ਨੈਸ਼ਨਲ ਹਾਈਵੇ ’ਤੇ ਵਾਪਰਿਆ ਵੱਡਾ ਹਾਦਸਾ, ਮੌਕੇ ''ਤੇ ਕਾਰ ਚਾਲਕ ਦੀ ਮੌਤ ਤੇ 3 ਗੰਭੀਰ ਜ਼ਖ਼ਮੀ (ਵੀਡੀਓ)

Tuesday, Mar 05, 2024 - 06:37 PM (IST)

ਨੈਸ਼ਨਲ ਹਾਈਵੇ ’ਤੇ ਵਾਪਰਿਆ ਵੱਡਾ ਹਾਦਸਾ, ਮੌਕੇ ''ਤੇ ਕਾਰ ਚਾਲਕ ਦੀ ਮੌਤ ਤੇ 3 ਗੰਭੀਰ ਜ਼ਖ਼ਮੀ (ਵੀਡੀਓ)

ਜ਼ੀਰਾ (ਗੁਰਮੇਲ ਸੇਖਵਾਂ)- ਨੈਸ਼ਨਲ ਹਾਈਵੇ 54 ’ਤੇ ਜ਼ੀਰਾ ਦੇ ਪਿੰਡ ਲਹਿਰਾ ਰੋਹੀ ਨੇੜੇ ਦੋ ਕਾਰਾਂ ਵਿਚਕਾਰ ਹਾਦਸਾ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ੀਰਾ ਤੋਂ ਤਲਵੰਡੀ ਭਾਈ ਵੱਲ ਜਾ ਰਹੀ ਸਵਿਫਟ ਕਾਰ ਸਾਹਮਣੇ ਤੋਂ ਆ ਰਹੀ ਕਾਰ ਨਾਲ ਟਕਰਾ ਕੇ ਬੇਕਾਬੂ ਹੋ ਗਈ। ਕਾਰ ਦੀ ਸਪੀਡ ਜ਼ਿਆਦਾ ਹੋਣ ਕਾਰਨ ਡਵਾਈਡਰ ’ਤੇ ਲੱਗੇ ਖੰਬੇ ਤੋੜਦੀ ਹੋਈ ਇਹ ਕਾਰ ਚਕਨਾਚੂਰ ਹੋ ਗਈ ਤੇ ਇਸ ਹਾਦਸੇ ਵਿੱਚ ਸਵਾਰ 4 ਲੋਕਾਂ ਵਿਚੋਂ ਇੱਕ ਦੀ ਮੌਤ ਹੋ ਗਈ, ਜਦਕਿ ਤਿੰਨ ਜ਼ਖ਼ਮੀ ਹੋ ਗਏ।  ਜਦਕਿ ਦੂਸਰੀ ਕਾਰ ਸਵਾਰਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। 

ਇਹ ਵੀ ਪੜ੍ਹੋ : ਗਮ 'ਚ ਬਦਲਿਆ ਖੁਸ਼ੀ ਦਾ ਮਾਹੌਲ, ਪੁੱਤ ਦੇ ਵਿਆਹ ਤੋਂ ਬਾਅਦ ਪਿਓ ਦੀ ਉੱਠੀ ਅਰਥੀ

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਜ਼ੀਰਾ ਦੇ ਇੰਸਪੈਕਟਰ ਬਚਨ ਸਿੰਘ ਆਪਣੀ ਪੁਲਸ ਪਾਰਟੀ ਨਾਲ ਅਤੇ ਨੈਸ਼ਨਲ ਹਾਈਵੇ ਦੇ ਕਰਮਚਾਰੀ ਮੌਕੇ ’ਤੇ ਪਹੁੰਚ ਗਏ। ਜਿਨ੍ਹਾਂ ਵੱਲੋਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਜ਼ੀਰਾ ਪਹੁੰਚਾਇਆ ਗਿਆ। ਪੁਲਸ ਵੱਲੋਂ ਹਾਦਸਾ ਗ੍ਰਸਤ ਹੋਈਆਂ ਗੱਡੀਆਂ ਨੂੰ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ ਤੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਸ ਘਟਨਾ ਦੀ ਜਾਂਚ ਵਿੱਚ ਲੱਗੀ ਹੋਈ ਹੈ। ਖ਼ਬਰ ਲਿਖੇ ਜਾਣ ਤੱਕ ਮ੍ਰਿਤਕ ਵਿਅਕਤੀ ਦੀ ਸ਼ਨਾਖਤ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਵਿਦੇਸ਼ੋਂ ਆਈ ਵੱਡੀ ਵਾਰਦਾਤ ਦੀ ਖ਼ਬਰ, ਪਾਕਿਸਤਾਨੀ ਮੁੰਡਿਆਂ ਨਾਲ ਝਗੜੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News