ਪੰਜਾਬ ਦੇ ਹਾਈਵੇ 'ਤੇ ਵੱਡਾ ਹਾਦਸਾ, ਮਨਾਲੀ ਘੁੰਮਣ ਜਾਂਦੇ ਨੌਜਵਾਨਾਂ ਦੀ ਗੱਡੀ ਨੇ ਦਰੜ 'ਤਾ ਮੁੰਡਾ
Tuesday, Jun 24, 2025 - 12:38 PM (IST)

ਮੋਗਾ (ਕਸ਼ਿਸ਼ ਸਿੰਗਲਾ) : ਮੋਗਾ ਦੇ ਪਿੰਡ ਘਲਕਲਾ ਨੇੜੇ ਮੋਗਾ-ਲੁਧਿਆਣਾ ਹਾਈਵੇ 'ਤੇ ਬੀਤੀ ਰਾਤ ਤਕਰੀਬਨ 2.30 ਵਜੇ ਦੇ ਕਰੀਬ ਭਿਆਨਕ ਹਾਦਸਾ ਵਾਪਰਿਆ, ਜਿਸ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਇੱਕ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਮ੍ਰਿਤਕ ਅਜੇ ਕੁਆਰਾ ਸੀ ਅਤੇ ਉਹ ਆਪਣੇ ਮਾਤਾ-ਪਿਤਾ ਨਾਲ ਰਹਿੰਦਾ ਸੀ ਅਤੇ ਮਾਪਿਆਂ ਦੇ ਬੁਢਾਪੇ ਦਾ ਸਹਾਰਾ ਸੀ। ਉਸ ਦਾ ਵੱਡਾ ਭਰਾ ਵੱਖਰੇ ਘਰ 'ਚ ਰਹਿੰਦਾ ਹੈ।
ਇਹ ਵੀ ਪੜ੍ਹੋ : ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਡਰਾਈਵਰਾਂ ਨੇ ਰੂਟ ਹੀ ਬਦਲ ਛੱਡੇ ਤਾਂ ਕਈਆਂ ਨੇ...
ਮਿਲੀ ਜਾਣਕਾਰੀ ਅਨੁਸਾਰ 4 ਨੌਜਵਾਨ ਗੱਡੀ 'ਤੇ ਸਵਾਰ ਹੋ ਕੇ ਮਨਾਲੀ ਘੁੰਮਣ ਜਾ ਰਹੇ ਸੀ। ਜਦੋਂ ਉਹ ਮੋਗਾ ਦੇ ਪਿੰਡ ਘਲਕਲਾ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਗੱਡੀ ਦੀ ਇਕ ਮੋਟਰਸਾਈਕਲ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਮੌਤ ਹੋ ਗਈ। ਇਸੇ ਦੌਰਾਨ ਪਿੱਛੋਂ ਆ ਰਹੇ ਟਰੱਕ ਦੀ ਵੀ ਉਸੇ ਗੱਡੀ ਨਾਲ ਟੱਕਰ ਹੋ ਗਈ, ਜਿਸ ਤੋਂ ਬਾਅਦ ਹਾਈਵੇ 'ਤੇ ਭਾਰੀ ਜਾਮ ਲੱਗ ਗਿਆ।
ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਚੌਕੰਨੇ ਰਹਿਣ ਦੀ ਸਲਾਹ! ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ...
ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਹ ਜ਼ਿਲ੍ਹਾ ਲੁਧਿਆਣਾ ਦੇ ਰਹਿਣ ਵਾਲੇ ਹਨ ਅਤੇ ਉਸਦਾ ਭਰਾ ਮੋਗਾ ਦੇ ਇੱਕ ਨਿੱਜੀ ਹੋਟਲ 'ਚ ਕੰਮ ਕਰਦਾ ਸੀ। ਬੀਤੀ ਰਾਤ ਉਸਦੀ ਭਿਆਨਕ ਹਾਦਸੇ 'ਚ ਮੌਤ ਗਈ। ਇਸ ਹਾਦਸੇ ਸਬੰਧੀ ਥਾਣਾ ਘਲਕਲਾ ਦੇ ਪ੍ਰਭਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਹਾਦਸਾ ਤਕਰੀਬਨ ਰਾਤ ਦੇ 2.30 ਵਜੇ ਦਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8