ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ, ਦੋ ਟਰਾਲਿਆਂ ਵਿਚਾਲੇ ਜ਼ਬਰਦਸਤ ਟੱਕਰ, ਉੱਡੇ ਪਰਖੱਚੇ
Saturday, Sep 28, 2024 - 05:31 PM (IST)
ਜਲੰਧਰ (ਸੋਨੂੰ)- ਨੈਸ਼ਨਲ ਹਾਈਵੇਅ 'ਤੇ ਇਕ ਭਿਆਨਕ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਦਕੋਹਾ ਫਾਟਕ ਨੇੜੇ ਦੋ ਟਰਾਲਿਆਂ ਦੀ ਭਿਆਨਕ ਟੱਕਰ ਹੋਣ ਕਾਰਨ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਇਕ ਵਾਹਨ ਬੇਕਾਬੂ ਹੋ ਕੇ ਸੜਕ ਕਿਨਾਰੇ ਰੇਲਿੰਗ ਵਿੱਚ ਫਸ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਡਰਾਈਵਰ ਨੂੰ ਗੰਭੀਰ ਸੱਟਾਂ ਲੱਗੀਆਂ ਹਨ।
ਹਾਦਸੇ ਤੋਂ ਬਾਅਦ ਹਾਈਵੇਅ 'ਤੇ ਜਾਮ ਲੱਗ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਆਵਾਜਾਈ ਨੂੰ ਫਿਰ ਤੋਂ ਸੁਚਾਰੂ ਢੰਗ ਨਾਲ ਚਾਲੂ ਕਰਵਾਇਆ ਗਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਗੈਸ ਕਟਰ ਦੀ ਮਦਦ ਨਾਲ ਰੇਲਿੰਗ ਨੂੰ ਕੱਟ ਕੇ ਗੱਡੀ ਨੂੰ ਕੱਢਣ ਦਾ ਕੰਮ ਕੀਤਾ ਜਾ ਰਿਹਾ ਹੈ।
ਦੂਜੇ ਪਾਸੇ ਮਾਮਲੇ ਦੀ ਦੀਪਕ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਸ ਦੇ ਟਰੱਕ ਦਾ ਡਰਾਈਵਰ ਲਖਨਊ ਤੋਂ ਗੱਡੀ ਲੋਡ ਕਰਕੇ ਹਿਮਾਚਲ ਵੱਲ ਲਿਜਾ ਰਿਹਾ ਸੀ। ਇਸ ਦੌਰਾਨ ਦੇਰ ਰਾਤ ਗਊ ਨੂੰ ਬਚਾਉਣ ਕਾਰਨ ਇਹ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਦੋਵੇਂ ਵਾਹਨਾਂ ਦੇ ਡਰਾਈਵਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ।
ਇਹ ਵੀ ਪੜ੍ਹੋ- ਅਮਰੀਕਾ 'ਚ ਪੰਜਾਬੀ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਮੰਜ਼ਰ ਵੇਖ ਸਹਿਮੇ ਲੋਕ
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਰਾਤ ਡੇਢ ਵਜੇ ਦੀ ਹੈ। ਹਾਲਾਂਕਿ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਕ ਡਰਾਈਵਰ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਹਾਦਸੇ ਵਿੱਚ ਡਰਾਈਵਰ ਦੀ ਲੱਤ ਬੁਰੀ ਤਰ੍ਹਾਂ ਟੁੱਟ ਗਈ ਅਤੇ ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।
ਇਹ ਵੀ ਪੜ੍ਹੋ- ਕੈਨੇਡਾ ਤੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ