ਅੰਮ੍ਰਿਤਸਰ ਵਿਖੇ ਏਅਰਪੋਰਟ ਦੇ ਬਾਹਰ ਵੱਡਾ ਹਾਦਸਾ! ਮਹਿਲਾ ਦੀ ਮੌਤ, ਪਿਆ ਚੀਕ-ਚਿਹਾੜਾ
Wednesday, Aug 06, 2025 - 03:52 PM (IST)

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਵਿਖੇ ਅੱਜ ਤੜਕਸਾਰ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ਦੇ ਬਾਹਰ ਇਕ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਮਹਿਲਾ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਹਵਾਈ ਅੱਡਾ ਰਾਜਾਸਾਂਸੀ ਨੇੜੇ ਇਕ ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਕਾਰ ਚਲਾ ਰਹੀ ਮਹਿਲਾ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਗੱਲਾਂ ਦਾ ਰੱਖਣਾ ਹੋਵੇਗਾ ਖ਼ਾਸ ਧਿਆਨ
ਇਹ ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਪਲਟਦਿਆਂ ਸਾਰ ਹੀ ਪੂਰੀ ਤਰ੍ਹਾਂ ਨੁਕਸਾਨੀ ਗਈ। ਭਾਵੇਂ ਕਿ ਗੱਡੀ ਦੇ ਏਅਰਬੈਗ ਵੀ ਖੁੱਲ੍ਹੇ ਹੋਏ ਸਨ ਪਰ ਮਹਿਲਾ ਦੀ ਜਾਨ ਨਹੀਂ ਬਚ ਸਕੀ। ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਰਾਜਾਸਾਂਸੀ ਹਵਾਈ ਅੱਡੇ ਵਾਲੀ ਸਾਈਡ ਤੋਂ ਇਕ ਕਾਰ ਅੰਮ੍ਰਿਤਸਰ ਵਾਲੀ ਸਾਈਡ ਨੂੰ ਜਾ ਰਹੀ ਸੀ, ਜੋਕਿ ਬਹੁਤ ਹੀ ਜ਼ਿਆਦਾ ਤੇਜ਼ ਰਫ਼ਤਾਰ ਵਿਚ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਪਾਸਪੋਰਟ ਬਣਵਾਉਣ ਵਾਲਿਆਂ ਲਈ Good News, 8 ਅਗਸਤ ਤੱਕ ਕਰਵਾ ਲਓ ਇਹ ਕੰਮ
ਉਨ੍ਹਾਂ ਦੱਸਿਆ ਕਿ ਅਚਾਨਕ ਹੀ ਕਾਰ ਚਾਲਕ ਮਹਿਲਾ ਦਾ ਸੰਤੁਲਨ ਵਿਗੜ ਗਿਆ ਅਤੇ ਇਕਦਮ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਜਿੱਥੇ ਕਾਰ ਪੂਰੀ ਤਰ੍ਹਾਂ ਡੈਮੇਜ ਹੋ ਗਈ, ਉੱਥੇ ਹੀ ਕਾਰ ਚਲਾ ਰਹੀ ਮਹਿਲਾ ਦੀ ਵੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਕਾਰ ਵਿਚ ਮਹਿਲਾ ਤੋਂ ਇਲਾਵਾ ਕੁਝ ਹੋਰ ਵਿਅਕਤੀ ਵੀ ਸਵਾਰ ਸਨ, ਜੋ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵੀ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ BBMB ਵੱਲੋਂ Alert ਜਾਰੀ! ਡੈਮ ਤੋਂ ਛੱਡਿਆ ਜਾਵੇਗਾ ਅੱਜ ਪਾਣੀ, ਬਣ ਸਕਦੇ ਹੜ੍ਹ ਦੇ ਹਾਲਾਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e