ਜਲੰਧਰ ''ਚ ਰਾਮਾਮੰਡੀ ਫਲਾਈਓਵਰ ''ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Friday, Oct 02, 2026 - 11:36 AM (IST)
ਜਲੰਧਰ (ਸੋਨੂੰ)- ਜਲੰਧਰ ਦੇ ਰਾਮਾਮੰਡੀ ਫਲਾਈਓਵਰ ਨੇੜੇ ਕੈਂਟ ਆਰਮੀ ਗੇਟ ਕੋਲ ਸਰਵਿਸ ਲੇਨ 'ਤੇ ਦੇਰ ਰਾਤ ਇਕ ਤੇਜ਼ ਰਫ਼ਤਾਰ ਟਰੱਕ ਨੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਆਪਣੀ ਲਪੇਟ 'ਚ ਲੈ ਲਿਆ। ਇਸ ਭਿਆਨਕ ਹਾਦਸੇ 'ਚ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਮੁਨੀਸ਼ ਵਜੋਂ ਹੋਈ ਹੈ, ਜਦਕਿ ਜ਼ਖ਼ਮੀ ਸਾਥੀ ਦੀ ਪਛਾਣ ਦੀਪਕ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਸਾਊਦੀ ਅਰਬ 'ਚ ਨੰਗਲ ਦੇ ਨੌਜਵਾਨ ਨੂੰ ਮਿਲੀ ਸਜ਼ਾ-ਏ-ਮੌਤ! ਬਜ਼ੁਰਗ ਮਾਂ ਦਾ ਹੈ ਇਕਲੌਤਾ ਸਹਾਰਾ

ਜ਼ਖ਼ਮੀ ਦੀਪਕ ਨੇ ਦੱਸਿਆ ਕਿ ਉਹ ਅਤੇ ਮੁਨੀਸ਼ ਫਗਵਾੜਾ ਨੇੜੇ ਇਕ ਮਰੀਜ਼ ਦੇ ਘਰ ਪੱਟੀ ਕਰਨ ਲਈ ਗਏ ਸਨ। ਕੰਮ ਖ਼ਤਮ ਕਰਕੇ ਦੋਵੇਂ ਬਾਈਕ 'ਤੇ ਜਲੰਧਰ ਵਾਪਸ ਪਰਤ ਰਹੇ ਸਨ। ਜਦੋਂ ਉਹ ਰਾਮਾਮੰਡੀ ਫਲਾਈਓਵਰ ਦੀ ਸਰਵਿਸ ਲੇਨ 'ਤੇ ਪਹੁੰਚੇ ਤਾਂ ਪਿੱਛੇ ਤੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੀ ਬਾਈਕ ਨੂੰ ਸਾਈਡ ਮਾਰ ਦਿੱਤੀ। ਟੱਕਰ ਲੱਗਣ ਕਾਰਨ ਬਾਈਕ ਦਾ ਸੰਤੁਲਨ ਵਿਗੜ ਗਿਆ ਅਤੇ ਦੋਵੇਂ ਸੜਕ 'ਤੇ ਡਿੱਗ ਪਏ। ਇਸੇ ਦੌਰਾਨ ਮੁਨੀਸ਼ ਟਰੱਕ ਦੀ ਲਪੇਟ 'ਚ ਆ ਗਿਆ ਅਤੇ ਟਰੱਕ ਉਸ ਨੂੰ ਕੁਚਲਦਾ ਹੋਇਆ ਅੱਗੇ ਨਿਕਲ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੀਪਕ ਨੇ ਦੋਸ਼ ਲਾਇਆ ਕਿ ਟਰੱਕ ਚਾਲਕ ਬਹੁਤ ਤੇਜ਼ ਰਫ਼ਤਾਰ ਨਾਲ ਗੱਡੀ ਚਲਾ ਰਿਹਾ ਸੀ ਅਤੇ ਉਸ ਦੀ ਹਾਲਤ ਵੇਖ ਕੇ ਲੱਗ ਰਿਹਾ ਸੀ ਕਿ ਉਸ ਨੇ ਨਸ਼ਾ ਕੀਤਾ ਹੋਇਆ ਹੈ। ਹਾਦਸੇ ਤੋਂ ਤੁਰੰਤ ਬਾਅਦ ਪੁਲਸ ਨੂੰ ਸੂਚਨਾ ਦਿੱਤੀ ਗਈ।
ਇਹ ਵੀ ਪੜ੍ਹੋ: LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
ਸੂਚਨਾ ਮਿਲਣ 'ਤੇ ਥਾਣਾ ਕੈਂਟ ਦੇ ਏ. ਐੱਸ. ਆਈ. ਬਲਵੰਤ ਸਿੰਘ ਪੁਲਸ ਟੀਮ ਨਾਲ ਮੌਕੇ 'ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਕੰਟਰੋਲ ਰੂਮ ਤੋਂ ਰਾਮਾਮੰਡੀ ਫਲਾਈਓਵਰ ਕੋਲ ਟਰੱਕ ਹਾਦਸੇ ਦੀ ਸੂਚਨਾ ਮਿਲੀ ਸੀ। ਮੌਕੇ 'ਤੇ ਪਹੁੰਚਣ 'ਤੇ ਇਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ, ਜਦਕਿ ਦੂਜਾ ਜ਼ਖ਼ਮੀ ਹਸਪਤਾਲ ਜਾ ਚੁੱਕਾ ਸੀ। ਏ. ਐੱਸ. ਆਈ. ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦਾ ਪਤਾ ਲਾਉਣ ਲਈ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾਵੇਗੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੇ ਆਧਾਰ 'ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
