਤੇ ਬੈਠੇ ਟਿੱਪਰ ਚਾਲਕਾਂ ਅਤੇ ਟਿੱਪਰ ਮਾਲਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਧਰਨੇ ’ਤੇ ਬੈਠੇ ਲੋਕਾਂ ਵਿਚੋਂ ਇਕ ਦੀ ਮੌਤ ਹੋ ਗਈ ਅਤੇ 2 ਗੰਭੀਰ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ: ਪੰਜਾਬ 'ਚ ਅੱਜ ਤੋਂ 7 ਤਾਰੀਖ਼ ਤੱਕ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ, ਹੋ ਗਈ ਵੱਡੀ ਭਵਿੱਖਬਾਣੀ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਇਕ ਤੇਲ ਟੈਂਕਰ ਪਠਾਨਕੋਟ ਤੋਂ ਜਲੰਧਰ ਵੱਲ ਜਾ ਰਿਹਾ ਸੀ। ਜਦੋਂ ਟੈਂਕਰ ਘਟਨਾ ਸਥਾਨ ’ਤੇ ਪਹੁੰਚਿਆ ਤਾਂ ਇਹ ਅਚਾਨਕ ਬੇਕਾਬੂ ਹੋ ਗਿਆ ਅਤੇ ਸੜਕ ਕਿਨਾਰੇ ਧਰਨੇ ’ਤੇ ਬੈਠੇ ਲੋਕਾਂ ’ਚ ਜਾ ਵੱਜਿਆ। ਇਸ ਕਾਰਨ ਲਖਵਿੰਦਰ ਸਿੰਘ (27) ਪੁੱਤਰ ਕੁਲਦੀਪ ਸਿੰਘ ਵਾਸੀ ਉਮਰਪੁਰ, ਤਹਿਸੀਲ ਮੁਕੇਰੀਆਂ ਦੀ ਮੌਤ ਹੋ ਗਈ, ਜਦਕਿ ਗਗਨ ਸ਼ਰਮਾ ਪੁੱਤਰ ਚਰਨਜੀਤ ਸ਼ਰਮਾ ਵਾਸੀ ਹਰੀਗੜ੍ਹ (ਬਰਨਾਲਾ) ਅਤੇ ਦਲਜੀਤ ਸਿੰਘ ਪੁੱਤਰ ਗੁਰਦਾਸ ਸਿੰਘ ਵਾਸੀ ਕੁਲੀਆਂ (ਮੁਕੇਰੀਆਂ) ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਦਾਖਲ ਕਰਵਾਇਆ ਗਿਆ ਪਰ ਗਗਨ ਸ਼ਰਮਾ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਅੱਗੇ ਰੈਫਰ ਕਰ ਦਿੱਤਾ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਡਰਾਈਵਰ ਨੂੰ ਟਰੱਕ ਸਮੇਤ ਗ੍ਰਿਫ਼ਤਾਰ ਕਰ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਪੰਜਾਬ 'ਚ ਦਾਜ ਦੀ ਬਲੀ ਚੜ੍ਹੀ ਨਵ-ਵਿਆਹੀ ਕੁੜੀ, 7 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e